Ludhiana News: ਸੀਐਲਯੂ ਮਾਮਲੇ ਵਿੱਚ ਅੱਜ ਸਾਬਕਾ ਡੀਐਸਪੀ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ (Ludhiana District Court) ਵਿੱਚ ਲਾਏ ਗਏ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Former Food Supply Minister Bharat Bhushan Ashu) ਦੇ ਕੇਸ ਵਿੱਚ ਅੱਜ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਹੁਣ ਅਗਲੀ ਤਰੀਕ 4 ਨਵੰਬਰ ਤੈਅ ਕੀਤੀ ਹੈ। ਤਤਕਾਲੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਇਸ ਮਾਮਲੇ ਵਿੱਚ ਵੀਡੀਓ ਕਾਨਫਰੰਸ ਰਾਹੀਂ ਗਵਾਹੀ ਹੋ ਸਕਦੀ ਹੈ।
ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ (Navjot Sidhu) ਨੂੰ ਸਿਹਤ ਖਰਾਬ ਹੋਣ ਕਰਕੇ ਲੁਧਿਆਣਾ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ ਸੀ। ਲੁਧਿਆਣਾ ਜ਼ਿਲ੍ਹਾ ਅਦਾਲਤ ਵੱਲੋਂ ਸਿੱਧੂ ਖਿਲਾਫ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਸਨ। ਇਸ ਮਾਮਲੇ ਨੂੰ ਲੈ ਕੇ ਵਕੀਲ ਨੇ ਕਿਹਾ ਹੈ ਕਿ ਅੱਜ ਇਸ ਮਾਮਲੇ ਵਿੱਚ ਨਵਜੋਤ ਸਿੱਧੂ ਦੀ ਵੀਡੀਓ ਕਾਨਫਰੰਸ ਰਾਹੀਂ ਗਵਾਹੀ ਜ਼ਰੂਰ ਹੋਣੀ ਸੀ ਪਰ ਦੂਜੀ ਧਿਰ ਯਾਨੀ ਕਿ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਵੱਲੋਂ ਅਦਾਲਤ ਦੇ ਇਸ ਹੁਕਮ ਨੂੰ ਚੈਲੇਂਜ ਕਰਨ ਦੀ ਮੰਗ ਕੀਤੀ ਸੀ।
ਇਸ ਕਰਕੇ ਕੋਰਟ ਨੂੰ ਉਨ੍ਹਾਂ ਨੂੰ ਇਸ ਆਰਡਰ ਨੂੰ ਚੈਲੇਂਜ ਕਰਨ ਲਈ 4 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ ਤੇ 4 ਨਵੰਬਰ ਨੂੰ ਜੇਕਰ ਇਸ ਮਾਮਲੇ ਨੂੰ ਲੈ ਕੇ ਕੋਈ ਹੋਰ ਨਵਾਂ ਆਡਰ ਨਹੀਂ ਆਉਂਦਾ ਤਾਂ ਸਾਬਕਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਵੀਡੀਓ ਕਾਨਫਰੰਸ ਰਾਹੀਂ ਵੀ ਇਸ ਕੇਸ ਵਿੱਚ ਗਵਾਹੀ ਹੋਵੇਗੀ।
Punjab Breaking News LIVE: ਪੰਜਾਬ ਪਹੁੰਚੀ ਹਥਿਆਰਾਂ ਦੀ ਖੇਪ, ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਸਾਹਮਣੇ ਖੜ੍ਹਾ ਕੀਤਾ ਸੰਕਟ, ਰਾਮ ਰਹੀਮ ਦੀ ਪੈਰੋਲ 'ਤੇ ਬੁਰੀ ਤਰ੍ਹਾਂ ਘਿਰੀ ਹਰਿਆਣਾ ਸਰਕਾਰ, ਫ਼ਰਜ਼ੀ ਪੁਲਿਸ ਮੁਕਾਬਲਾ ਕਰਨ ਵਾਲੇ ਸੇਵਾਮੁਕਤ ਪੁਲਿਸ ਅਫਸਰ ਦੋਸ਼ੀ ਕਰਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ