ਨਜਾਇਜ਼ ਮਾਈਨਿੰਗ ਨੂੰ ਫੜਨ ਲਈ ਅੱਧੀ ਰਾਤ ਨੂੰ ਸਾਂਸਦ ਰਵਨੀਤ ਬਿੱਟੂ ਨੇ ਮਾਰਿਆ ਛਾਪਾ
Ludhiana News: ਪੰਜਾਬ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਰਾਤ 1.30 ਵਜੇ ਦੇ ਕਰੀਬ ਜਗਰਾਉਂ ਦੇ ਆਖਰੀ ਪਿੰਡ ਬਹਾਦਰਕੇ ਪਹੁੰਚੇ। ਬਿੱਟੂ ਨੂੰ ਕਈ ਦਿਨਾਂ ਤੋਂ ਸੂਚਨਾ ਸੀ ਕਿ ਪਿੰਡ ਬਹਾਦਰਕੇ ਵਿੱਚ ਰਾਤ ਸਮੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।
Ludhiana News: ਪੰਜਾਬ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਰਾਤ 1.30 ਵਜੇ ਦੇ ਕਰੀਬ ਜਗਰਾਉਂ ਦੇ ਆਖਰੀ ਪਿੰਡ ਬਹਾਦਰਕੇ ਪਹੁੰਚੇ। ਬਿੱਟੂ ਨੂੰ ਕਈ ਦਿਨਾਂ ਤੋਂ ਸੂਚਨਾ ਸੀ ਕਿ ਪਿੰਡ ਬਹਾਦਰਕੇ ਵਿੱਚ ਰਾਤ ਸਮੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਦੇਰ ਰਾਤ ਬਿੱਟੂ ਨੇ ਮੌਕੇ ’ਤੇ ਪਹੁੰਚ ਕੇ ਮਾਈਨਿੰਗ ਵਾਲੀ ਥਾਂ ਦੇਖੀ। ਬਿੱਟੂ ਨੇ ਕਿਹਾ ਕਿ ਇਸ ਜਗ੍ਹਾ 'ਤੇ ਆ ਕੇ ਮੈਂ ਖੁਦ ਹੈਰਾਨ ਹਾਂ ਕਿ ਇੱਥੇ ਇੰਨੇ ਵੱਡੇ ਪੱਧਰ 'ਤੇ ਰੇਤ ਦਾ ਕਾਲਾ ਕਾਰੋਬਾਰ ਹੋ ਰਿਹਾ ਹੈ।
ਇਹ ਮਾਈਨਿੰਗ ਸਤਲੁਜ ਦਰਿਆ ਵਿੱਚ ਹੋ ਰਹੀ ਹੈ। ਬਿੱਟੂ ਨੇ ਦੱਸਿਆ ਕਿ ਮੌਕਾ ਦੇਖ ਕੇ ਪਤਾ ਲੱਗਾ ਹੈ ਕਿ ਇੱਥੋਂ ਦੇਸੀ ਟਰਾਲੀਆਂ ਆਦਿ ਭਰ ਕੇ ਚੱਲ ਰਹੀਆਂ ਹਨ। ਪੰਜਾਬ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਬਿੱਟੂ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਸਾਡੀਆਂ ਗੱਡੀਆਂ ਆ ਰਹੀਆਂ ਹਨ। ਇਨ੍ਹਾਂ ਲੋਕਾਂ ਨੇ ਸੜਕ ਜਾਮ ਕਰਨ ਲਈ ਸੜਕ 'ਤੇ ਮਿੱਟੀ ਦੇ ਵੱਡੇ-ਵੱਡੇ ਢੇਰ ਲਗਾ ਦਿੱਤੇ ਤਾਂ ਜੋ ਅਸੀਂ ਉਨ੍ਹਾਂ ਦਾ ਪਿੱਛਾ ਨਾ ਕਰ ਸਕੀਏ।
ਬਿੱਟੂ ਨੇ ਕਿਹਾ ਕਿ ਮੰਤਰੀ ਹਰਜੋਤ ਸਿੰਘ ਬੈਂਸ ਜ਼ਰੂਰ ਇੱਥੇ ਆ ਕੇ ਮੌਕਾ ਦੇਖਣ। ਜੇਕਰ ਤੁਹਾਡੀ ਸਰਕਾਰ ਬਦਲਣ ਦੀ ਗੱਲ ਕਰਦੀ ਹੈ ਤਾਂ ਇੱਕ ਵਾਰ ਮੰਤਰੀ ਜ਼ਰੂਰ ਰਾਤ ਨੂੰ ਇੱਥੇ ਆ ਕੇ ਦੇਖ ਲੈਣ ਕਿ ਇੱਥੇ ਕਿਵੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜੋ ਅੱਧੀ ਰਾਤ ਨੂੰ ਰੇਤ ਦੀਆਂ ਟਰਾਲੀਆਂ ਭਰਨ ਦੀ ਮਨਜੂਰੀ ਦੇ ਰਿਹਾ ਹੈ।
ਬਿੱਟੂ ਨੇ ਕਿਹਾ ਕਿ ਇਹ ਨਾਜਾਇਜ਼ ਮਾਈਨਿੰਗ ਕਿਸ ਦੇ ਇਸ਼ਾਰੇ 'ਤੇ ਹੋ ਰਹੀ ਹੈ ਇਹ ਜਾਂਚ ਦਾ ਵਿਸ਼ਾ ਹੈ। ਇਸ ਸਬੰਧੀ ਉਹ ਪ੍ਰਸ਼ਾਸਨ ਨੂੰ ਪੱਤਰ ਲਿਖਣਗੇ। ਉਨ੍ਹਾਂ ਕਿਹਾ ਕਿ ਉਹ ਮੌਕੇ 'ਤੇ ਵੀ ਕੈਮਰੇ ਦੇ ਸਾਹਮਣੇ ਟਰਾਲੀ ਵਾਲਿਆਂ ਨੂੰ ਫੜ ਸਕਦੇ ਹਨ, ਪਰ ਉਹ ਕਿਸੇ ਦਾ ਨੁਕਸਾਨ ਨਹੀਂ ਕਰਨਗੇ, ਪ੍ਰਸ਼ਾਸਨ ਨੂੰ ਜਾਗਣ ਦੀ ਲੋੜ ਹੈ।