Ludhiana News: ਲੁਧਿਆਣਾ ਦੇ ਸ਼ੇਖੇਵਾਲ ਰੋਡ 'ਤੇ 7-8 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮਨੀ ਟਰਾਂਸਫਰ ਮੋਬਾਈਲ ਦੀ ਦੁਕਾਨ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਦੁਕਾਨਦਾਰ 'ਤੇ ਤਲਵਾਰ ਤੇ ਦਾਤਰਾਂ ਨਾਲ ਹਮਲਾ ਕਰ ਦਿੱਤਾ। ਇਸ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ।


ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਸ਼ੇਖੇਵਾਲ ਇਲਾਕੇ ਵਿੱਚ ਬਲਰਾਮ ਟੈਲੀਕਾਮ ਦੀ ਦੁਕਾਨ ਉੱਪਰ ਸਵੇਰੇ ਉਸ ਸਮੇਂ ਲੁੱਟ ਹੋ ਗਈ ਜਦੋਂ ਦੁਕਾਨ ਮਾਲਿਕ ਆਪਣੀ ਦੁਕਾਨ ਖੋਲ੍ਹ ਰਿਹਾ ਸੀ। ਦੁਕਾਨ ਮਾਲਕ ਨੇ ਦੱਸਿਆ ਕਿ ਉਹ ਮੋਬਾਈਲ ਦੀ ਦੁਕਾਨ ਦੇ ਨਾਲ ਪੈਸੇ ਟ੍ਰਾਂਸਫਰ ਦਾ ਕੰਮ ਵੀ ਕਰਦਾ ਹੈ। ਜਦੋਂ ਮੈਂ ਦੁਕਾਨ ਖੋਲ੍ਹਣ ਆਇਆ ਤਾਂ ਮੇਰੇ ਕੋਲੋਂ ਕਰੀਬ ਦੋ ਲੱਖ ਰੁਪਏ ਕੈਸ਼ ਤੇ ਇੱਕ ਲੱਖ ਰੁਪਏ ਦੇ ਮੋਬਾਈਲ ਸਨ।


ਉਸ ਨੇ ਦੱਸਿਆ ਕਿ ਮੋਟਰ ਸਾਈਕਲ, ਐਕਟਿਵਾ ਤੇ ਬੁਲੇਟ ਸਵਾਰ ਨੌਜਵਾਨ ਸੇਵੇਰੇ ਹਥਿਆਰ ਨਾਲ ਆਏ ਸਨ। ਉਨ੍ਹਾਂ ਦੇ ਹੱਥਾਂ 'ਚ ਤਲਵਾਰ ਤੇ ਦਾਤਰ ਸੀ। ਉਨ੍ਹਾਂ ਨੇ ਮੇਰੇ 'ਤੇ ਕਈ ਵਾਰ ਹਮਲਾ ਕੀਤਾ ਤੇ ਮੇਰਾ ਬੈਗ ਖੋਹ ਕੇ ਫਰਾਰ ਹੋ ਗਏ।
 
ਉਸ ਵੱਲੋਂ ਇਸ ਦੀ ਸੂਚਨਾ 100 ਨੰਬਰ ਪੀਸੀਆਰ ਨੂੰ ਦਿੱਤੀ ਗਈ। ਥਾਣਾ ਦਰੇਸੀ ਦੀ ਪੁਲਿਸ ਤੇ ਏਡੀਸੀਪੀ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਸੀਸੀਟੀਵੀ ਫੁਟੇਜ ਤੋਂ ਅਧਾਰ ਤੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


Ludhiana News: ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ! ਭਗਵੰਤ ਮਾਨ ਸਰਕਾਰ ਜਲਦ ਦੇਵੇਗੀ ਵੱਡੀ ਸੌਗਾਤ


ਦਿੱਲੀ ਸ਼ਰਾਬ ਘੁਟਾਲੇ 'ਚ ਇਕ ਹੋਰ ਗ੍ਰਿਫਤਾਰੀ, ED ਨੇ ਕਾਰੋਬਾਰੀ ਅਮਿਤ ਅਰੋੜਾ ਨੂੰ ਕੀਤਾ ਗ੍ਰਿਫਤਾਰ , BJP ਦੇ ਸਟਿੰਗ ਆਪ੍ਰੇਸ਼ਨ 'ਚ ਦਿਖਿਆ ਸੀ



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ