Ludhiana News: ਲੋਕਾਂ ਨੇ ਘੇਰਿਆ ਟਰੈਵਲ ਏਜੰਟ ਦੇ ਘਰ, ਲੱਖਾਂ ਦੀ ਠੱਗੀ ਮਾਰਨ ਦਾ ਇਲਜ਼ਾਮ, ਪੁਲਿਸ ਨੇ ਸੱਦੀਆਂ ਦੋਵੇਂ ਧਿਰਾਂ
ਜ਼ਿਕਰ ਕਰ ਦਈਏ ਕਿ ਕਿਸੇ ਨੂੰ ਇਕੱਲੇ ਤੇ ਕਿਸੇ ਨੂੰ ਪਰਿਵਾਰ ਸਮੇਤ ਕੈਨੇਡਾ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਨੂੰ ਧਰਨੇ ’ਤੇ ਬੈਠਣਾ ਪਿਆ।
Ludhiana News: ਮਾਛੀਵਾੜਾ ਸਾਹਿਬ 'ਚ ਕੁਝ ਲੋਕਾਂ ਨੇ ਇਕ ਟਰੈਵਲ ਏਜੰਟ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਏਜੰਟ ਤੇ ਉਸ ਦੀ ਪਤਨੀ 'ਤੇ ਕੈਨੇਡਾ ਭੇਜਣ ਦੇ ਬਹਾਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਲੋਕਾਂ ਨੇ ਪੈਸੇ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਕੋਠੀ ਦੇ ਬਾਹਰ ਧਰਨਾ ਦਿੱਤਾ। ਜਿਸ ਕਾਰਨ ਟਰੈਵਲ ਏਜੰਟਾਂ ਅਤੇ ਲੋਕਾਂ ਵਿੱਚ ਕਾਫੀ ਬਹਿਸ ਹੋਈ। ਮਾਹੌਲ ਤਣਾਅਪੂਰਨ ਹੋ ਗਿਆ। ਪੁਲੀਸ ਨੇ ਆ ਕੇ ਸਥਿਤੀ ’ਤੇ ਕਾਬੂ ਪਾਇਆ।
ਜ਼ਿਕਰ ਕਰ ਦਈਏ ਕਿ ਕਿਸੇ ਨੂੰ ਇਕੱਲੇ ਤੇ ਕਿਸੇ ਨੂੰ ਪਰਿਵਾਰ ਸਮੇਤ ਕੈਨੇਡਾ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਨੂੰ ਧਰਨੇ ’ਤੇ ਬੈਠਣਾ ਪਿਆ।
ਧਰਨੇ ਵਿੱਚ ਮਲੌਦ ਦੇ ਗੁਰਜੰਟ ਸਿੰਘ, ਪਠਾਨਕੋਟ ਦੇ ਦਪਿੰਦਰ ਸਿੰਘ, ਅਮਲੋਹ ਦੇ ਪ੍ਰਗਟ ਸਿੰਘ, ਨੀਲਮ ਰਾਣੀ, ਮਲੌਦ ਦੀ ਗੁਰਮੀਤ ਕੌਰ, ਮਾਛੀਵਾੜਾ ਸਾਹਿਬ ਦੇ ਰਾਜਪਾਲ ਨੇ ਸ਼ਮੂਲੀਅਤ ਕੀਤੀ। ਲੋਕਾਂ ਕੋਲ ਟਰੈਵਲ ਏਜੰਟ ਅਤੇ ਉਸ ਦੀ ਪਤਨੀ ਵੱਲੋਂ ਦਿੱਤੇ ਚੈੱਕ ਵੀ ਸਨ, ਜੋ ਬੈਂਕ ਵਿੱਚ ਪੇਸ਼ ਕੀਤੇ ਜਾਣ ’ਤੇ ਬਾਊਂਸ ਹੋ ਗਏ ਸਨ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਥਾਣੇ ਅਤੇ ਐਸਐਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਧਰਨੇ ਵਾਲੀ ਥਾਂ ’ਤੇ ਪੁੱਜੇ ਸਬ ਇੰਸਪੈਕਟਰ ਸੰਤੋਖ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਕਿਸੇ ਹੋਰ ਥਾਣੇ ਨਾਲ ਸਬੰਧਤ ਹੈ। ਇਸ ਸਬੰਧੀ ਥਾਣਾ ਮਲੌਦ ਵਿੱਚ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਨੇ ਉਥੇ ਹੀ ਆਈਓ ਜਗਜੀਤ ਸਿੰਘ ਨਾਲ ਗੱਲ ਕੀਤੀ ਹੈ। 30 ਜੁਲਾਈ ਨੂੰ ਸਵੇਰੇ 10 ਵਜੇ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ। ਉੱਥੇ ਉਨ੍ਹਾਂ ਦੀ ਪੂਰੀ ਗੱਲ ਸੁਣੀ ਜਾਵੇਗੀ ਅਤੇ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਟਰੈਵਲ ਏਜੰਟ ਕਮਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ’ਤੇ ਲਾਏ ਜਾ ਰਹੇ ਦੋਸ਼ਾਂ ਸਬੰਧੀ ਪੁਲਿਸ ਕੋਲ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਉਹ ਕਸੂਰਵਾਰ ਹਨ, ਤਾਂ ਕਾਨੂੰਨ ਕਾਰਵਾਈ ਕਰੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।