Ravneet Bittu Booked: : ਪੰਜਾਬ ਦੇ ਲੁਧਿਆਣਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਇਸ ਕੇਸ ਵਿੱਚ ਸਾਂਸਦ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਣੇ 60 ਕਾਂਗਰਸੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਲੁਧਿਆਣਾ ਪੁਲਿਸ ਦੇ ਅਧਿਕਾਰੀ ਇਸ ਮਾਮਲੇ ਵਿੱਚ ਚੁੱਪੀ ਵੱਟ ਰਹੇ ਹਨ।


ਪੁਲੀਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਅਮਿਤ ਕੁਮਾਰ ਵਾਸੀ ਸ਼ਾਹੀ ਮੁਹੱਲਾ ਲੁਧਿਆਣਾ ਨੇ ਦੱਸਿਆ ਕਿ 'ਮੈਂ ਨਗਰ ਨਿਗਮ ਜ਼ੋਨ-ਈ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਹਾਂ। ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਮੈਂ ਨਗਰ ਨਿਗਮ ਦੇ ਗੇਟ 'ਤੇ ਤਾਇਨਾਤ ਸੀ, ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਮੇਰੀ ਕੁੱਟਮਾਰ ਕੀਤੀ। ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਮੈਨੂੰ ਘੇਰ ਲਿਆ। ਜਿਸ ਤੋਂ ਬਾਅਦ ਕਾਂਗਰਸੀਆਂ ਵੱਲੋਂ ਦਫਤਰ ਨੂੰ ਤਾਲਾ ਲਗਾ ਦਿੱਤਾ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।' ਪੁਲਿਸ ਨੇ ਚੌਕੀਦਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।


ਜਾਣਕਾਰੀ ਅਨੁਸਾਰ ਨਗਰ ਨਿਗਮ ਜ਼ੋਨ ਏ ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਵੱਲੋਂ ਆਪਣੇ ਵਰਕਰਾਂ ਸਮੇਤ ਤਾਲਾ ਲਾਇਆ ਗਿਆ। ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਸਾਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਧਰ, ਐਸਐਚਓ ਗਗਨਦੀਪ ਸਿੰਘ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial