Petrol pump dealers Strike: ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ (ਪੀਪੀਡੀਏਪੀ) ਨੇ ਹੁਣ 22 ਫਰਵਰੀ ਨੂੰ ਪੈਟਰੋਲ ਪੰਪ ਬੰਦ ਕਰਨ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਪੈਟਰੋਲ ਪੰਪ ਡੀਲਰਜ਼ ਹੁਣ 29 ਫਰਵਰੀ ਨੂੰ ਹੜਤਾਲ ਕਰਨਗੇ।


ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰਾਂ ਨੇ ਤੇਲ ਕੰਪਨੀ ਦੇ ਡਾਇਰੈਕਟਰ ਜਤਿੰਦਰ ਕੁਮਾਰ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਵੀ ਬੇਸਿੱਟਾ ਰਹੀ। 


ਇਸ ਬੈਠਕ 'ਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੱਲੋਂ ਕਮਿਸ਼ਨ ਵਧਾਉਣ ਦੀ ਮੁੱਖ ਮੰਗ ਰੱਖੀ ਗਈ ਸੀ ਪਰ ਇਸ ਦਾ ਹੱਲ ਨਹੀਂ ਹੋਇਆ। ਹੁਣ ਪੈਟਰੋਲ ਪੰਪ ਡੀਲਰਜ਼ ਦਾ ਕਮਿਸ਼ਨ ਵਧਾਉਣ ਦੀ ਅੰਤਿਮ ਮੰਗ ਨੂੰ ਲੈ ਕੇ 22 ਫਰਵਰੀ ਨੂੰ ਮੁੰਬਈ ਵਿਖੇ ਮੀਟਿੰਗ ਤੈਅ ਕੀਤੀ ਗਈ ਹੈ।


ਚੰਡੀਗੜ੍ਹ 'ਚ ਹੋਈ ਮੀਟਿੰਗ ਵਿੱਚ ਦੋਆਬਾ ਪ੍ਰਧਾਨ ਪਰਮਜੀਤ ਸਿੰਘ, ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਣਜੀਤ ਸਿੰਘ ਗਾਂਧੀ, ਚੇਅਰਮੈਨ ਅਸ਼ੋਕ ਸਚਦੇਵਾ, ਸਕੱਤਰ ਮਨਜੀਤ ਸਿੰਘ, ਬੌਬੀ ਛਾਬੜਾ ਅਤੇ ਰੋਹਿਤ ਮਹਿਰਾ ਸਮੇਤ ਪੰਜਾਬ ਦੇ ਅਧਿਕਾਰੀ ਹਾਜ਼ਰ ਸਨ।


ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਕਿਹਾ ਕਿ ਮੁੰਬਈ ਵਿੱਚ ਹੋਣ ਵਾਲੀ ਮੀਟਿੰਗ 'ਤੇ ਸਾਡੀਆਂ ਨਜ਼ਰਾਂ ਹਨ। ਜੇਕਰ 22 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਵੀ ਕੋਈ ਫੈਸਲਾ ਨਹੀਂ ਲਿਆ ਗਿਆ ਤਾਂ ਫਿਰ ਸਰਕਾਰ ਇਸ ਦੀ ਜ਼ਿੰਮੇਵਾਰ ਆਪ ਹੋਵੇਗੀ। 


ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕਮਿਸ਼ਨ ਨਾ ਵਧਾਇਆ ਗਿਆ ਤਾਂ 29 ਫਰਵਰੀ ਨੂੰ ਦੇਸ਼ ਭਰ ਦੇ ਪੈਟਰੋਲ ਪੰਪਾਂ 'ਤੇ ਹੜਤਾਲ ਕੀਤੀ ਜਾਵੇਗੀ। 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial  


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ