Punjab News: ਪੰਜਾਬ 'ਚ ਸਕੂਲ ਖੋਲ੍ਹਣ ਅਤੇ ਬੰਦ ਕਰਨ ਸੰਬੰਧੀ ਨਵੇਂ ਹੁਕਮ ਜਾਰੀ, ਜਾਣੋ ਕਿਉਂ ਲਿਆ ਗਿਆ ਅਜਿਹਾ ਫੈਸਲਾ? ਇੱਕ ਹਫ਼ਤੇ ਦੇ ਅੰਦਰ...
Ludhiana News: ਪੰਜਾਬ ਵਿੱਚ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਨੂੰ ਲੈ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਵਿੱਚ ਬੱਚਿਆਂ ਦੀ ਸੁਰੱਖਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਅਹਿਮ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਸ਼ਹਿਰ...

Ludhiana News: ਪੰਜਾਬ ਵਿੱਚ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਨੂੰ ਲੈ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਵਿੱਚ ਬੱਚਿਆਂ ਦੀ ਸੁਰੱਖਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਅਹਿਮ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਸ਼ਹਿਰ ਵਿੱਚ ਸਕੂਲਾਂ ਦੇ ਬਾਹਰ ਟ੍ਰੈਫਿਕ ਜਾਮ ਅਤੇ ਸੰਭਾਵਿਤ ਹਾਦਸਿਆਂ ਨੂੰ ਘਟਾਉਣ ਲਈ, ਸਕੂਲ ਸੰਚਾਲਕਾਂ ਨੂੰ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਦੌਰਾਨ 10-10 ਟ੍ਰੈਫਿਕ ਮਾਰਸ਼ਲ ਜਾਂ ਵਲੰਟੀਅਰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਲਈ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਆਪਣੇ ਦਫ਼ਤਰ ਵਿੱਚ ਸ਼ਹਿਰ ਦੇ ਪ੍ਰਮੁੱਖ ਸਕੂਲਾਂ ਦੇ ਸੰਚਾਲਕਾਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ, ਸਕੂਲ ਸੰਚਾਲਕਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਦੌਰਾਨ ਟ੍ਰੈਫਿਕ ਜਾਮ ਨੂੰ ਘਟਾਉਣ ਲਈ ਟ੍ਰੈਫਿਕ ਪ੍ਰਬੰਧਨ ਵਿੱਚ ਸਹਾਇਤਾ ਲਈ 10 ਟ੍ਰੈਫਿਕ ਮਾਰਸ਼ਲ ਜਾਂ ਵਲੰਟੀਅਰ ਤਾਇਨਾਤ ਕਰਨ।
ਉਕਤ ਮਾਰਸ਼ਲ ਸਕੂਲਾਂ ਦੁਆਰਾ ਤਾਇਨਾਤ ਕੀਤੇ ਜਾਣਗੇ ਅਤੇ ਲੁਧਿਆਣਾ ਪੁਲਿਸ ਦੇ ਟ੍ਰੈਫਿਕ ਅਤੇ ਪੀਸੀਆਰ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਨੂੰ ਇਸ ਕੰਮ ਨੂੰ ਪੂਰਾ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਨਾਲ ਹੀ, ਸਕੂਲ ਪ੍ਰਬੰਧਨ ਨੂੰ ਆਪਣੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਅਧਿਕਾਰਤ ਪਾਰਕਿੰਗ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















