Ludhiana News :  ਲੁਧਿਆਣਾ ਦੇ ਸਮਰਾਲਾ 'ਚ ਇਕ ਵਿਆਹੁਤਾ ਔਰਤ ਨੇ ਆਪਣੀਆਂ ਦੋ ਬੇਟੀਆਂ ਸਮੇਤ ਨਹਿਰ 'ਚ ਛਾਲ ਮਾਰ ਦਿਤੀ ਹੈ। ਔਰਤ ਨੂੰ ਨਹਿਰ ਵਿਚ ਛਾਲ ਮਾਰਦੀ ਦੇਖ ਕੇ ਆਸਪਾਸ ਮੌਜੂਦ ਲੋਕਾਂ ਨੇ ਰੌਲਾ ਪਾਇਆ। ਜਿਸ ਤੋਂ ਬਾਅਦ ਗੋਤਾਖੋਰਾਂ ਨੇ ਮਾਂ ਅਤੇ ਛੋਟੀ ਬੱਚੀ ਨੂੰ ਬਾਹਰ ਕੱਢ ਕੇ ਸਮਰਾਲਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਹੈ। ਜਿੱਥੇ ਡਾਕਟਰਾਂ ਵੱਲੋਂ ਮਾਂ ਅਤੇ ਛੋਟੀ ਬੱਚੀ ਨੂੰ ਬਚਾ ਲਿਆ ਗਿਆ ਹੈ ਪਰ ਵੱਡੀ ਬੱਚੀ ਅਜੇ ਲਾਪਤਾ ਹੈ। ਵੱਡੀ ਬੱਚੀ ਦੀ ਉਮਰ 4 ਸਾਲ ਅਤੇ ਛੋਟੀ ਬੱਚੀ 2 ਮਹੀਨਿਆਂ ਦੀ ਹੈ। 


ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਸਰਹੰਦ ਨਹਿਰ ਨੀਲੋਂ ਪੁਲ ਦੇ ਕੋਲ ਗੁਰਦੀਪ ਕੌਰ ਪਤਨੀ ਬੇਅੰਤ ਸਿੰਘ ਵਾਸੀ ਸਾਹਨੇਵਾਲ ਨੇ ਆਪਣੀਆਂ ਦੋਵੇਂ ਬੱਚੀਆਂ ਸਮੇਤ ਨੀਲੋਂ ਨਹਿਰ ਦੇ ਪੁਲ ਉਪਰੋਂ ਨਹਿਰ ਵਿੱਚ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਗੋਤਾਖੋਰਾਂ ਵੱਲੋਂ ਬੜੀ ਮੁਸ਼ਕਿਲ ਨਾਲ ਮਾਂ ਅਤੇ ਛੋਟੀ ਬੱਚੀ ਨੂੰ ਨਹਿਰ ਵਿੱਚੋ ਕੱਢਕੇ ਸਰਕਾਰੀ ਹਸਪਤਾਲ ਸਮਰਾਲਾ ਭਰਤੀ ਕਰਵਾਇਆ ਗਿਆ ਪਰ ਅਜੇ ਤੱਕ 4 ਸਾਲ ਦੀ ਵੱਡੀ ਬੱਚੀ ਦਾ ਕੁੱਝ ਪਤਾ ਨਹੀਂ ਲੱਗ ਸਕਿਆ। ਬੱਚੀ ਦੇ ਨਹਿਰ ਵਿਚ ਵਹਿ ਜਾਣ ਦਾ ਖ਼ਦਸ਼ਾ ਹੈ।

 


ਦੇਰ ਸ਼ਾਮ ਤੱਕ ਔਰਤ ਨੇ ਹਸਪਤਾਲ ਦੇ ਡਾਕਟਰ ਨੂੰ ਘਟਨਾ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਨਹੀਂ ਦਿਤੀ ਸੀ।ਸ਼ੁੱਕਰਵਾਰ ਨੂੰ ਉਸ ਦਾ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਉਸ ਨੇ ਬੇਟੀਆਂ ਸਮੇਤ ਨਹਿਰ 'ਚ ਛਾਲ ਮਾਰ ਦਿਤੀ। ਹਸਪਤਾਲ ਵਿਚ ਦਾਖ਼ਲ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਦੋਵਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਿੱਥੇ ਮਾਂ ਦੀ ਹਾਲਤ ਬਿਲਕੁੱਲ ਠੀਕ ਹੈ, ਉੱਥੇ ਹੀ ਛੋਟੀ ਬੱਚੀ ਦਾ ਅਜੇ ਇਲਾਜ ਚਲ ਰਿਹਾ ਹੈ। 

   

ਸਮਰਾਲਾ ਦੇ ਐਸਐਚਓ ਭਿੰਦਰ ਸਿੰਘ ਨੇ ਦੱਸਿਆ ਕਿ ਲਾਪਤਾ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਔਰਤ ਨੇ ਆਪਣੇ ਪਤੀ ਨਾਲ ਝਗੜੇ ਤੋਂ ਬਾਅਦ ਇਹ ਕਦਮ ਚੁਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਰਿਸ਼ਤੇਦਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਰਿਸ਼ਤੇਦਾਰਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਸਕੇ।

 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।