ਪੜਚੋਲ ਕਰੋ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।

Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ।

19 ਜ਼ਿਲ੍ਹਿਆਂ ਦੇ ਸਰਪੰਚਾਂ ਨੂੰ ਦਿਵਾਇਆ ਜਾਵੇਗਾ ਹਲਫ

ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਇਸ ਤੋਂ ਇਲਾਵਾ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਤੇ ਗੁਰਦਾਸਪੁਰ ਦੇ ਸਰਪੰਚਾਂ ਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

ਮੁੱਖ ਮੰਤਰੀ ਨੇ ਚੋਣਾਂ ਵੇਲੇ ਲੋਕਾਂ ਨੂੰ ਕੀਤੀ ਸੀ ਆਹ ਅਪੀਲ

ਦੱਸ ਦਈਏ ਕਿ ਪੰਚਾਇਤੀ ਚੋਣਾਂ ਮੌਕੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਧੜੇਬੰਦੀ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਸੀ ਤਾਂ ਕਿ ਪਿੰਡਾਂ ਵਿੱਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਵਾਰ ਸੂਬੇ ਵਿੱਚ 3037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਵਿੱਚ 336 ਸਰਪੰਚ, ਗੁਰਦਾਸਪੁਰ ਵਿੱਚ 335 ਸਰਪੰਚ ਤੇ ਤਰਨ ਤਾਰਨ ਵਿੱਚ 334 ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ।

ਸਹੁੰ ਚੁੱਕ ਸਮਾਗਮ ਲਈ ਕੀਤੇ ਗਏ ਢੁੱਕਵੇਂ ਇੰਤਜ਼ਾਮ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਦੀ ਸਫਲਤਾ ਲਈ ਢੁਕਵੇਂ ਇਤਜ਼ਾਮ ਕੀਤੇ ਗਏ ਹਨ ਕਿਉਂ ਜੋ ਇਸ ਸਮਾਗਮ ਵਿੱਚ ਸੂਬਾ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਚਾਇਤੀ ਨੁਮਾਇੰਦੇ ਤੇ ਹੋਰ ਲੋਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚ ਰਹੇ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। 

ਸਮਾਗਮ ਸਬੰਧੀ ਤਿਆਰੀਆਂ ਮੁਕੰਮਲ, ਕਿਸੇ ਨੂੰ ਕਿਸੇ ਤਰ੍ਹਾਂ ਦੀ ਨਹੀਂ ਹੋਵੇਗੀ ਪਰੇਸ਼ਾਨੀ

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਡੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਦੂਰ-ਨੇੜੇ ਤੋਂ ਪਹੁੰਚਣ ਵਾਲੇ ਲੋਕ ਸੁਖਾਲੇ ਢੰਗ ਨਾਲ ਸਮਾਗਮ ਵਾਲੀ ਥਾਂ ਉਤੇ ਪਹੁੰਚ ਸਕਣ।

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget