Ludhiana: ਲੁਧਿਆਣਾ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ
Ludhiana News : ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਉਸ ਸਮੇਂ ਵੱਡਾ ਵੱਡਾ ਹੁਲਾਰਾ ਮਿਲਿਆ , ਜਦੋਂ ਵੀਰਵਾਰ ਨੂੰ ਤਿੰਨ ਪ੍ਰਮੁੱਖ ਹਸਤੀਆਂ ‘ਆਪ’ ਵਿੱਚ ਸ਼ਾਮਲ ਹੋ ਗਈਆਂ। ਬਸੰਤ ਗਰੁੱਪ ਦੇ ਚੇਅਰਮੈਨ ਰਜਿੰਦਰ ਸਿੰਘ ਬ
Ludhiana News : ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਉਸ ਸਮੇਂ ਵੱਡਾ ਵੱਡਾ ਹੁਲਾਰਾ ਮਿਲਿਆ , ਜਦੋਂ ਵੀਰਵਾਰ ਨੂੰ ਤਿੰਨ ਪ੍ਰਮੁੱਖ ਹਸਤੀਆਂ ‘ਆਪ’ ਵਿੱਚ ਸ਼ਾਮਲ ਹੋ ਗਈਆਂ। ਬਸੰਤ ਗਰੁੱਪ ਦੇ ਚੇਅਰਮੈਨ ਰਜਿੰਦਰ ਸਿੰਘ ਬਸੰਤ,ਰਿਟਾਇਰ ਡੀਐਸਪੀ ਬੁਲੰਦ ਸਿੰਘ ਅਤੇ ਆਰ.ਓਬੀਸੀ ਵੈਲਫੇਅਰ ਫਰੰਟ (ਜਮਹੂਰੀ) ਪੰਜਾਬ ਦੇ ਕਰਮਜੀਤ ਸਿੰਘ ਨਾਰੰਗਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ ਨੇ ੳਨਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਕੁਲਵੰਤ ਸਿੰਘ ਪੱਪੀ (ਅਕਾਲੀ ਦਲ), ਤਰਲੋਚਨ ਸਿੰਘ ਕਾਕਾ (ਕਾਂਗਰਸ) ਅਤੇ ਸਰਬਜੀਤ ਸਿੰਘ ਸੇਵੀਆਂ (ਕਾਂਗਰਸ) ਵੀ ‘ਆਪ’ ਵਿੱਚ ਸ਼ਾਮਲ ਹੋ ਗਏ।
ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇਨ੍ਹਾਂ ਪ੍ਰਮੁੱਖ ਹਸਤੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਇਸ ਮੌਕੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਸਕੱਤਰ ਅਮਨਦੀਪ ਸਿੰਘ ਮੋਹੀ, ਸ਼ਮਿੰਦਰ ਸਿੰਘ ਖਿੰਡਾ, ਰਾਜਵਿੰਦਰ ਕੌਰ ਥਿਆੜਾ, ਗੁਰਦੇਵ ਸਿੰਘ ਲੱਖਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਵੀ ਨਵੇਂ ਆਗੂਆਂ ਦਾ ਸਵਾਗਤ ਕਰਨ ਲਈ ਹਾਜ਼ਰ ਸਨ।
ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਜੋ ਲੋਕ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ ਉਹ ਹਰ ਰੋਜ਼ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਅਸੀਂ ਮਿਲ ਕੇ ਪੰਜਾਬ ਦੇ ਲੋਕਾਂ ਲਈ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਤਿੰਨੋਂ ਆਗੂ ਆਪਣੇ ਖੇਤਰ ਵਿੱਚ ਬਹੁਤ ਕਾਮਯਾਬ ਹਨ ਅਤੇ ਉਨ੍ਹਾਂ ਦੇ ਸਮਾਜ ਭਲਾਈ ਦੇ ਤਜ਼ਰਬੇ ਦਾ ਪਾਰਟੀ ਨੂੰ ਵੀ ਫਾਇਦਾ ਹੋਵੇਗਾ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ