ਪੜਚੋਲ ਕਰੋ

Punjab News: SHO ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਲਗਾਤਾਰ ਕੰਮ ਕਰ ਰਹੀ ਹੈ। ਜਿਹੜੇ ਲੋਕ ਰਿਸ਼ਵਤ ਲੈ ਕੇ ਕੰਮ ਕਰਦੇ ਹਨ ਉਨ੍ਹਾਂ ਨੂੰ ਰੰਗੀਂ ਹੱਥ ਫੜ੍ਹ ਕੇ ਕਾਬੂ ਕੀਤਾ ਜਾ ਰਿਹਾ ਹੈ।

Vigilance Bureau: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨਆਰਆਈ ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੋ ਵਿਅਕਤੀਆਂ ਨੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜ਼ਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ। 

ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗੀ
ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲਿਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।

20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget