Ludhiana News: ਕੇਂਦਰੀ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਕਿਹਾ ਕਿ ਪੰਜਾਬ ਚ ਨਸ਼ਿਆਂ ਦੇ ਖਾਤਮੇ ਦਾ ਦਾਅਵਾ ਕਰਨ ਵਾਲੀ ਆਪਸਰਕਾਰ ਵੱਲੋਂ ਔਰਤਾਂ ਲਈ ਵੱਖਰੇ ਸ਼ਰਾਬ ਠੇਕੇ ਖੋਲ੍ਹਣੇ ਗੌਰਵਮਈ ਸੂਬੇ ਦੇ ਮੱਥੇ ਤੇ ਕਲੰਕ ਹਨ। ਉਹ ਐਤਵਾਰ ਨੂੰ ਦੁੱਗਰੀ ਸਥਿਤ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।


ਅਸ਼ਵਨੀ ਕੁਮਾਰ ਚੌਬੇ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ੇ ਖ਼ਤਮ ਕਰਨ ਲਈ ਕੀਤੇ ਜਾ ਰਹੇ ਪ੍ਰਚਾਰ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਹਰ ਗਲੀ-ਮਹੱਲੇ ਵਿੱਚ ਖੁੱਲ੍ਹੇ ਸ਼ਰਾਬ ਦੇ ਠੇਕੇ ਨੌਜਵਾਨ ਵਰਗ ਨੂੰ ਕੁਰਾਹੇ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤਾਂ ਔਰਤਾਂ ਲਈ ਵੀ ਸ਼ਰਾਬ ਦੇ ਵੱਖਰੇ ਠੇਕੇ ਖੋਲ੍ਹੇ ਜਾ ਰਹੇ ਹਨ, ਜੋ ਪੰਜਾਬ ਦੀ ਪਵਿੱਤਰ ਧਰਤੀ ਦੇ ਮੱਥੇ ਤੇ ਕਲੰਕ ਹਨ।


ਉਨ੍ਹਾਂ ਕਿਹਾ ਕਿ ਆਪਸਰਕਾਰ ਤੋਂ ਪੰਜਾਬ ਦੀ ਜਨਤਾ ਦਾ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਇਹ ਸਰਕਾਰ ਸਿਰਫ਼ ਝੂਠੇ ਪ੍ਰਚਾਰ ਤੇ ਇਸ਼ਤਿਹਾਰਾਂ ਵਾਲੀ ਸਰਕਾਰ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੀ ਜਨਤਾ ਦੇ ਹਿੱਤ ਵਿੱਚ ਕਈ ਲੋਕ ਭਲਾਈ ਯੋਜਵਾਨਾਂ ਤਿਆਰ ਕੀਤੀਆਂ ਗਈਆਂ ਹਨ ਜਿਸ ਨੂੰ ਵੇਖਦੇ ਹੋਏ ਜਨਤਾ ਭਾਜਪਾ ਹੱਥ ਸੱਤਾ ਸੌਂਪਣਾ ਚਾਹੁੰਦੀ ਹੈ।


ਇਸ ਦੌਰਾਨ ਕੇਂਦਰ ਸਰਕਾਰ ਵੱਲੋਂ 9 ਸਾਲਾਂ ਦੇ ਕਾਰਜ ਕਾਲ ਦੌਰਾਨ ਦੇਸ਼ ਹਿੱਤ ਚ ਕੀਤੇ ਫ਼ੈਸਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਰਾਜਿੰਦਰ ਭੰਡਾਰੀ ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਸਮੇਤ ਕਈ ਆਗੂ ਹਾਜ਼ਰ ਸਨ।


ਇਹ ਵੀ ਪੜ੍ਹੋ: Sikh Prisoners: ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ, ਪੁਲਿਸ ਨੇ ਵਧਾਈ ਸੁਰੱਖਿਆ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: India Vs West Indies : ਟੀਮ ਇੰਡੀਆ 5 ਟੀ-20 ਮੈਚਾਂ ਦੀ ਸੀਰੀਜ਼ 'ਚ 3-2 ਨਾਲ ਹਾਰੀ, ਕੀ ਰਿਹਾ ਮੈਚ ਦਾ ਪੂਰਾ ਹਾਲ?