Ludhiana News: ਵੀਰਵਾਰ ਨੂੰ ਲੁਧਿਆਣਾ 'ਚ ਸਿਰ ਵੱਢੀ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਜੋ ਕਿ ਬੋਰੀ ਵਿੱਚ ਬੰਦ ਸੀ। ਆਦਰਸ਼ ਨਗਰ ਇਲਾਕੇ ਦੇ ਲੋਕਾਂ ਨੇ ਸਵੇਰੇ ਗਲੀ ਵਿੱਚ ਇੱਕ ਬੋਰੀ ਪਈ ਦੇਖੀ। ਜਦੋਂ ਲੋਕਾਂ ਨੇ ਬੋਰੀ ਖੋਲ੍ਹ ਕੇ ਦੇਖਿਆ ਤਾਂ ਉਹ ਦੰਗ ਰਹਿ ਗਏ। ਬੋਰੀ ਵਿੱਚ ਸਿਰ ਰਹਿਤ ਲਾਸ਼ ਦੇਖ ਕੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ। ਲਾਸ਼ ਦੀ ਹਾਲਤ ਦੇਖ ਕੇ ਜਾਪਦਾ ਹੈ ਕਿ ਵਿਅਕਤੀ ਨੂੰ ਕਤਲ ਕਰਨ ਤੋਂ ਬਾਅਦ ਬੋਰੀ ਵਿੱਚ ਬੰਦ ਕਰਕੇ ਇੱਥੇ ਸੁੱਟ ਦਿੱਤਾ ਗਿਆ ਸੀ।


ਸੂਚਨਾ ਮਿਲਦੇ ਹੀ ਏਸੀਪੀ ਗੁਰਦੇਵ ਸਿੰਘ ਦੀ ਅਗਵਾਈ ਹੇਠ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਟੀਮ ਮੌਕੇ ’ਤੇ ਪੁੱਜ ਗਈ। ਅਧਿਕਾਰੀਆਂ ਨੇ ਮੌਕੇ 'ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।


ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਸੀ। ਇਸ ਕਾਰਨ ਲਾਸ਼ ਦੀ ਹਾਲਤ ਖ਼ਰਾਬ ਹੋ ਗਈ ਹੈ। ਉਥੇ ਵੀ ਬਦਬੂ ਆਉਂਦੀ ਹੈ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਜੇਬ 'ਚੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਤੱਕ ਸ਼ਨਾਖਤ ਲਈ ਰਖਵਾ ਦਿੱਤਾ ਹੈ।


ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਆਦਰਸ਼ ਨਗਰ ਵਿੱਚ ਇੱਕ ਬੋਰੀ ਵਿੱਚ ਲਾਸ਼ ਪਈ ਹੈ। ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਲਾਸ਼ ਰਾਤ ਸਮੇਂ ਗਲੀ 'ਚ ਸੁੱਟੀ ਗਈ ਸੀ। ਇਲਾਕੇ ਦੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ। ਜਲਦ ਹੀ ਕਾਤਲ ਫੜੇ ਜਾਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :