ਪੜਚੋਲ ਕਰੋ

ਜਨਾਨੀਆਂ ਵਾਂਗ ਗੁੱਤ ਰੱਖਕੇ ਕਰ ਰਿਹਾ ਕੋਝੀਆਂ ਹਰਕਰਾਂ ! ਆਪ ਲੀਡਰਾਂ ਨੇ ਲਲਕਾਰਿਆ ਪੰਨੂ, ਕਿਹਾ- ਅਸੀਂ ਖਾਲਿਸਤਾਨੀਆਂ ਦੀਆਂ ਧਮਕੀਆਂ ਤੋਂ ਨਹੀਂ ਡਰਦੇ

ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਦੇਸ਼ ਤੋਂ ਬਾਹਰ ਬੈਠੇ ਕੁਝ ਲੋਕ ਅਤੇ ਏਜੰਸੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਜੋ ਸ਼ਾਨਦਾਰ ਕੰਮ ਕੀਤਾ ਹੈ, ਉਸ ਨੂੰ ਵਿਦੇਸ਼ੀ ਤਾਕਤਾਂ ਬਰਦਾਸ਼ਤ ਨਹੀਂ ਕਰ ਪਾ ਰਹੀਆਂ। 

Punjab News: ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਹਾਲ ਹੀ ਵਿੱਚ ਕੀਤੀ ਗਈ ਅਪਮਾਨਜਨਕ ਟਿੱਪਣੀ ਵਿਰੁੱਧ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। 'ਆਪ' ਆਗੂ ਲਗਾਤਾਰ ਪੰਨੂ 'ਤੇ ਹਮਲੇ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਆਉਣ ਦੀ ਚੁਣੌਤੀ ਦੇ ਰਹੇ ਹਨ।

ਸੋਮਵਾਰ ਨੂੰ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ (ਭੋਲਾ), ਜੀਵਨ ਸਿੰਘ ਸੰਗੋਵਾਲ ਅਤੇ ਰਜਿੰਦਰ ਪਾਲ ਕੌਰ ਛੀਨਾ ਨੇ ਲੁਧਿਆਣਾ ਵਿੱਚ ਇਸ ਮੁੱਦੇ ’ਤੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਪਾਰਟੀ ਆਗੂ ਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਅਤੇ ਪਾਰਟੀ ਆਗੂ ਪਰਮਵੀਰ ਸਿੰਘ ਵੀ ਹਾਜ਼ਰ ਸਨ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਦੇਸ਼ ਤੋਂ ਬਾਹਰ ਬੈਠੇ ਕੁਝ ਲੋਕ ਅਤੇ ਏਜੰਸੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਜੋ ਸ਼ਾਨਦਾਰ ਕੰਮ ਕੀਤਾ ਹੈ, ਉਸ ਨੂੰ ਵਿਦੇਸ਼ੀ ਤਾਕਤਾਂ ਬਰਦਾਸ਼ਤ ਨਹੀਂ ਕਰ ਪਾ ਰਹੀਆਂ। 

ਉਨ੍ਹਾਂ ਕਿਹਾ ਕਿ ਇਹ ਗੁਰੂਆਂ ਪੀਰਾਂ ਦੀ ਧਰਤੀ ਹੈ। ਗੁਰਪਤਵੰਤ ਪੰਨੂ ਆਪਣੇ ਹਿੰਸਕ ਬਿਆਨਾਂ ਨਾਲ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦਾ ਹੈ। ਪਰ ਉਹ ਪੰਜਾਬ ਦੇ ਸਭਿਆਚਾਰ ਬਾਰੇ ਕੁਝ ਨਹੀਂ ਜਾਣਦਾ। ਪੰਜਾਬ ਦੇ ਲੋਕ ਅਜਿਹੀਆਂ ਘਟੀਆ ਚਾਲਾਂ ਨੂੰ ਸਮਝਦੇ ਹਨ।

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਹੁਣ ਜੇਕਰ ਕੋਈ ਵੀ ਏਜੰਸੀ, ਕੋਈ ਪਾਰਟੀ ਜਾਂ ਕੋਈ ਵਿਅਕਤੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਜੇਲ੍ਹ ਦੀ ਹਵਾ ਖਾਣੀ ਪਵੇਗੀ। ਬਾਹਰ ਬੈਠੇ ਲੋਕਾਂ ਖ਼ਿਲਾਫ਼ ਵੀ  ਅੰਤਰਰਾਸ਼ਟਰੀ ਕਾਨੂੰਨਾਂ ਤਹਿਤ ਭਾਰਤ ਵਾਪਸ ਲਿਆ ਕਾਰਵਾਈ ਕੀਤੀ ਜਾਵੇਗੀ।

‘ਆਪ’ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਜੋ ਵੀ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰੇਗਾ, ਆਮ ਆਦਮੀ ਪਾਰਟੀ ਉਸ ਖ਼ਿਲਾਫ਼ ਡਟ ਕੇ ਖੜ੍ਹੇਗੀ। ਪੰਜਾਬ ਪੰਜ ਦਰਿਆਵਾਂ ਅਤੇ ਗੁਰੂਆਂ-ਪੀਰਾਂ ਦੀ ਧਰਤੀ ਹੈ। ਇੱਥੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਹਿੰਦੂ, ਮੁਸਲਮਾਨ, ਸਿੱਖ ਅਤੇ ਈਸਾਈ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿੰਦੇ ਹਨ। ਇਸ ਲਈ ਇੱਥੋਂ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਦੇ ਵੀ ਸਫਲ ਨਹੀਂ ਹੋਣਗੀਆਂ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਵੀ ਕਿਸੇ ਇੱਕ ਜਾਤੀ, ਫ਼ਿਰਕੇ ਜਾਂ ਧਰਮ ਨਾਲ ਸਬੰਧਿਤ ਨਹੀਂ ਹਨ। ਉਹ ਸਾਰੇ ਦੇਸ਼ ਤੋਂ ਹਨ। ਸੰਵਿਧਾਨ ਰਾਹੀਂ ਉਨ੍ਹਾਂ ਨੇ ਸਾਰੇ ਧਰਮਾਂ ਦੇ ਲੋਕਾਂ ਨੂੰ ਬਰਾਬਰੀ ਅਤੇ ਆਜ਼ਾਦੀ ਸਮੇਤ ਕਈ ਨਾਗਰਿਕ ਅਧਿਕਾਰ ਦਿੱਤੇ। ਪੰਜਾਬ ਦੇ ਲੋਕ ਉਨ੍ਹਾਂ ਦਾ ਸਭ ਤੋਂ ਵੱਧ ਸਤਿਕਾਰ ਕਰਦੇ ਹਨ। ਪੰਨੂ ਵਰਗੇ ਲੋਕ ਉਨ੍ਹਾਂ ਬਾਰੇ ਕੁਝ ਨਹੀਂ ਜਾਣਦੇ।

‘ਆਪ’ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਗੁਰਪਤਵੰਤ ਪੰਨੂ ਵਰਗੇ ਲੋਕ ਅਜਿਹੇ ਭੜਕਾਊ ਬਿਆਨ ਦੇ ਕੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ। ਇਹ ਸਿਰਫ਼ ਉਸਦਾ ਕੰਮ ਹੈ। ਉਹ ਅਕਸਰ ਅਜਿਹੇ ਮਾੜੇ ਬਿਆਨ ਦਿੰਦਾ ਰਹਿੰਦਾ ਹੈ।

ਸੰਗੋਵਾਲ ਨੇ ਕਿਹਾ ਕਿ ਅਸੀਂ ਅਜਿਹੇ ਗਿੱਦੜਾਂ ਤੋਂ ਡਰਨ ਵਾਲੇ ਲੋਕ ਨਹੀਂ ਹਾਂ। 14 ਤਰੀਕ ਨੂੰ ਅਸੀਂ ਬਾਬਾ ਸਾਹਿਬ ਦਾ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਵਾਂਗੇ। ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਅਤੇ ਆਗੂ ਸੂਬੇ ਭਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ 'ਤੇ ਝੰਡਿਆਂ ਅਤੇ ਡੰਡਿਆਂ ਨਾਲ ਪਹਿਰਾ ਦੇਣਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Embed widget