Punjab News: ਪੰਜਾਬ ਦੇ ਲੋਕਾਂ ਨੂੰ ਘਰ ਬੈਠੇ 43 ਸਰਕਾਰੀ ਸੇਵਾਵਾਂ ਮਿਲਣਗੀਆਂ। ਇਸ ਦੀ ਸ਼ੁਰੂਆਤ ਅੱਜ ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਖੱਜਲ-ਖੁਆਰੀ ਘਟੇਗੀ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ...."ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ!"...ਖੱਜਲ ਖ਼ੁਆਰੀ ਖ਼ਤਮ ਕਰਨ ਲਈ ਲੋਕਾਂ ਨੂੰ ਘਰੇ ਬੈਠੇ 43 ਸਰਕਾਰੀ ਸੇਵਾਵਾਂ ਦੇਣ ਦੀ ਸ਼ੁਰੂਆਤ.. 






ਦਰਅਸਲ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਨੂੰ ਘਰ ਬੈਠੇ ਲੋਕਾਂ ਤੱਕ ਪਹੁੰਚਾਉਣ ਦਾ ਐਲਾਨ ਕੀਤਾ ਗਿਆ ਸੀ। ਉਸੇ ਐਲਾਨ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਅੱਜ ਲੁਧਿਆਣਾ ਤੋਂ ਕੀਤੀ ਗਈ। 


ਇਹ ਵੀ ਪੜ੍ਹੋ: Jalandhar News: ਬੱਚੇ ਦੀ ਬਰਥਡੇ ਪਾਰਟੀ 'ਚ ਭਿੜੇ ਰਿਸ਼ਤੇਦਾਰ, ਗੋਲੀਆਂ ਚੱਲੀਆਂ, ਇੱਕ ਦੀ ਮੌਤ


ਇਸ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਘਰ ਬੈਠਿਆਂ ਵੱਖ-ਵੱਖ ਵਿਭਾਗਾਂ ਦੀਆਂ 43 ਨਾਗਰਿਕ ਸੇਵਾਵਾਂ ਦਾ ਲਾਭ ਮਿਲ ਸਕੇਗਾ ਜਿਨ੍ਹਾਂ ਵਿੱਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪੱਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਤੇ ਹੋਰ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ, ਸੂਬਾ ਸਰਕਾਰ ਨੇ ਅਸਲਾ ਲਾਇਸੈਂਸ, ਆਧਾਰ ਕਾਰਡ ਤੇ ਸਟੈਂਪ ਪੇਪਰ ਦੀ ਸੇਵਾ ਨੂੰ ਸਕੀਮ ਦੇ ਦਾਇਰੇ ਵਿੱਚੋਂ ਬਾਹਰ ਰੱਖਿਆ ਹੈ। 


ਇਸ ਸਕੀਮ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ ਲਈ ਹੈਲਪਲਾਈਨ ਨੰਬਰ 1076 ਜਾਰੀ ਕਰ ਦਿੱਤਾ ਗਿਆ ਹੈ। ਇਸ ਨੰਬਰ ’ਤੇ ਫੋਨ ਕਰਕੇ ਲੋਕ ਆਪਣੀ ਸਹੂਲਤ ਅਨੁਸਾਰ ਅਧਿਕਾਰੀ ਨਾਲ ਮੁਲਾਕਾਤ ਦਾ ਸਮਾਂ ਤੈਅ ਕਰ ਸਕਣਗੇ ਤੇ ਆਪਣਾ ਕੰਮ ਕਰਵਾ ਸਕਣਗੇ। ਫੋਨ ਰਾਹੀਂ ਸਮਾਂ ਤੇ ਤਰੀਕ ਤੈਅ ਹੋਣ ਤੋਂ ਬਾਅਦ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫੀਸਾਂ ਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਲਈ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਤੇ ਮੁਲਾਕਾਤ ਦੀ ਤਰੀਕ ਤੇ ਸਮੇਂ ਦੀ ਜਾਣਕਾਰੀ ਐਸਐਮਐਸ ਰਾਹੀਂ ਦਿੱਤੀ ਜਾਵੇਗੀ।


ਇਹ ਵੀ ਪੜ੍ਹੋ: Crime News: ਬਾਗੇਸ਼ਵਰ ਬਾਬਾ ਤੋਂ ਮੰਗੀ ਫਿਰੌਤੀ, ਲਾਰੈਂਸ ਬਿਸ਼ਨੋਈ ਗੈਂਗ ਦਾ ਨਾਂਅ ਆਇਆ ਸਾਹਮਣੇ