ਜੇਲ੍ਹ 'ਚ ਬੈਠੇ ਗੈਂਗਸਟਰਾਂ ਨੇ ਹੀ ਕਰਵਾਇਆ ਸੀ ਟੂਰਨਾਮੈਂਟ ਰੱਦ, ਮੂਸੇਵਾਲਾ ਦੇ ਪਿਤਾ ਨੇ ਦੱਸੀ ਸੱਚਾਈ
ਧਮਕੀ ਦਿੱਤੇ ਜਾਣ ਤੋਂ ਬਾਅਦ ਟੂਰਨਾਮੈਂਟ 'ਚ ਕਬੱਡੀ ਖੇਡਣ ਆਈਆਂ 4 ਟੀਮਾਂ ਨੇ ਵੀ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਕਾਰਨ ਟੂਰਨਾਮੈਂਟ ਰੱਦ ਕਰਨਾ ਪਿਆ | ਇਸ ਗੱਲ ਦੀ ਪੁਸ਼ਟੀ ਖ਼ੁਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੀਤੀ ਹੈ |
ਲੁਧਿਆਣਾ (ਸੁਧਾਰ) 'ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ | ਜਿਸ ਨੂੰ ਗੈਂਗਸਟਰਾਂ ਦੀ ਧਮਕੀ ਤੋਂ ਬਾਅਦ ਰੱਦ ਕਰਨਾ ਪਿਆ ਸੀ | ਹਾਲਾਂਕਿ ਪ੍ਰਬੰਧਕਾਂ ਨੇ ਟੂਰਨਾਮੈਂਟ ਦੇ ਰੱਦ ਕਰਨ ਦੀ ਵਜ੍ਹਾ ਘੱਟ ਟੀਮਾਂ ਦੀ ਸ਼ਮੂਲੀਅਤ ਦੱਸੀ ਸੀ | ਪਰ ਇਸਦੀ ਅਸਲ ਵਜ੍ਹਾ ਗੈਂਗਸਟਰ ਹੀ ਸਨ | ਜਿਨ੍ਹਾਂ ਵਲੋਂ ਧਮਕੀ ਦਿੱਤੇ ਜਾਣ ਤੋਂ ਬਾਅਦ ਟੂਰਨਾਮੈਂਟ 'ਚ ਕਬੱਡੀ ਖੇਡਣ ਆਈਆਂ 4 ਟੀਮਾਂ ਨੇ ਵੀ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਕਾਰਨ ਟੂਰਨਾਮੈਂਟ ਰੱਦ ਕਰਨਾ ਪਿਆ | ਇਸ ਗੱਲ ਦੀ ਪੁਸ਼ਟੀ ਖ਼ੁਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੀਤੀ ਹੈ |
ਕੀ ਸੀ ਪੂਰਾ ਮਾਮਲਾ
ਜ਼ਿਕਰ ਕਰ ਦਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਸੁਧਾਰ ਵਿੱਚ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ ਜਿਸ ਨੂੰ ਅੱਧ ਵਿਚਾਲੇ ਹੀ ਰੋਕ ਦਿੱਤਾ ਗਿਆ। ਕਿਹਾ ਗਿਆ ਸੀ ਇਸ ਪਿੱਛੇ ਗੈਂਗਸਟਰਾਂ ਦਾ ਹੱਥ ਹੈ। ਇਸ ਟੂਰਨਾਮੈਂਟ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਪਹੁੰਚੇ ਹੋਏ ਸੀ।
ਦਰਅਸਲ ਪਿੰਡ ਪੱਤੀ ਧਾਲੀਵਾਲ (ਸੁਧਾਰ) ਵਿੱਚ 12 ਸਾਲਾਂ ਤੋਂ ਕਬੱਡੀ ਕੱਪ ਕਰਵਾਉਣ ਵਾਲੀ ਕਲਗੀਧਰ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਨੂੰ ਸਿੱਧੂ ਮੂਸੇਵਾਲਾ ਨੂੰ ਸਮਰਪਿਤ 13ਵਾਂ ਕਬੱਡੀ ਕੱਪ ਅਧਵਾਟੇ ਹੀ ਰੱਦ ਕਰਨਾ ਪਿਆ। ਚਾਰ ਮੈਚ ਖੇਡਣ ਤੋਂ ਬਾਅਦ ਕਬੱਡੀ ਟੀਮਾਂ ਨੇ ਮੈਦਾਨ ਵਿੱਚ ਉੱਤਰਨ ਤੋਂ ਹੀ ਇਨਕਾਰ ਕਰ ਦਿੱਤਾ। ਇਸ ਮੈਚ ਵਿੱਚ ਵੱਡੀ ਇਨਾਮੀ ਰਕਮ ਤੋਂ ਇਲਾਵਾ ਬਿਹਤਰੀਨ ਧਾਵੀ ਤੇ ਜਾਫੀ ਨੂੰ ਸਿੱਧੂ ਮੂਸੇਵਾਲਾ ਦੇ ਪਸੰਦੀਦਾ 5911 ਟਰੈਕਟਰ ਇਨਾਮ ਵਜੋਂ ਦਿੱਤੇ ਜਾਣੇ ਸਨ।
ਟੂਰਨਾਮੈਂਟ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਸੀ ਪਰ ਕਬੱਡੀ ਟੀਮਾਂ ਨੇ ਬਲਕੌਰ ਸਿੰਘ ਦੀ ਹਾਜ਼ਰੀ ਵਿੱਚ ਖੇਡਣ ਤੋਂ ਹੀ ਇਨਕਾਰ ਕਰ ਦਿੱਤਾ। ਬਲਕੌਰ ਸਿੰਘ ਸੰਖੇਪ ਭਾਸ਼ਣ ਦੇ ਕੇ ਕੁਝ ਸਮੇਂ ਬਾਅਦ ਹੀ ਚਲੇ ਗਏ। ਇਸ ਤੋਂ ਬਾਅਦ ਚਰਚਾ ਸੀ ਕਿ ਗੈਂਗਸਟਰਾਂ ਵੱਲੋਂ ਧਮਕੀ ਦਿੱਤੀ ਗਈ ਹੈ ਪਰ ਇਸ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ 'ਤੇ ਮੋਹਰ ਲਾ ਦਿੱਤੀ ਹੈ ਕਿ ਗੈਂਗਸਟਰਾਂ ਦੀ ਧਮਕੀ ਤੋਂ ਬਾਅਦ ਹੀ ਟੂਰਨਾਮੈਂਟ ਰੋਕਿਆ ਗਿਆ ਸੀ।
ਇਹ ਵੀ ਪੜ੍ਹੋ: Mankirt Aulakh: ਮਨਕੀਰਤ ਔਲਖ ਨੂੰ ਐਨਆਈਏ ਨੇ ਦੁਬਈ ਜਾਣ ਤੋਂ ਰੋਕਿਆ, ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜਿਆ ਹੈ ਮਾਮਲਾ