(Source: ECI/ABP News)
Ludhiana News: ਇੱਟਾਂ ਨਾਲ ਕੁੱਟ-ਕੁੱਟ ਬਜ਼ੁਰਗ ਦਾ ਕੀਤਾ ਕਤਲ, ਗੁਆਂਢੀਆਂ ਨੂੰ ਚਿੱਟਾ ਵੇਚਣ ਤੋਂ ਰੋਕਦਾ ਸੀ
Ludhiana News: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਨਾਨਸੂ ਵਿੱਚ ਦੇਰ ਰਾਤ ਦੋ ਗੁਆਂਢੀਆਂ ਵਿੱਚ ਖੂਨੀ ਝੜਪ ਹੋ ਗਈ। ਇਸ ਦੌਰਾਨ ਇੱਕ ਬਜ਼ੁਰਗ ਵਿਅਕਤੀ ਦੇ ਸਿਰ ਵਿੱਚ ਇੱਟਾਂ ਮਾਰੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।
![Ludhiana News: ਇੱਟਾਂ ਨਾਲ ਕੁੱਟ-ਕੁੱਟ ਬਜ਼ੁਰਗ ਦਾ ਕੀਤਾ ਕਤਲ, ਗੁਆਂਢੀਆਂ ਨੂੰ ਚਿੱਟਾ ਵੇਚਣ ਤੋਂ ਰੋਕਦਾ ਸੀ Old man murder in ludhiana who stop neighbours to sell drugs Ludhiana News: ਇੱਟਾਂ ਨਾਲ ਕੁੱਟ-ਕੁੱਟ ਬਜ਼ੁਰਗ ਦਾ ਕੀਤਾ ਕਤਲ, ਗੁਆਂਢੀਆਂ ਨੂੰ ਚਿੱਟਾ ਵੇਚਣ ਤੋਂ ਰੋਕਦਾ ਸੀ](https://feeds.abplive.com/onecms/images/uploaded-images/2023/08/16/5ae31ae38d49a5b913381c5a33790861169215960482677_original.jpg?impolicy=abp_cdn&imwidth=1200&height=675)
Ludhiana News: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਨਾਨਸੂ ਵਿੱਚ ਦੇਰ ਰਾਤ ਦੋ ਗੁਆਂਢੀਆਂ ਵਿੱਚ ਖੂਨੀ ਝੜਪ ਹੋ ਗਈ। ਇਸ ਦੌਰਾਨ ਇੱਕ ਬਜ਼ੁਰਗ ਵਿਅਕਤੀ ਦੇ ਸਿਰ ਵਿੱਚ ਇੱਟਾਂ ਮਾਰੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਝਗੜਾ ਕੰਧ ਦੀ ਮੁਰੰਮਤ ਨੂੰ ਲੈ ਕੇ ਹੋਇਆ। ਪਹਿਲਾਂ ਮਾਮੂਲੀ ਤਕਰਾਰ ਹੋਈ ਪਰ ਪੁਰਾਣੀ ਰੰਜਿਸ਼ ਕਾਰਨ ਗੱਲ ਹੱਥੋਪਾਈ ਤੱਕ ਪਹੁੰਚ ਗਈ।
ਮ੍ਰਿਤਕ ਦੇ ਲੜਕੇ ਜਸਵੰਤ ਸਿੰਘ ਨੇ ਦੱਸਿਆ ਕਿ ਉਸ ਦੇ ਗੁਆਂਢੀ ਚਿੱਟੇ ਤੇ ਨਸ਼ੇ ਦਾ ਕਾਰੋਬਾਰ ਕਰਦੇ ਹਨ। ਉਸ ਦੇ ਪਿਤਾ ਉਨ੍ਹਾਂ ਨੂੰ ਰੋਕਦਾ ਸੀ। ਇਸੇ ਦੁਸ਼ਮਣੀ ਕਾਰਨ ਉਸ ਦੇ ਪਿਤਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਕਤਲ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਮ੍ਰਿਤਕ ਦੀ ਪਛਾਣ ਸੰਤੋਖ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Punjab News: ਪੰਜਾਬ 'ਚ ਹੜ੍ਹਾਂ ਦਾ ਕਹਿਰ ਪਰ ਸੀਐਮ ਭਗਵੰਤ ਮਾਨ ਦੂਜੇ ਰਾਜਾਂ 'ਚ ਰੈਲੀਆਂ ਕਰ ਰਹੇ, ਰੋਮ ਦੇ ਸ਼ਾਸਕ ਨੀਰੋ ਵਾਲਾ ਹਾਲ: ਬਾਜਵਾ
ਮ੍ਰਿਤਕ ਦੇ ਲੜਕੇ ਜਸਵੰਤ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਕੰਧ ਦੀ ਮੁਰੰਮਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਘਰ ਕੰਧ ਦਾ ਮਲਬਾ ਡਿੱਗ ਰਿਹਾ ਸੀ। ਜਦੋਂ ਪਿਤਾ ਸ਼ਿਕਾਇਤ ਕਰਨ ਉਨ੍ਹਾਂ ਦੇ ਘਰ ਗਿਆ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਉਸ ’ਤੇ ਇੱਟਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਦੇ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਫ਼ਰਾਰ ਹੋ ਗਏ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab News: ਪਾਕਿਸਤਾਨ ਦੀ ਹੱਦ 'ਤੇ ਤਸਕਰਾਂ ਨਾਲ ਮੁੱਠਭੇੜ, 30 ਕਿਲੋ ਹੈਰੋਇਨ ਬਰਾਮਦ, 2 ਪਾਕਿਸਤਾਨੀ ਗ੍ਰਿਫ਼ਤਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)