Moga News : ਪੰਚਾਇਤਾਂ ਨੂੰ ਜਾਰੀ ਗ੍ਰਾਂਟ ਦੇ ਫੰਡਾਂ ਵਿੱਚ ਘੁਟਾਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਬੀਤੇ ਦਿਨ ਭਾਜਪਾ ਲੀਡਰ ਅਤੇ ਸਾਬਕਾ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਤੋਂ ਪੁੱਛਗਿੱਛ ਕੀਤੀ ਹੈ। ਵਿਜੀਲੈਂਸ ਦੀ ਟੀਮ ਨੇ ਲਗਭਗ 2 ਘੰਟੇ ਬੀਜੇਪੀ ਲੀਡਰ ਹਰਜੋਤ ਤੋਂ ਸਵਾਲ ਜਵਾਬ ਕੀਤੇ ਹਨ। 


ਮੋਗਾ ਦੇ ਡੀਐੱਸਪੀ ਵਿਜੀਲੈਂਸ ਬਿਊਰੋ ਜਸਤਿੰਦਰ ਸਿੰਘ ਰਾਣਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਾਲੇ ਜਾਂਚ ਚੱਲ ਰਹੀ ਹੈ ਤੇ ਜਾਂਚ ਤੋਂ ਪਹਿਲਾਂ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਡਾ. ਹਰਜੋਤ ਤੋਂ ਦੋ ਘੰਟੇ ਪੁੱਛ ਪੜਤਾਲ ਕੀਤੀ ਗਈ, ਜੋ ਲੋੜ ਪਈ ਤਾਂ ਸਾਬਕਾ ਵਿਧਾਇਕ ਨੂੰ ਮੁੜ ਪੇਸ਼ ਹੋਣ ਲਈ ਸੰਮਨ ਭੇਜੇ ਜਾਣਗੇ। 


ਸਾਬਕਾ ਵਿਧਾਇਕ ਹਰਜੋਤ ਕਮਲ ਨੂੰ ਪਹਿਲਾਂ 30 ਅਗਸਤ ਨੂੰ ਤਲਬ ਕੀਤਾ ਗਿਆ ਸੀ ਪਰ ਉਹ ਬਾਹਰ ਹੋਣ ਕਰਕੇ ਵਿਜੀਲੈਂਸ ਅੱਗੇ ਪੇਸ਼ ਨਹੀਂ ਸਨ ਹੋ ਸਕੇ। ਉਨ੍ਹਾਂ ਨੂੰ ਦੁਬਾਰਾ 4 ਸਤੰਬਰ ਲਈ ਤਲਬ ਕੀਤਾ ਗਿਆ ਸੀ। ਵਿਜੀਲੈਂਸ ਸੂਤਰਾਂ ਮੁਤਾਬਕ ਵਿਕਾਸ ਕੰਮਾਂ ਤੋਂ ਇਲਾਵਾ ਜਿਮ ਦਾ ਸਾਮਾਨ ਆਦਿ ਦੀ ਖਰੀਦ ਬਿਨਾਂ ਕੁਟੇਸ਼ਨਾਂ ਅਤੇ ਬਿਨਾਂ ਟੈਂਡਰਾਂ ਤੋਂ ਕੀਤੀ ਦੱਸੀ ਜਾਂਦੀ ਹੈ। 


ਇਹ ਘੁਟਾਲਾ 2022 ਵਿਚ ਪੰਚਾਇਤੀ ਰਾਜ ਸੰਸਥਾਵਾਂ ਦੀ ਤਕਨੀਕੀ ਨਿਰੀਖਣ ਰਿਪੋਰਟ 'ਚ ਸਾਹਮਣੇ ਆਇਆ ਸੀ। ਵਿਜੀਲੈਂਸ ਦੀ ਮੁੱਢਲੀ ਜਾਂਚ ਵਿਚ ਸਾਬਕਾ ਸਰਪੰਚਾਂ ਤੋਂ ਇਲਾਵਾ ਵਿਕਾਸ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਦੇ ਤੱਥ ਵੀ ਸਾਹਮਣੇ ਆਏ ਹਨ।




ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ