Ludhiana News: ਲੁਧਿਆਣਾ 'ਚ ਗੁਲਜ਼ਾਰ ਇੰਸਟੀਚਿਊਟ ਦਾ ਮਾਲਕ ਗ੍ਰਿਫਤਾਰ, ਕਰੋੜਾਂ ਦੀ ਧੋਖਾਧੜੀ ਦਾ ਮਾਮਲਾ, ਕੋਲਕਾਤਾ ਪੁਲਿਸ ਤੇ CID ਟੀਮ ਨੇ ਕੀਤੀ ਕਾਰਵਾਈ
ਪੁਲਿਸ ਨੇ ਛਾਪਾ ਮਾਰ ਕੇ ਦੋਵਾਂ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮਾਲਕਾਂ ਦੀ ਪਛਾਣ ਹਰਕੀਰਤ ਸਿੰਘ ਅਤੇ ਗੁਰਕੀਰਤ ਸਿੰਘ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਗੁਰਕੀਰਤ ਸਿੰਘ ਦਾ ਮੈਡੀਕਲ ਕਰਵਾਇਆ ਹੈ।
Punjab News: ਲੁਧਿਆਣਾ ਦੇ ਨਾਮਵਰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਨੂੰ ਪੁਲਿਸ ਨੇ ਕਰੋੜਾਂ ਦੀ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸ਼ਨੀਵਾਰ ਦੇਰ ਰਾਤ ਕੋਲਕਾਤਾ ਤੋਂ ਆਈ ਪੁਲਿਸ ਤੇ ਸੀਆਈਡੀ ਟੀਮ ਨੇ ਸ਼ਹਿਰ ਵਿੱਚ ਦਸਤਕ ਦਿੱਤੀ। ਉਨ੍ਹਾਂ ਨੂੰ ਸੂਚਨਾ ਸੀ ਕਿ ਗੁਲਜ਼ਾਰ ਗਰੁੱਪ ਦਾ ਮਾਲਕ ਸ਼ਹਿਰ 'ਚ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਛਾਪਾ ਮਾਰ ਕੇ ਦੋਵਾਂ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮਾਲਕਾਂ ਦੀ ਪਛਾਣ ਹਰਕੀਰਤ ਸਿੰਘ ਅਤੇ ਗੁਰਕੀਰਤ ਸਿੰਘ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਗੁਰਕੀਰਤ ਸਿੰਘ ਦਾ ਮੈਡੀਕਲ ਕਰਵਾਇਆ ਹੈ।
ਕੀ ਹੈ ਪੂਰਾ ਮਾਮਲਾ
ਦੋਵਾਂ ਭਰਾਵਾਂ 'ਤੇ ਜੇਆਈਐਸ ਗਰੁੱਪ ਕੋਲਕਾਤਾ ਨਾਲ 25 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਆਡਿਟ ਦੌਰਾਨ ਇਹ ਧੋਖਾਧੜੀ ਸਾਹਮਣੇ ਆਈ ਹੈ। ਕੋਲਕਾਤਾ ਤੋਂ ਆਈ ਟੀਮ ਨੇ ਥਾਣਾ ਡਿਵੀਜ਼ਨ ਨੰਬਰ 5 ਵਿੱਚ ਦੋਵਾਂ ਭਰਾਵਾਂ ਤੋਂ ਕਰੀਬ ਇੱਕ ਘੰਟੇ ਤੱਕ ਪੁੱਛਗਿੱਛ ਕੀਤੀ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਟੀਮ ਨੇ ਕੁਝ ਦਸਤਾਵੇਜ਼ ਵੀ ਚੈੱਕ ਕੀਤੇ ਹਨ।
ਅਦਾਲਤ ਵਿੱਚ ਪੇਸ਼ ਕਰਕੇ ਕੋਲਕਾਤਾ ਲੈ ਜਾਵੇਗੀ ਪੁਲਿਸ
ਰਾਤ ਕਰੀਬ 11.15 ਵਜੇ ਪੁਲਿਸ ਨੇ ਮੁਲਜ਼ਮ ਦਾ ਮੈਡੀਕਲ ਕਰਵਾਇਆ। ਕੋਲਕਾਤਾ ਦੀ ਟੀਮ ਨੇ ਉਨ੍ਹਾਂ ਨੂੰ ਐਤਵਾਰ ਨੂੰ ਅਦਾਲਤ 'ਚ ਪੇਸ਼ ਕਰਕੇ ਕੋਲਕਾਤਾ ਲੈ ਜਾਵੇਗਾ। ਇਸ ਮਾਮਲੇ ਸਬੰਧੀ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੇਰ ਰਾਤ ਤੱਕ ਚੁੱਪ ਧਾਰੀ ਰੱਖੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ