National Teacher Awards 2023: ਸਾਲ 2023 ਦੇ ਨੈਸ਼ਨਲ ਅਧਿਆਪਕ ਅਵਾਰਡ ਦੀ ਸੂਚੀ ਜਾਰੀ, ਪੰਜਾਬ ਦੇ ਹਿੱਸੇ ਆਏ 2 ਅਵਾਰਡ
Ludhiana News: ਨੈਸ਼ਨਲ ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਨੇ ਸਾਲ 2023 ਦੇ ਨੈਸ਼ਨਲ ਅਧਿਆਪਕ ਅਵਾਰਡ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਾਲ ਦੇਸ਼ ਭਰ ’ਚੋਂ ਆਈਆਂ ਅਰਜ਼ੀਆਂ ਦੇ ਆਧਾਰ ’ਤੇ 50 ਅਧਿਆਪਕਾਂ ਨੂੰ ਇਸ ਖ਼ਿਤਾਬ ਲਈ ਚੁਣਿਆ
National Teacher Awards 2023: ਨੈਸ਼ਨਲ ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਨੇ ਸਾਲ 2023 ਦੇ ਨੈਸ਼ਨਲ ਅਧਿਆਪਕ ਅਵਾਰਡ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਾਲ ਦੇਸ਼ ਭਰ ’ਚੋਂ ਆਈਆਂ ਅਰਜ਼ੀਆਂ ਦੇ ਆਧਾਰ ’ਤੇ 50 ਅਧਿਆਪਕਾਂ ਨੂੰ ਇਸ ਖ਼ਿਤਾਬ ਲਈ ਚੁਣਿਆ ਗਿਆ ਹੈ, ਜਿਸ ਵਿਚ ਪੰਜਾਬ ਦੇ ਹਿੱਸੇ 2 ਅਵਾਰਡ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ।
5 ਸਤੰਬਰ 2023 ਨੂੰ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕੀਤਾ ਜਾਵੇਗਾ ਸਨਮਾਨਿਤ
ਇਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਲੁਧਿਆਣਾ ਦੇ ਅੰਮ੍ਰਿਤਪਾਲ ਸਿੰਘ ਅਤੇ ਸਤਪਾਲ ਮਿੱਤਲ ਸਕੂਲ ਦੇ ਭੁਪਿੰਦਰ ਗੋਗੀਆ ਦਾ ਨਾਂਅ ਸ਼ਾਮਲ ਹੈ। ਦੋਵੇਂ ਅਧਿਆਪਕਾਂ ਨੂੰ 5 ਸਤੰਬਰ 2023 ਨੂੰ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ 50 ਹਜ਼ਾਰ ਰੁਪਏ ਅਤੇ ਚਾਂਦੀ ਦੇ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। 3 ਤੋਂ 6 ਸਤੰਬਰ ਤੱਕ ਅਧਿਆਪਕਾਂ ਦੇ ਰਹਿਣ ਦੇ ਸਾਰੇ ਪ੍ਰਬੰਧ ਹੋਟਲ ਅਸ਼ੋਕ ਨਵੀਂ ਦਿੱਲੀ ਵਿਖੇ ਕੀਤੇ ਗਏ ਹਨ।
ਵੱਖ- ਵੱਖ ਮਾਪਦੰਡਾਂ ਦੇ ਆਧਾਰ ’ਤੇ 50 ਦੀ ਚੋਣ ਕੀਤੀ
ਮਿਲੀ ਜਾਣਕਾਰੀ ਦੇ ਮੁਤਾਬਿਕ ਪੰਜਾਬ ਭਰ 'ਚੋਂ ਤੈਅ ਯੋਗਤਾਵਾਂ ਨੂੰ ਪੂਰਾ ਕਰਦੇ 6 ਅਧਿਆਪਕਾਂ ਨੇ ਅਰਜ਼ੀਆਂ ਦਾਖ਼ਲ ਕੀਤੀਆਂ ਸਨ। ਦੇਸ਼ ਭਰ ਵਿਚੋਂ ਕੁੱਲ 154 ਨਾਮਜ਼ਦਗੀਆਂ ਹੋਈਆਂ ਸਨ ਜਿਨ੍ਹਾਂ ਵਿਚੋਂ ਨੈਸ਼ਨਲ ਲੈਵਲ ਦੇ ਜੱਜਮੈਂਟ ਪੈਨਲ ਨੇ 100 ਅੰਕਾਂ ਦੇ ਵੱਖ- ਵੱਖ ਮਾਪਦੰਡਾਂ ਦੇ ਆਧਾਰ ’ਤੇ 50 ਦੀ ਚੋਣ ਕੀਤੀ ਹੈ।
ਕਾਂਗੜਾ ਜ਼ਿਲ੍ਹੇ ਦੇ ਇੰਦੌਰਾ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਹਤਲੀ ਦੇ ਬੁਲਾਰੇ ਵਿਜੇ ਕੁਮਾਰ ਡੋਗਰਾ ਨੂੰ ਦੇਸ਼ ਦੇ ਸਰਵਉੱਚ ਅਧਿਆਪਕ ਸਨਮਾਨ ਲਈ ਚੁਣਿਆ ਗਿਆ ਹੈ।ਅਧਿਆਪਕ ਦਿਵਸ ਦੇ ਮੌਕੇ 'ਤੇ 5 ਸਤੰਬਰ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਆਯੋਜਿਤ ਹੋਣ ਵਾਲੇ ਪ੍ਰੋਗਰਾਮ 'ਚ ਅਧਿਆਪਕ ਵਿਜੇ ਕੁਮਾਰ ਨੂੰ ਸਨਮਾਨਿਤ ਕੀਤਾ ਜਾਵੇਗਾ। ਹਿਮਾਚਲ ਪ੍ਰਦੇਸ਼ ਦੇ ਤਿੰਨ ਅਧਿਆਪਕਾਂ ਦੇ ਨਾਂ ਨੈਸ਼ਨਲ ਅਵਾਰਡ ਲਈ ਭੇਜੇ ਗਏ ਸਨ। ਕੇਂਦਰੀ ਸਿੱਖਿਆ ਮੰਤਰਾਲੇ ਨੇ ਸ਼ਨੀਵਾਰ ਦੇਰ ਸ਼ਾਮ ਰਾਸ਼ਟਰੀ ਪੁਰਸਕਾਰਾਂ ਦੀ ਸੂਚੀ ਜਾਰੀ ਕੀਤੀ। ਇਸ ਵਿੱਚ ਹਿਮਾਚਲ ਪ੍ਰਦੇਸ਼ ਦੇ ਅਧਿਆਪਕ ਵਿਜੇ ਕੁਮਾਰ ਡੋਗਰਾ ਦਾ ਨਾਂ ਦੂਜੇ ਸਥਾਨ ’ਤੇ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।