ਪੜਚੋਲ ਕਰੋ

Punjab News: ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ, ਸਮਝੋ ਕੀ ਹੈ ਇਹ ਪੂਰਾ ਘਪਲਾ

ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੇਟ ਪਾਸਾਂ ਵਿੱਚ ਦਰਸਾਏ ਗਏ ਜਾਅਲੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੇ ਨਾਲ-ਨਾਲ ਇਨ੍ਹਾਂ ਗੇਟ ਪਾਸਾਂ ਵਿੱਚ ਦਰਸਾਏ ਗਏ ਅਨਾਜ ਦੀ ਮਾਤਰਾ ਸਬੰਧੀ ਵੇਰਵੇ ਵੀ ਜਾਅਲੀ ਹਨ, ਜਿੰਨਾਂ ਰਾਹੀਂ ਫਰਜ਼ੀ ਰਿਪੋਰਟਿੰਗ ਅਤੇ ਗਬਨ ਕਰਨ ਦਾ ਸ਼ੱਕ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ  ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਢੋਆ-ਢੁਆਈ  ਦੇ ਟੈਂਡਰਾਂ ਵਿੱਚ ਘਪਲਾ ਕਰਨ ਵਿੱਚ ਲੋੜੀਂਦਾ ਸੀ। 

ਇਸ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ, ਡੀਐਫਐਸਸੀ ਰਾਕੇਸ਼ ਭਾਸਕਰ ਤੋਂ ਇਲਾਵਾ ਇਸ ਧੋਖਾਧੜੀ ਅਤੇ ਗਬਨ ਰਾਹੀਂ ਸਰਕਾਰੀ ਖਜ਼ਾਨੇ ਨੂੰ ਸੰਨ੍ਹ ਲਾਉਣ ਵਾਲੇ ਤਿੰਨ ਠੇਕੇਦਾਰਾਂ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਸ.ਬੀ.ਬੀ.ਨਗਰ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਇਸ ਘਪਲੇ ਦੀ ਜਾਂਚ ਕਰਨ ਉਪਰੰਤ ਉਕਤ ਦੋਸ਼ੀਆਂ ਖਿਲਾਫ ਧਾਰਾ 420, 409, 467 ਅਤੇ  468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 8, 12, 13 (2) ਤਹਿਤ ਥਾਣਾ ਵਿਜੀਲੈਂਸ, ਜਲੰਧਰ ਵਿਖੇ 22-09-22 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਾਲ 2020-2021 ਵਿੱਚ ਕਣਕ/ਝੋਨੇ/ਸਟਾਕ ਸਬੰਧੀ ਅਨਾਜ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਦੌਰਾਨ ਆਰ.ਐੱਸ. ਕੋ-ਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਦੇ ਪ੍ਰੋਪਰਾਈਟਰ ਹਨੀ ਕੁਮਾਰ ਨੇ ਨਵਾਂਸ਼ਹਿਰ ਅਤੇ ਰਾਹੋਂ ਕਲੱਸਟਰਾਂ ਲਈ ਟੈਂਡਰ ਜਮ੍ਹਾਂ ਕਰਵਾਏ ਸਨ, ਅਤੇ ਇਕ ਹੋਰ ਸੰਸਥਾ ਪੀ.ਜੀ. ਗੋਦਾਮ ਨੇ ਨਵਾਂਸ਼ਹਿਰ ਲਈ ਮੁੱਢਲੀਆਂ ਟੈਂਡਰ ਦਰਾਂ ’ਤੇ ਹੀ ਟੈਂਡਰ ਭਰੇ ਸਨ,ਜੋ ਵਿਭਾਗ ਵੱਲੋਂ ਬਿਨਾਂ ਕਿਸੇ ਠੋਸ ਆਧਾਰ/ ਕਾਰਨ ਦੇ ਰੱਦ ਕਰ ਦਿੱਤੇ ਗਏ ਪਰ ਨਵਾਂਸ਼ਹਿਰ ਕਲੱਸਟਰ ਲਈ ਠੇਕੇਦਾਰ ਤੇਲੂ ਰਾਮ ਨੂੰ 71 ਫੀਸਦੀ ਅਤੇ ਰਾਹੋਂ ਕਲਸਟਰ ਲਈ 72 ਫੀਸਦੀ ਵੱਧ ਰੇਟਾਂ ’ਤੇ ਟੈਂਡਰ ਅਲਾਟ ਕਰ ਦਿੱਤੇ ਗਏ ਸਨ।  

ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੇਟ ਪਾਸਾਂ ਵਿੱਚ ਦਰਸਾਏ ਗਏ ਜਾਅਲੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੇ ਨਾਲ-ਨਾਲ ਇਨ੍ਹਾਂ ਗੇਟ ਪਾਸਾਂ ਵਿੱਚ ਦਰਸਾਏ ਗਏ ਅਨਾਜ ਦੀ ਮਾਤਰਾ ਸਬੰਧੀ ਵੇਰਵੇ ਵੀ ਜਾਅਲੀ ਹਨ, ਜਿੰਨਾਂ ਰਾਹੀਂ ਫਰਜ਼ੀ ਰਿਪੋਰਟਿੰਗ ਅਤੇ ਗਬਨ ਕਰਨ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਉਕਤ ਠੇਕੇਦਾਰਾਂ ਨੂੰ ਇਨ੍ਹਾਂ ਜਾਅਲੀ ਗੇਟ ਪਾਸਾਂ ਦੀ ਤਸਦੀਕ ਕੀਤੇ ਬਿਨਾਂ ਕੀਤੇ ਹੋਏ ਕੰਮ ਲਈ ਪੈਸੇ ਵੀ ਦੇ ਦਿੱਤੇ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟੈਂਡਰ ਪ੍ਰਕਿਰਿਆ ਦੌਰਾਨ ਉਕਤ ਠੇਕੇਦਾਰਾਂ ਵੱਲੋਂ ਮੁਹੱਈਆ ਕਰਵਾਈ ਗਈ ਲੇਬਰ ਦੇ ਆਧਾਰ ਕਾਰਡਾਂ ਦੀਆਂ ਫੋਟੋ ਕਾਪੀਆਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਇਨ੍ਹਾਂ ’ਚੋਂ ਕਈ ਆਧਾਰ ਕਾਰਡ ਨਾਬਾਲਗ ਮਜ਼ਦੂਰਾਂ ਦੇ ਹਨ, ਕਈ ਆਧਾਰ ਕਾਰਡਾਂ 60 ਸਾਲ ਤੋਂ ਵਡੇਰੀ ਉਮਰ ਦੇ ਬਜ਼ੁਰਗਾਂ ਦੇ ਹਨ ਅਤੇ ਬਹੁਤ ਸਾਰੇ ਆਧਾਰ ਕਾਰਡ ਪੜ੍ਹਨਯੋਗ ਹੀ ਨਹੀਂ ਹਨ। 

ਬੁਲਾਰੇ  ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਮੁਲਜ਼ਮਾਂ ਭਾਰਤ ਭੂਸ਼ਣ ਆਸ਼ੂ, ਮੀਨੂੰ ਮਲਹੋਤਰਾ, ਤੇਲੂ ਰਾਮ ਅਤੇ ਯਸ਼ਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁਲਜ਼ਮ ਡੀਐਫਐਸਸੀ ਰਾਕੇਸ਼ ਭਾਸਕਰ ਦਾ ਪਹਿਲਾਂ ਹੀ ਦੇਹਾਂਤ ਹੋ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ ਨੂੰ ਭਗੌੜਾ ਐਲਾਨਣ ਲਈ ਸਮਰੱਥ ਅਦਾਲਤ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

Embed widget