ਪੜਚੋਲ ਕਰੋ

Ludhiana News: ਥਾਣੇਦਾਰ 'ਤੇ ਚੜ੍ਹਾਇਆ ਮੋਟਰਸਾਈਕਲ, ਹਾਲਤ ਨਾਜ਼ੁਕ, ਪੀਜੀਆਈ ਰੈਫਰ, ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਦੌਰਾਨ ਵਾਪਰੀ ਘਟਨਾ

Ludhiana News: ਗੰਭੀਰ ਜ਼ਖਮੀ ਥਾਣੇਦਾਰ ਤਰਵਿੰਦਰ ਕੁਮਾਰ ਬੇਦੀ ਨੂੰ ਖੰਨਾ ਸਿਵਲ ਹਸਪਤਾਲ ਲਿਆਂਦਾ ਗਿਆ। ਹਾਲਤ ਨੂੰ ਦੇਖਦੇ ਹੋਏ ਇੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਥਾਣੇਦਾਰ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

Ludhiana News: ਖੰਨਾ ਦੇ ਚੰਡੀਗੜ੍ਹ ਰੋਡ 'ਤੇ ਪਿੰਡ ਮਲਕਪੁਰ ਨੇੜੇ ਪੁਲਿਸ ਨਾਕੇ 'ਤੇ ਬੀਤੀ ਰਾਤ ਇੱਕ ਵੱਡੀ ਘਟਨਾ ਵਾਪਰੀ ਹੈ। ਇੱਥੇ ਥਾਣੇਦਾਰ 'ਤੇ ਮੋਟਰਸਾਈਕਲ ਚੜ੍ਹਾ ਦਿੱਤਾ ਗਿਆ। ਗੰਭੀਰ ਜ਼ਖਮੀ ਥਾਣੇਦਾਰ ਤਰਵਿੰਦਰ ਕੁਮਾਰ ਬੇਦੀ ਨੂੰ ਖੰਨਾ ਸਿਵਲ ਹਸਪਤਾਲ ਲਿਆਂਦਾ ਗਿਆ। ਹਾਲਤ ਨੂੰ ਦੇਖਦੇ ਹੋਏ ਇੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਥਾਣੇਦਾਰ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਵੀ ਜ਼ਖ਼ਮੀ ਹੋ ਗਿਆ। 

ਹਾਸਲ ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਥਾਣੇਦਾਰ ਤਰਵਿੰਦਰ ਕੁਮਾਰ ਬੇਦੀ ਵੱਲੋਂ ਰਾਤ ਨੂੰ ਚੈਕਿੰਗ ਕੀਤੀ ਜਾ ਰਹੀ ਸੀ। ਮਲਕਪੁਰ ਨੇੜੇ ਨਾਕਾ ਲਾਇਆ ਹੋਇਆ ਸੀ। ਨਾਕੇ 'ਤੇ ਇੱਕ ਮੋਟਰਸਾਈਕਲ ਸਵਾਰ ਖੰਨਾ ਵੱਲ ਆ ਰਿਹਾ ਸੀ ਜਿਸ ਨੂੰ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਨੂੰ ਦੇਖ ਕੇ ਇਸ ਨੌਜਵਾਨ ਨੇ ਮੋਟਰਸਾਈਕਲ ਦੀ ਸਪੀਡ ਵਧਾ ਦਿੱਤੀ। ਤੇਜ਼ ਰਫ਼ਤਾਰ ਹੋਣ ਕਾਰਨ ਉਹ ਮੋਟਰਸਾਈਕਲ ਤੋਂ ਕੰਟਰੋਲ ਗੁਆ ਬੈਠਾ ਤੇ ਸਿੱਧਾ ਥਾਣੇਦਾਰ ਦੇ ਉੱਪਰ ਮੋਟਰਸਾਇਕਲ ਚੜ੍ਹਾ ਦਿੱਤਾ। ਲਹੂ-ਲੁਹਾਣ ਹੋਏ ਥਾਣੇਦਾਰ ਨੂੰ ਪੁਲਿਸ ਪਾਰਟੀ ਨੇ ਆਪਣੀ ਗੱਡੀ ਵਿੱਚ ਹਸਪਤਾਲ ਦਾਖਲ ਕਰਾਇਆ। 

ਹੱਥ ਬੁਰੀ ਤਰ੍ਹਾਂ ਡੈਮੇਜ, ਸਰਜਰੀ ਹੋਵੇਗੀ

ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰ ਆਕਾਸ਼ ਨੇ ਦੱਸਿਆ ਕਿ ਥਾਣੇਦਾਰ ਦਾ ਹੱਥ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ। ਸਰਜਰੀ ਦੀ ਲੋੜ ਹੈ। ਬੀਪੀ ਨਾਰਮਲ ਨਹੀਂ ਹੋ ਰਿਹਾ ਸੀ। ਸਰੀਰ 'ਤੇ ਹੋਰ ਵੀ ਸੱਟਾਂ ਲੱਗੀਆਂ। ਇਸ ਲਈ ਉਨ੍ਹਾਂ ਵੱਲੋਂ ਲੋੜੀਂਦੀ ਫਸਟ ਏਡ ਦੇ ਕੇ ਪੀਜੀਆਈ ਰੈਫਰ ਕਰ ਦਿੱਤਾ ਗਿਆ। ਮੋਟਰਸਾਈਕਲ ਸਵਾਰ ਨੌਜਵਾਨ ਦੀ ਹਾਲਤ ਠੀਕ ਹੈ। ਦੰਦਾਂ ਉਪਰ ਸੱਟਾਂ ਹਨ। ਪਰਿਵਾਰ ਵਾਲੇ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲੈ ਗਏ ਹਨ। 

ਐਸਐਸਪੀ ਕੌਂਡਲ ਨੇ ਜਾਣਿਆ ਹਾਲ

ਇਸ ਘਟਨਾ ਦੀ ਸੂਚਨਾ ਮਿਲਣ ’ਤੇ ਐਸਐਸਪੀ ਅਮਨੀਤ ਕੌਂਡਲ ਨੇ ਤੁਰੰਤ ਜ਼ਖ਼ਮੀ ਥਾਣੇਦਾਰ ਦਾ ਹਾਲ ਚਾਲ ਜਾਣਿਆ। ਸਦਰ ਥਾਣੇ ਦੇ ਐਸਐਚਓ ਹਰਦੀਪ ਸਿੰਘ ਨੇ ਆਪਣੇ ਫੋਨ ਰਾਹੀਂ ਐਸਐਸਪੀ ਕੌਂਡਲ ਦੀ ਗੱਲ ਜਖ਼ਮੀ ਥਾਣੇਦਾਰ ਨਾਲ ਕਰਵਾਈ। ਐਸਐਸਪੀ ਨੇ ਥਾਣੇਦਾਰ ਹੌਸਲਾ ਦਿੱਤਾ ਤੇ ਨਾਲ ਹੀ ਐਸਐਚਓ ਨੂੰ ਘਟਨਾ ਦੀ ਜਾਂਚ ਦੇ ਹੁਕਮ ਵੀ ਦਿੱਤੇ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ LKG ਦੇ ਵਿਦਿਆਰਥੀ 'ਤੇ ਥਰਡ ਡਿਗਰੀ ਤਸ਼ੱਦਦ, ਪ੍ਰਿੰਸੀਪਲ ਨੇ ਕੀਤੀ ਡੰਡਿਆਂ ਦੀ ਵਰਖਾ

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Embed widget