Ludhiana News: ਲੁਧਿਆਣਾ ਵਿੱਚ ਗੈਰ ਕਾਨੂੰਨੀ ਕਲੋਨੀਆਂ ਕੱਟਣ ਵਾਲਿਆਂ ਦੀਆਂ ਖੈਰ ਨਹੀਂ। ਗਲਾਡਾ ਅਧਿਕਾਰੀਆਂ ਵੱਲੋਂ ਗੈਰ ਕਾਨੂੰਨੀ ਕਲੋਨੀਆਂ ਕੱਟਣ ਵਾਲੇ ਕਲੋਨਾਈਜ਼ਰਾਂ ਖਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ। ਇਸ ਤਹਿਤ ਥਾਣਾ ਜਮਾਲਪੁਰ ਦੀ ਪੁਲਿਸ ਵੱਲੋਂ ਗੈਰਕਾਨੂੰਨੀ ਕਲੋਨੀਆਂ ਕੱਟਣ ਵਾਲੇ ਕਲੋਨਾਈਜ਼ਰਾਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 


ਸੈਨਾ ਲੀਡਰ ਸੁਧੀਰ ਸੂਰੀ ਦੀ ਹੱਤਿਆ ਨਾਲ ਕੇਜਰੀਵਾਲ ਤੇ ਭਗਵੰਤ ਮਾਨ ਝੰਜੋੜੇ ਜਾਣੇ ਚਾਹੀਦਾ ਸੀ ਪਰ ਖਾਮੋਸ਼ੀ ਸਵਾਲ ਖੜ੍ਹੇ ਕਰ ਰਹੀ: ਸ਼ੇਖਾਵਤ


ਇਸ ਸਬੰਧੀ ਕਰਨ ਅਗਰਵਾਲ ਜੂਨੀਅਰ ਇੰਜਨੀਅਰ ਦਫ਼ਤਰ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਨੇ ਪੁਲਿਸ ਨੂੰ ਦੱਸਿਆ ਕਿ ਨਰਿੰਦਰ ਕੁਮਾਰ ਤੇ ਜਗਦੀਸ਼ ਕੁਮਾਰ ਵਾਸੀ ਜਗੀਰਪੁਰ ਰੋਡ ਨੇੜੇ ਬਾਬਾ ਨਾਮਦੇਵ ਕਲੋਨੀ ਵੱਲੋਂ ਪਿੰਡ ਭੋਲਾਪੁਰ ਤਹਿਸੀਲ ਸਾਹਨੇਵਾਲ ਵਿੱਚ ਰਘੂਨਾਥ ਇੰਨਕਲੇਵ ਨਾਮ ਦੀ ਅਣਅਧਿਕਾਰਤ ਕਲੋਨੀ ਕੱਟ ਕੇ ਉਸ ਨੂੰ ਰੈਗੂਲਰਾਈਜੇਸ਼ਨ ਕਰਵਾਉਣ ਲਈ ਅਪਲਾਈ ਕੀਤਾ ਗਿਆ ਸੀ। 


ਇਸ ਸਬੰਧੀ ਸੋਧਿਆ ਹੋਇਆ ਪਲੈਨ ਤੇ ਕਲੋਨੀ ਸਬੰਧੀ ਕੁਝ ਲੋੜੀਂਦੇ ਦਸਤਾਵੇਜ਼ ਤੇ ਸਪੱਸ਼ਟੀਕਰਨ ਪੇਸ਼ ਕਰਨ ਹਿੱਤ ਲਿਖਿਆ ਗਿਆ ਸੀ ਜੋ ਸਮਾਂ ਬੀਤ ਜਾਣ ਤੋਂ ਬਾਅਦ ਵੀ ਲੋੜੀਂਦੇ ਦਸਤਾਵੇਜ਼ ਪੇਸ਼ ਨਹੀ ਕੀਤੇ ਗਏ। ਪੁਲਿਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 


ਇਸੇ ਤਰ੍ਹਾਂ ਇੱਕ ਹੋਰ ਸ਼ਿਕਾਇਤ ਦੇ ਸਿਲਸਿਲੇ ਵਿੱਚ ਰਕੇਸ਼ ਸਿੰਗਲਾ, ਗੁਰਪ੍ਰੀਤ ਸਿੰਘ ਵਾਸੀ ਗੋਬਿੰਦ ਨਗਰ 33 ਫੁੱਟਾ ਰੋਡ, ਸਮੇਸ਼ ਕੁਮਾਰ ਵਾਸੀ ਜੀਟੀਬੀ ਨਗਰ ਤੇ ਹਰਦੀਪ ਸਿੰਘ ਵਾਸੀ ਸਰਾਭਾ ਨਗਰ ਖਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। 


ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਕਿਹਾ ਕਿ ਗਲਾਡਾ ਦਫ਼ਤਰ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਮੁਲਜ਼ਮਾਂ ਵੱਲੋਂ ਹਰਮਨ ਇਨਕਲੇਵ ਪਿੰਡ ਭੋਲਾਪੁਰ ਵਿੱਚ ਅਣ-ਅਧਿਕਾਰਤ ਕਲੋਨੀ ਕੱਟੀ ਗਈ ਸੀ। ਇਸ ਸਬੰਧੀ ਮੁਲਜ਼ਮਾਂ ਵੱਲੋਂ ਸਮਾਂ ਬੀਤ ਜਾਣ ਤੋਂ ਬਾਅਦ ਵੀ ਦਸਤਾਵੇਜ ਪੇਸ਼ ਨਹੀ ਕੀਤੇ ਗਏ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।