ਲੁਧਿਆਣਾ ‘ਚ ਮੰਦਿਰ ਦੇ ਬਾਹਰ ਲਾਏ ਪਾਕਿਸਤਾਨ ਦੇ ਝੰਡੇ, ਘਟਨਾ CCTV ‘ਚ ਹੋਈ ਕੈਦ, ਹਿੰਦੂ ਸੰਗਠਨਾਂ ਨੇ ਜਤਾਇਆ ਰੋਸ
Ludhiana News: ਲੁਧਿਆਣਾ ਦੇ ਹੈਬੋਵਾਲ ਵਿੱਚ ਮੰਗਲਵਾਰ ਸ਼ਾਮ ਨੂੰ ਸੰਕਟਮੋਚਨ ਹਨੂੰਮਾਨ ਮੰਦਰ ਦੇ ਬਾਹਰ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।

Ludhiana News: ਲੁਧਿਆਣਾ ਦੇ ਹੈਬੋਵਾਲ ਵਿੱਚ ਮੰਗਲਵਾਰ ਸ਼ਾਮ ਨੂੰ ਸੰਕਟਮੋਚਨ ਹਨੂੰਮਾਨ ਮੰਦਰ ਦੇ ਬਾਹਰ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੋ ਅਣਪਛਾਤੇ ਵਿਅਕਤੀਆਂ ਨੇ ਮੰਦਰ ਦੇ ਮੁੱਖ ਗੇਟ ਦੇ ਬਾਹਰ ਪਾਕਿਸਤਾਨੀ ਝੰਡੇ ਲਗਾਏ। ਇਹ ਘਟਨਾ ਸ਼ਾਮ 5 ਵਜੇ ਦੇ ਕਰੀਬ ਵਾਪਰੀ।
ਮੰਦਰ ਕਮੇਟੀ ਦੇ ਚੇਅਰਮੈਨ ਰਿਸ਼ੀ ਜੈਨ ਦੇ ਅਨੁਸਾਰ ਸਕੂਟਰ 'ਤੇ ਦੋ ਆਦਮੀ ਆਏ ਅਤੇ ਮੰਦਰ ਦੇ ਮੁੱਖ ਗੇਟ ਦੇ ਬਾਹਰ ਜ਼ਮੀਨ 'ਤੇ ਪਾਕਿਸਤਾਨੀ ਝੰਡੇ ਰੱਖ ਕੇ ਫਰਾਰ ਹੋ ਗਏ। ਸਥਾਨਕ ਲੋਕਾਂ ਨੇ ਝੰਡੇ ਦੇਖ ਕੇ ਮੰਦਰ ਕਮੇਟੀ ਨੂੰ ਸੂਚਿਤ ਕੀਤਾ।
ਘਟਨਾ ਸੀਸੀਟੀਵੀ (CCTV) ਵਿੱਚ ਹੋਈ ਕੈਦ
ਇਹ ਸਾਰੀ ਘਟਨਾ ਮੰਦਰ ਦੇ ਬਾਹਰ ਲੱਗੇ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ ਹੈ। ਫੁਟੇਜ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਮੁਲਜ਼ਮਾਂ ਨੇ ਪਹਿਲਗਾਮ ਅੱਤਵਾਦੀ ਹਮਲੇ (Pahalgam Terror Attack) ਦੇ ਵਿਰੋਧ ਵਿੱਚ ਝੰਡੇ ਲਾਏ ਸਨ ਜਾਂ ਪਾਕਿਸਤਾਨ ਦੇ ਸਮਰਥਨ ਵਿੱਚ। ਮੰਦਰ ਦੇ ਅਧਿਕਾਰੀ ਅਨੁਜ ਜੈਨ ਨੇ ਕਿਹਾ ਕਿ ਹਰ ਮੰਗਲਵਾਰ ਇੱਥੇ ਬਾਲਾਜੀ ਦੀ ਚੌਕੀ ਲੱਗਦੀ ਹੈ।
ਹਿੰਦੂ ਸੰਗਠਨਾਂ ਨੇ ਜਤਾਇਆ ਰੋਸ
ਇਹ ਘਟਨਾ ਇੰਨੇ ਪਵਿੱਤਰ ਦਿਨ 'ਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੈ। ਹਿੰਦੂ ਸੰਗਠਨਾਂ ਨੇ ਇਸ ਕਾਰਵਾਈ 'ਤੇ ਗੁੱਸਾ ਜ਼ਾਹਰ ਕੀਤਾ ਹੈ। ਬੋਵਾਲ ਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਮੰਦਰ ਕਮੇਟੀ ਅਤੇ ਹਿੰਦੂ ਸੰਗਠਨਾਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਦੱਸ ਦਈਏ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਾਫੀ ਤਣਾਅ ਵੱਧ ਗਿਆ ਹੈ ਜਿਸ ਤੋਂ ਬਾਅਦ ਲੋਕ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਉੱਥੇ ਹੀ ਅਜਿਹੀਆਂ ਘਟਨਾ ਵਾਪਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।




















