Ludhiana news: 75ਵੇਂ ਗਣਰਾਜ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਮਾਡਲ ਟਾਊਨ ਵਿਖੇ 100 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਇਆ ਗਿਆ।


ਇਸ ਮੌਕੇ ਉਨ੍ਹਾਂ ਸਮੁੱਚੇ ਪੰਜਾਬੀਆਂ, ਦੇਸ਼ ਵਾਸੀਆਂ ਅਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਪਰਮ ਪਿਤਾ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਡੀ ਆਪਸੀ ਭਾਈਚਾਰਕ ਸਾਂਝ ਕਾਇਮ ਰਹੇ ਅਤੇ ਹਲਕਾ ਆਤਮ ਨਗਰ ਵਿਕਾਸ ਪੱਖੋਂ ਹਮੇਸ਼ਾ ਚੜ੍ਹਦੀਕਲਾ ਵਿੱਚ ਰਹੇ।


ਇਹ ਵੀ ਪੜ੍ਹੋ: Republic Day 2024: ਲੁਧਿਆਣਾ ‘ਚ ਕੱਢੀਆਂ ਗਈਆਂ ਕੇਂਦਰ ਵੱਲੋਂ ਰੱਦ ਕੀਤੀਆਂ ਝਾਕੀਆਂ, ਮਾਨ ਨੇ ਪੁੱਛਿਆ, ਦੱਸੋ ਇਨ੍ਹਾਂ ‘ਚ ਕੀ ਹੈ ਗ਼ਲਤ ?


ਉਨ੍ਹਾਂ ਕਿਹਾ ਕਿ ਉਹ 100 ਫੁੱਟ ਉੱਚਾ ਝੰਡਾ ਲਹਿਰਾ ਕੇ ਜਿੱਥੇ ਮਾਣ ਮਹਿਸੂਸ ਕਰ ਰਹੇ ਹਨ ਉੱਥੇ ਉਨ੍ਹਾਂ ਬਾਬਾ ਦੀਪ ਸਿੰਘ ਜੀ ਦੇ ਅਵਤਾਰ ਪੁਰਬ ਦੀ ਵੀ ਸੰਗਤਾ ਨੂੰ ਮੁਬਾਰਕਬਾਦ ਦਿੱਤੀ।


ਉਹਨਾਂ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਹਲਕਾ ਆਤਮ ਨਗਰ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਨਾ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।


ਇਹ ਵੀ ਪੜ੍ਹੋ: Punjab news: ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ


ਈਾ