ਪੜਚੋਲ ਕਰੋ

Punjab News: ਝੋਨਾ ਘੁਟਾਲੇ 'ਚ ਇੱਕ ਹੋਰ ਗ੍ਰਿਫ਼ਤਾਰ, ਹੁਣ ਤੱਕ 12 ਗ੍ਰਿਫ਼ਤਾਰੀਆਂ, ਜਾਣੋ ਕੀ ਹੈ ਪੂਰਾ ਮਾਮਲਾ

Punjab News: ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸੀ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਾਲੂ ਰਾਮ ਨੇ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਹਿ ‘ਤੇ ਜਾਅਲੀ ਬਿੱਲਾਂ ਜ਼ਰੀਏ ਬਿਨਾਂ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਤੋਂ ਹੋਰਨਾਂ ਸੂਬਿਆਂ ਤੋਂ ਝੋਨਾ ਖ਼ਰੀਦ ਕੇ ਮੁਲਜ਼ਮ ਰਾਈਸ ਮਿੱਲਰਾਂ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਇਆ ਸੀ। ਇਸ ਮੁਲਜ਼ਮ ਨੇ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਦੁਕਾਨਾਂ 'ਤੇ ਲਿਆਂਦੇ ਝੋਨੇ ਦੀ ਅਸਲ ਪੈਦਾਵਾਰ ਦੀ ਬਜਾਏ ਲੁਧਿਆਣਾ ਜ਼ਿਲ੍ਹੇ ਵਿੱਚ ਵੱਧ ਫ਼ਸਲ ਦਰਸਾਉਣ ਵਾਲੇ ਫ਼ਰਜ਼ੀ ਬਿੱਲ ਤਿਆਰ ਕਰਨ ਵਿੱਚ ਉਕਤ ਮੁਲਜ਼ਮ ਕਮਿਸ਼ਨ ਏਜੰਟਾਂ/ਆੜ੍ਹਤੀਆਂ ਦੀ ਮੱਦਦ ਵੀ ਕੀਤੀ ਸੀ ਤਾਂ ਜੋ ਸੂਬਾ ਸਰਕਾਰ ਤੋਂ ਇਸ ਝੋਨੇ ਨੂੰ ਐਮ.ਐਸ.ਪੀ. ਉਪਰ ਵੇਚ ਕੇ ਵੱਧ ਮੁਨਾਫ਼ਾ ਕਮਾਇਆ ਜਾ ਸਕੇ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 11 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ ਤੇ ਸੁਰਿੰਦਰ ਕੁਮਾਰ ਧੋਤੀਵਾਲਾ (ਤਿੰਨੋਂ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ ਜਦੋਂਕਿ ਮੁਲਜ਼ਮ ਪਰਮਜੀਤ ਚੇਚੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ ਹੋ ਚੁੱਕੀ ਹੈ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ ਵਿੱਚ ਇੱਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget