khanna News : ਖੰਨਾ ਵਿਖੇ ਇੱਕ ਐਨਆਰਆਈ ਦੀ ਭਰਿੰਡ ਲੜਨ ਮਗਰੋਂ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ ਉਮਰ 40 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਮਾਂ ਦਾ ਇਲਾਜ ਕਰਾਉਣ ਲਈ ਆਸਟ੍ਰੇਲੀਆ ਤੋਂ ਵਾਪਸ ਆਇਆ ਹੋਇਆ ਸੀ।
ਇਹ ਵੀ ਪੜ੍ਹੋ : Hemkund Sahib Yatra 2023: ਹੇਮਕੁੰਟ ਯਾਤਰਾ 'ਤੇ ਗਏ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
ਜਾਣਕਾਰੀ ਅਨੁਸਾਰ ਦੇਰ ਸ਼ਾਮ ਨੂੰ ਰਮਨਦੀਪ ਸਿੰਘ ਦੇ ਗਲੇ ਉਪਰ ਭਰਿੰਡ ਲੜ ਗਈ ,ਜਿਸ ਮਗਰੋਂ ਉਸਦੀ ਹਾਲਤ ਖਰਾਬ ਹੋ ਗਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਰਮਨਦੀਪ ਨੂੰ ਦੋ ਨਿੱਜੀ ਹਸਪਤਾਲਾਂ 'ਚ ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨਿਆ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਮਾਂ ਦਾ ਇਲਾਜ ਕਰਾਉਣ ਲਈ ਆਸਟ੍ਰੇਲੀਆ ਤੋਂ ਵਾਪਸ ਆਇਆ ਹੋਇਆ ਸੀ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਦਾ ਵੱਜਿਆ ਬਿਗੁਲ! ਕੇਂਦਰ ਸਰਕਾਰ ਨੇ ਵਿੱਢੀ ਤਿਆਰੀ, ਪੰਜਾਬ ਸਰਕਾਰ ਨੂੰ ਭੇਜਿਆ ਲੈਟਰ
ਇਸ ਮਗਰੋਂ ਪਰਿਵਾਰ ਦੇ ਲੋਕ ਰਮਨਦੀਪ ਨੂੰ ਸਰਕਾਰੀ ਹਸਪਤਾਲ ਖੰਨਾ ਲੈ ਕੇ ਆਏ, ਜਿੱਥੇ ਐਮਰਜੈਂਸੀ ਡਿਊਟੀ ਕਰ ਰਹੇ ਡਾਕਟਰ ਨਵਦੀਪ ਜੱਸਲ ਨੇ ਵੀ ਕੋਸ਼ਿਸ਼ ਕੀਤੀ ਪ੍ਰੰਤੂ ਮਰੀਜ਼ ਦੇ ਸਾਹ ਨਹੀਂ ਚੱਲ ਰਹੇ ਸੀ। ਉਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਡਾਕਟਰ ਨਵਦੀਪ ਜੱਸਲ ਨੇ ਕਿਹਾ ਕਿ ਪਰਿਵਾਰ ਵਾਲਿਆਂ ਅਨੁਸਾਰ ਰਮਨਦੀਪ ਨੂੰ ਭਰਿੰਡ ਲੜੀ ਹੈ ਪਰ ਮੌਤ ਦਾ ਅਸਲੀ ਕਾਰਨ ਪੋਸਟਮਾਰਟਮ ਰਿਪੋਰਟ 'ਚ ਹੀ ਪਤਾ ਲੱਗੇਗਾ।
ਦੱਸ ਦੇਈਏ ਕਿ ਖੰਨਾ ਵਿਖੇ ਇੱਕ ਐਨਆਰਆਈ ਦੀ ਭਰਿੰਡ ਲੜਨ ਮਗਰੋਂ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ ਉਮਰ 40 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਮਾਂ ਦਾ ਇਲਾਜ ਕਰਾਉਣ ਲਈ ਆਸਟ੍ਰੇਲੀਆ ਤੋਂ ਵਾਪਸ ਆਇਆ ਹੋਇਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।