Punjab News: ਪੰਜਾਬ ਦੇ ਕਾਰੋਬਾਰੀ ਹਨੀ ਸੇਠੀ ਦੀ ਗ੍ਰਿਫ਼ਤਾਰੀ ਦੀਆਂ ਖਬਰਾਂ ਵਾਇਰਲ, ਜਾਣੋ ਪੁਲਿਸ ਨੇ ਕਿਉਂ ਕੀਤਾ ਕਾਬੂ? ਮਸ਼ਹੂਰ ਇੰਫਲੂਇੰਸਰ ਬੋਲਿਆ- ਮੇਰਾ...
Ludhiana News: ਲੁਧਿਆਣਾ ਦੇ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਇੰਸਰ ਅਤੇ ਬੂਟ ਕਾਰੋਬਾਰੀ ਹਨੀ ਸੇਠੀ ਨੇ ਆਪਣੀ ਗ੍ਰਿਫ਼ਤਾਰੀ ਦੀਆਂ ਖ਼ਬਰਾਂ ਵਿਚਾਲੇ ਵੱਡਾ ਖੁਲਾਸਾ ਕੀਤਾ ਹੈ। ਹਨੀ ਸੇਠੀ ਨੇ ਕਿਹਾ ਕਿ ਮੈਂ ਚੜ੍ਹਦੀ ਕਲਾਂ ਵਿੱਚ ਹਾਂ। ਮੇਰੀ ਦਵਾਈ...

Ludhiana News: ਲੁਧਿਆਣਾ ਦੇ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਇੰਸਰ ਅਤੇ ਬੂਟ ਕਾਰੋਬਾਰੀ ਹਨੀ ਸੇਠੀ ਨੇ ਆਪਣੀ ਗ੍ਰਿਫ਼ਤਾਰੀ ਦੀਆਂ ਖ਼ਬਰਾਂ ਵਿਚਾਲੇ ਵੱਡਾ ਖੁਲਾਸਾ ਕੀਤਾ ਹੈ। ਹਨੀ ਸੇਠੀ ਨੇ ਕਿਹਾ ਕਿ ਮੈਂ ਚੜ੍ਹਦੀ ਕਲਾਂ ਵਿੱਚ ਹਾਂ। ਮੇਰੀ ਦਵਾਈ ਚੱਲਦੀ ਹੈ ਅਤੇ ਦਵਾਈ ਲੈਣ ਕਰਕੇ ਹੀ ਮੇਰਾ ਡੋਪ ਟੈਸਟ ਪਾਜ਼ੀਟਿਵ ਆਇਆ ਹੈ। ਦੱਸ ਦੇਈਏ ਕਿ ਇਸ ਖਬਰ ਤੋਂ ਬਾਅਦ ਸੋਸ਼ਲ ਮੀਡੀਆ ਉੱਪਰ ਹਲਚਲ ਮੱਚ ਗਈ। ਪੁਲਿਸ ਨੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ, ਉਸਨੂੰ ਥੋੜ੍ਹੀ ਦੇਰ ਬਾਅਦ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
ਇਸ ਵਿਚਾਲੇ ਹਨੀ ਸੇਠੀ ਨੇ ਸੋਸ਼ਲ ਮੀਡੀਆ ‘ਤੇ ਲਾਈਵ ਆ ਕੇ ਦੱਸਿਆ ਕਿ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਕੇ ਵਧੀਆ ਕੰਮ ਕਰ ਰਹੀ ਹੈ। ਚਿੱਟੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਕੁਝ ਸਾਲ ਪਹਿਲਾਂ ਮੈਂ ਵੀ ਇਸ ਚੀਜ਼ ਤੋਂ ਗ੍ਰਸਤ ਸੀ ਪਰ ਛੁਡਾਉਣ ਲਈ ਬਹੁਤ ਦਵਾਈ ਲਈ ਹੈ। ਮੈਂ ਚੜ੍ਹਦੀ ਕਲਾਂ ਵਿੱਚ ਹਾਂ। ਮੇਰੀ ਦਵਾਈ ਚੱਲ ਰਹੀ ਹੈ। ਡੋਪ ਟੈਸਟ ਮੇਰਾ ਇਸ ਲਈ ਪਾਜ਼ੀਟਿਵ ਆਇਆ ਹੈ ਕਿਉਂਕਿ ਮੈਂ ਦਵਾਈ ਲੈ ਰਿਹਾ ਹਾਂ। ਦੂਜੀ ਗੱਲ ਜਿਹੜਾ ਸ਼ਖਸ ਚਿੱਟਾ ਪੀਂਦਾ ਹੋਵੇ ਉਹ ਇੰਨਾ ਕਾਰੋਬਾਰ ਨਹੀਂ ਕਰ ਸਕਦਾ। ਚਿੱਟਾ ਪੀਣ ਵਾਲੇ ਦਾ ਇੰਨਾ ਵਜ਼ਨ ਕਿਸ ਤਰ੍ਹਾਂ ਹੋਵੇਗਾ। ਦਵਾਈ ਲੈਣ ਕਰਕੇ ਹੀ ਮੇਰਾ ਡੋਪ ਟੈਸਟ ਪਾਜ਼ੀਟਿਵ ਆਇਆ ਹੈ।
ਮੈਡੀਕਲ ਰਿਪੋਰਟ ਵਿੱਚ ਨਸ਼ਾ ਕਰਨ ਦੀ ਹੋਈ ਪੁਸ਼ਟੀ
ਇਸ ਸੰਬੰਧ ਵਿੱਚ ਦੋਰਾਹਾ ਪੁਲਿਸ ਸਟੇਸ਼ਨ ਦੇ ਐਸਐਚਓ ਆਕਾਸ਼ ਦੱਤ ਨੇ ਦੱਸਿਆ ਕਿ ਪੁਲਿਸ ਨੇ ਜਾਣਕਾਰੀ ਅਤੇ ਸ਼ੱਕ ਦੇ ਆਧਾਰ 'ਤੇ ਕਾਰਵਾਈ ਕੀਤੀ। ਮੈਡੀਕਲ ਰਿਪੋਰਟਾਂ ਤੋਂ ਬਾਅਦ, ਨਸ਼ਾ ਕਰਨ ਦੀ ਪੁਸ਼ਟੀ ਹੋਣ ਤੋਂ ਬਾਅਦ ਹਨੀ ਸੇਠੀ ਨੂੰ ਕਾਨੂੰਨੀ ਪ੍ਰਕਿਰਿਆਵਾਂ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਜਾਰੀ ਰਹੇਗੀ।
ਹਨੀ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦਾ
ਹਨੀ ਸੇਠੀ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਹੈ ਅਤੇ ਅਕਸਰ ਆਪਣੇ ਬਿਆਨਾਂ ਅਤੇ ਗਤੀਵਿਧੀਆਂ ਕਾਰਨ ਵਿਵਾਦਾਂ ਵਿੱਚ ਘਿਰਿਆ ਰਹਿੰਦਾ ਹੈ। ਉਸਦੀ ਗ੍ਰਿਫ਼ਤਾਰੀ ਤੋਂ ਬਾਅਦ, ਇਹ ਮਾਮਲਾ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ੇ ਦੇ ਖਿਲਾਫ ਵਿਰੁੱਧ ਸਖ਼ਤ ਮੁਹਿੰਮ ਜਾਰੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ।























