Ludhiana News: ਪਹਿਲਾਂ ਹੀ ਕਰਵਾ ਲਵੋ ਟੈਂਕੀਆਂ ਫੁੱਲ! ਐਤਵਾਰ ਨੂੰ ਪੈਟਰੋਲ ਪੰਪ ਬੰਦ
Ludhiana News: ਲੁਧਿਆਣਾ ਵਿੱਚ ਐਤਵਾਰ ਨੂੰ ਪੈਟਰੋਲ ਪੰਪ ਬੰਦ ਰਿਹਾ ਕਰਨਗੇ। ਇਹ ਫੈਸਲਾ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਲਿਆ ਹੈ।
Ludhiana News: ਲੁਧਿਆਣਾ ਵਿੱਚ ਐਤਵਾਰ ਨੂੰ ਪੈਟਰੋਲ ਪੰਪ ਬੰਦ ਰਿਹਾ ਕਰਨਗੇ। ਇਹ ਫੈਸਲਾ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਲਿਆ ਹੈ। ਪੀਪੀਡੀਏ ਨੇ ਐਲਾਨ ਕੀਤਾ ਹੈ ਕਿ ਹੁਣ ਹਰ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ। ਇਹ ਫੈਸਲਾ 18 ਅਗਸਤ ਤੋਂ ਲਾਗੂ ਕੀਤਾ ਜਾ ਰਿਹਾ ਹੈ।
ਪੀਪੀਡੀਏ ਦਾ ਕਹਿਣਾ ਹੈ ਕਿ ਸਾਰਿਆਂ ਨੇ ਆਪਣੇ ਖਰਚੇ ਘਟਾਉਣ ਲਈ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਪਿਛਲੇ 7 ਸਾਲਾਂ ਤੋਂ ਉਨ੍ਹਾਂ ਦੇ ਕਮਿਸ਼ਨ ਵਿੱਚ ਵਾਧਾ ਨਹੀਂ ਕਰ ਰਹੀ, ਜਿਸ ਕਾਰਨ ਹੁਣ ਐਸੋਸੀਏਸ਼ਨ ਸੰਘਰਸ਼ ਕਰੇਗੀ। ਇਸ ਵੇਲੇ 2 ਫੀਸਦੀ ਕਮਿਸ਼ਨ ਦਿੱਤਾ ਜਾ ਰਿਹਾ ਹੈ ਜਦਕਿ 5 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ।
ਪੀਪੀਡੀਏ ਦੇ ਪ੍ਰਧਾਨ ਰਣਜੀਤ ਸਿੰਘ ਗਾਂਧੀ ਨੇ ਦੱਸਿਆ ਕਿ ਸਾਰੇ ਕਾਰੋਬਾਰੀਆਂ ਦਾ ਕਮਿਸ਼ਨ ਵਧ ਜਾਂਦਾ ਹੈ ਪਰ ਪੈਟਰੋਲ ਪੰਪ ਮਾਲਕਾਂ ਦਾ ਕਮਿਸ਼ਨ ਪਿਛਲੇ 7 ਸਾਲਾਂ ਤੋਂ ਨਹੀਂ ਵਧਾਇਆ ਗਿਆ। ਜਿਹੜੀ ਵਸਤੂ 80 ਰੁਪਏ ਦੀ ਹੁੰਦੀ ਸੀ, ਉਹ ਅੱਜ 120 ਰੁਪਏ ਤੱਕ ਪਹੁੰਚ ਗਈ ਹੈ, ਪਰ ਸਰਕਾਰ ਤੇਲ ਵੇਚਣ ਵਾਲਿਆਂ ਦਾ ਕਮਿਸ਼ਨ ਵਧਾਉਣ 'ਤੇ ਚੁੱਪ ਹੈ।
ਉਨ੍ਹਾਂ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਤੋਂ ਪੈਟਰੋਲ ਪੰਪ ਮਾਲਕ ਤੇਲ ਨਾ ਖਰੀਦ ਕੇ ਹੜਤਾਲ 'ਤੇ ਚਲੇ ਗਏ ਸਨ। ਉਸ ਸਮੇਂ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਦਾ ਕਮਿਸ਼ਨ ਵਧਾ ਦਿੱਤਾ ਜਾਵੇਗਾ, ਪਰ ਹੁਣ ਸਰਕਾਰ ਉਨ੍ਹਾਂ ਨੂੰ ਮੁੜ ਨਜ਼ਰਅੰਦਾਜ਼ ਕਰ ਰਹੀ ਹੈ।
ਗਾਂਧੀ ਨੇ ਕਿਹਾ ਕਿ ਹਫਤਾਵਾਰੀ ਛੁੱਟੀਆਂ 'ਤੇ ਸਮਾਜਿਕ ਐਮਰਜੈਂਸੀ ਸੇਵਾ ਚਾਲੂ ਰਹੇਗੀ। ਐਂਬੂਲੈਂਸ ਜਾਂ ਸਰਕਾਰੀ ਵਾਹਨਾਂ ਨੂੰ ਪੈਟਰੋਲ ਜਾਂ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ। ਫ਼ਿਲਹਾਲ ਅੱਜ ਜ਼ਿਲ੍ਹਾ ਪੱਧਰ 'ਤੇ ਮੀਟਿੰਗ ਰੱਖੀ ਗਈ ਹੈ, ਜਲਦ ਹੀ ਪੰਜਾਬ ਪੱਧਰ ਤੇ ਸੂਬਾ ਪੱਧਰ 'ਤੇ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪੈਟਰੋਲ ਪੰਪ ਮਾਲਕਾਂ ਦਾ ਕਮਿਸ਼ਨ ਵਧਾਇਆ ਜਾ ਸਕੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।