Ludhiana News : ਲੁਧਿਆਣਾ ਵਿੱਚ ਮਨਜੀਤ ਸਿੰਘ ਨਾਮ ਦੇ ਵਿਅਕਤੀ ਦਾ ਕਤਲ ਕਰ ਦਿਤਾ ਗਿਆ ਹੈ। ਦੋ ਐਕਟੀਵਾ ਸਵਾਰ ਅਣਪਛਾਤੇ ਹਮਲਾਵਰਾਂ ਨੇ ਘਰ ਵਾਪਿਸ ਪਹੁੰਚ ਰਹੇ ਮਨਜੀਤ ਸਿੰਘ ਉਪਰ ਸੁਏ ਨਾਲ ਹਮਲਾ ਕੀਤਾ ਅਤੇ ਉਸਦਾ ਬੈਗ ਖੋਹ ਕੇ ਫਰਾਰ ਹੋ ਗਏ। ਜ਼ਖਮੀ ਹਾਲਤ 'ਚ ਮਨਜੀਤ ਸਿੰਘ ਨੂੰ ਹਸਪਤਾਲ ਲੈ ਕੇ ਜਾਇਆ ਗਿਆ ,ਜਿਥੇ ਉਸਦੀ ਮੌਤ ਹੋ ਗਈ ਹੈ। 

Continues below advertisement

ਦੱਸਿਆ ਜਾਂਦਾ ਹੈ ਕਿ ਇਥੋਂ ਦੀ ਕੋਚਰ ਮਾਰਕੀਟ ਵਿੱਚ ਇੱਕ ਵਪਾਰੀ ਦੇ ਕਤਲ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਦੇ 20 ਮਿਲਿਅਨ ਸਬਸਕ੍ਰਾਈਬਰ ਤੇ ਬੋਲੀ ਮਾਂ ਚਰਨ ਕੌਰ -ਵਧਾਈਆਂ ਸ਼ੁੱਭ ਪੁੱਤ, ਸਾਡੇ...  ਜਾਣਕਾਰੀ ਅਨੁਸਾਰ ਕਾਰੋਬਾਰੀ ਮਨਜੀਤ ਸਿੰਘ ਸੋਮਵਾਰ ਰਾਤ ਨੂੰ ਐਕਟਿਵਾ 'ਤੇ ਆਪਣੇ ਘਰ ਜਾ ਰਿਹਾ ਸੀ, ਕਿ ਇਸ ਦੌਰਾਨ ਉਸ ਨੂੰ 2 ਹਥਿਆਰਬੰਦ ਲੁਟੇਰਿਆਂ ਨੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮਨਜੀਤ ਸਿੰਘ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Continues below advertisement

ਲੁਧਿਆਣਾ ਪੁਲਿਸ ਦੇ ਏਸੀਪੀ ਸਮੀਰ ਵਰਮਾ ਨੇ ਕਿਹਾ ਕਿ ਇਹ ਵਿਅਕਤੀ ਜੁੱਤਿਆਂ ਦਾ ਕਾਰੋਬਾਰ ਕਰਦਾ ਸੀ ਅਤੇ ਨਾਲ ਹੀ ਮਨੀ ਐਕਚੇਂਜ ਦਾ ਕੰਮ ਕਰਦਾ ਸੀ ਅਤੇ ਆਪਣੇ ਕੰਮ ਤੋਂ ਵਾਪਿਸ ਘਰ ਆ ਰਿਹਾ ਸੀ। ਦੋ ਵਿਅਕਤੀ ਐਕਟਿਵਾ 'ਤੇ ਆਏ ਅਤੇ ਇਸ ਦੇ ਸੁਏ ਮਾਰਕੇ ਬੈਗ ਖੋਹ ਕੇ ਭੱਜ ਗਏ। ਇਸ ਵਿਅਕਤੀ ਦੀ ਮੌਤ ਹੋ ਗਈ ਹੈ। ਇਸਦਾ ਮਨੀ ਐਕਸਚੈਂਜ ਦਾ ਕੰਮ ਸੀ। ਪੁਲਿਸ ਜਾਂਚ ਕਰ ਰਹੀ ਹੈ। ਇਸ ਦੇ ਬੈਗ 'ਚ ਕਿੰਨੇ ਪੈਸੇ ਸੀ ,ਇਸਦੇ ਬਾਰੇ ਅਜੇ ਜਾਂਚ ਕੀਤੀ ਜਾ ਰਹੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।