Ludhiana News: ਪੰਜਾਬ ਤੇ ਨਾਲ ਲੱਗਦੇ ਪਹਾੜੀ ਰਾਜਾਂ ’ਚ ਪਈ ਭਾਰੀ ਬਾਰਸ਼ ਕਾਰਨ ਆਏ ਹੜ੍ਹਾਂ ਨੇ ਜਿੱਥੇ ਰੋਜ਼ਾਨਾ ਦੇ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਸਬਜ਼ੀਆਂ ਤੇ ਫ਼ਲਾਂ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਬਾਰਸ਼ ਤੇ ਹੜ੍ਹਾਂ ਕਾਰਨ ਬਾਹਰੀ ਰਾਜਾਂ ਤੋਂ ਸਬਜ਼ੀਆਂ ਨਾ ਆਉਣ ਕਾਰਨ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ। 


ਹਾਸਲ ਜਾਣਕਾਰੀ ਮੁਤਾਬਕ ਜੁਲਾਈ ਦੇ ਪਹਿਲੇ ਦਿਨਾਂ ਵਿੱਚ 15-20 ਰੁਪਏ ਕਿੱਲੋ ਵਾਲਾ ਟਮਾਟਰ 250 ਤੋਂ 300 ਰੁਪਏ ਕਿੱਲੋ ਮਿਲ ਰਿਹਾ ਹੈ। ਇਸੇ ਤਰ੍ਹਾਂ 120 ਰੁਪਏ ਵਾਲਾ ਅਦਰਕ 300 ਰੁਪਏ ਪ੍ਰਤੀ ਕਿਲੋ ਵਿਕ ਰਿਹੈ। ਇਸੇ ਤਰ੍ਹਾਂ ਹੋਰ ਸਬਜ਼ੀਆਂ ਦੇ ਭਾਅ ਵਧ ਗਏ ਹਨ। 20 ਰੁਪਏ ਕਿੱਲੋ ਵਾਲੀ ਘੀਆ 70-80 ਰੁਪਏ ਕਿੱਲੋ, ਗੋਭੀ 120-150 ਰੁਪਏ ਕਿੱਲੋ, ਟੀਂਡੇ ਤੇ ਪੇਠੇ ਦਾ ਭਾਅ ਵੀ 60-80 ਰੁਪਏ ਕਿੱਲੋ ਹੋ ਗਿਆ ਹੈ ਜਦਕਿ ਸ਼ਿਮਲਾ ਮਿਰਚ 80 ਰੁਪਏ ਕਿੱਲੋ ਤੇ ਮੂਲੀ 70-80 ਰੁਪਏ ਪ੍ਰਤੀ ਕਿੱਲੋ ਵਿਕ ਰਹੀ ਹੈ। 


ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਦੇ ਕਹਿਰ ਲਈ ਕੁਦਰਤ ਨਹੀਂ ਸਗੋਂ ਸਰਕਾਰਾਂ ਜ਼ਿੰਮੇਵਾਰ, ਕਿਸਾਨ ਯੂਨੀਅਨਾਂ ਦਾ ਵੱਡਾ ਦਾਅਵਾ


ਸਬਜ਼ੀਆਂ ਨਾਲ ਝੂੰਗੇ ਵਿੱਚ ਮਿਲਣ ਵਾਲੇ ਧਨੀਏ ਦੇ ਭਾਅ ਵੀ ਸਾਰੀਆਂ ਹੱਦਾਂ ਬੰਨੇ ਟੱਪ ਕੇ 400 ਰੁਪਏ ਕਿੱਲੋ ਤੱਕ ਪੁੱਜ ਗਏ ਹਨ। ਫ਼ਲਾਂ ਦੀਆਂ ਕੀਮਤਾਂ ਵਿੱਚ ਵੀ ਹੈਰਾਨੀਜਨਕ ਵਾਧਾ ਹੋਇਆ ਹੈ। ਸਫ਼ੈਦਾ ਅੰਬ 120 ਰੁਪਏ, ਲੀਚੀ 180 ਰੁਪਏ, ਜ਼ਾਮਨ 120 ਰੁਪਏ, ਆਲੂਬੁਖਾਰਾ 140 ਰੁਪਏ ਤੇ ਦੁਸਹਿਰੀ ਅੰਬ ਵੀ 80 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਅਚਾਰੀ ਅੰਬ ਰਾਮਕੇਲੇ ਦੇ ਭਾਅ ਨੂੰ ਵੀ ਅੱਗ ਲੱਗ ਗਈ ਹੈ।‌ ਚਾਰ ਦਿਨ ਪਹਿਲਾਂ 60 ਰੁਪਏ ਕਿੱਲੋ ਵਾਲਾ ਰਾਮਕੇਲਾ ਅੰਬ 110 ਰੁਪਏ ਕਿਲੋ ਹੋ ਗਿਆ ਹੈ।


ਲੋਕਾਂ ਦਾ ਕਹਿਣਾ ਹੈ ਕਿ ਬਾਰਸ਼ ਕਾਰਨ ਸਬਜ਼ੀਆਂ ਦੇ ਅਸਮਾਨੀ ਚੜ੍ਹੇ ਭਾਅ ਨੇ ਉਨ੍ਹਾਂ ਦੇ ਘਰ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਸਬਜ਼ੀ ਵਿਕਰੇਤਾਵਾਂ ਮੁਤਾਬਕ ਹੜ੍ਹਾਂ ਕਾਰਨ ਸਬਜ਼ੀਆਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਤੇ ਮੰਡੀਆਂ ਵਿੱਚ ਸਬਜ਼ੀਆਂ ਦੀ ਸਪਲਾਈ ਬੰਦ ਹੋਣ ਕਾਰਨ ਭਾਅ ਵਧੇ ਹਨ।


ਇਹ ਵੀ ਪੜ੍ਹੋ: ਵਿਆਹ ਤੋਂ ਪਹਿਲਾਂ ਹੀ ਸੀ ਨਾਜਾਇਜ਼ ਸਬੰਧ, 5 ਸਾਲ ਬਾਅਦ ਪ੍ਰੇਮੀ ਤੋਂ ਹੀ ਕਰਵਾਇਆ ਪਤੀ ਦੀ ਕਤਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।