Moga Police: CASO ਆਪਰੇਸ਼ਨ ਤਹਿਤ ਪੁਲਿਸ ਦੀ ਕਾਰਵਾਈ, ਹੈਰੋਇਨ, ਨਸ਼ਾ ਤੇ ਹੋਰ ਸਮੱਗਰੀ ਬਰਾਮਦ
Punjab Police: ਜ਼ਿਲ੍ਹੇ ਵਿੱਚ 300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਅਤੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਮੋਗਾ ਦੀ ਸਾਧਾਂਵਾਲਾ ਬਸਤੀ ਅਤੇ ਇੰਦਰਾ ਕਲੋਨੀ ਵਿੱਚ ਆਈਜੀ ਦੀ ਅਗਵਾਈ ਵਿੱਚ ਸਰਚ ਅਭਿਆਨ ਚਲਾਇਆ ਗਿਆ।
Punjab Police: ਮੋਗਾ ਜ਼ਿਲੇ 'ਚ ਨਸ਼ਿਆਂ ਖਿਲਾਫ ਆਈ.ਜੀ.ਫਰੀਦਕੋਟ ਰੇਂਜ ਇੰਦਰਵੀਰ ਸਿੰਘ ਦੀ ਅਗਵਾਈ 'ਚ CASO ਤਹਿਤ ਮੋਗਾ ਜ਼ਿਲੇ 'ਚ ਸਰਚ ਅਭਿਆਨ ਚਲਾਇਆ ਗਿਆ, ਜਿਸ ਤਹਿਤ ਪੁਲਿਸ ਨੇ ਨਸ਼ੀਲੀਆਂ ਗੋਲੀਆਂ, ਹੈਰੋਇਨ, ਚੋਰੀ ਦੇ ਮੋਟਰਸਾਈਕਲ, ਅਤੇ ਐਕਟਿਵਾ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।
ਜ਼ਿਕਰ ਕਰ ਦਈਏ ਕਿ ਜ਼ਿਲ੍ਹੇ ਵਿੱਚ 300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਅਤੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਮੋਗਾ ਦੀ ਸਾਧਾਂਵਾਲਾ ਬਸਤੀ ਅਤੇ ਇੰਦਰਾ ਕਲੋਨੀ ਵਿੱਚ ਆਈਜੀ ਦੀ ਅਗਵਾਈ ਵਿੱਚ ਸਰਚ ਅਭਿਆਨ ਚਲਾਇਆ ਗਿਆ।
Today, Moga Police is being conducting a cordon and search operation #CASO at various places of the district to crack down on anti-social elements/miscreants and drug traffickers.#PunjabPoliceCASO pic.twitter.com/krgxfCvAeP
— MOGA Police (@MogaPolice) January 8, 2024
ਆਈਜੀ ਫਰੀਦਕੋਟ ਰੇਂਜ ਇੰਦਰਵੀਰ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਹੁਕਮਾਂ 'ਤੇ ਪੰਜਾਬ ਭਰ ਵਿੱਚ ਨਸ਼ਿਆਂ ਵਿਰੁੱਧ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਮੋਗਾ ਵਿੱਚ ਵੀ ਸਰਚ ਅਭਿਆਨ ਚਲਾਇਆ ਗਿਆ। ਜ਼ਿਲੇ ਭਰ ਵਿੱਚ 300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕਰਕੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਸਰਚ ਅਭਿਆਨ ਸਵੇਰੇ 8 ਵਜੇ ਸ਼ੁਰੂ ਕੀਤਾ ਗਿਆ ਹੈ ਅਤੇ ਇਹ ਸਰਚ ਆਪਰੇਸ਼ਨ 2:00 ਵਜੇ ਤੱਕ ਜਾਰੀ ਰਹੇ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਹੁਣ ਤੱਕ ਨਸ਼ੀਲੀਆਂ ਗੋਲੀਆਂ, ਹੈਰੋਇਨ, ਚੋਰੀ ਦੇ ਮੋਟਰਸਾਈਕਲ, ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਨੂੰ ਨਸ਼ੇ ਦੇ ਕੋਹੜ ਨੂੰ ਰੋਕਣ ਲਈ ਆਮ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ ਅਤੇ ਜੇਕਰ ਆਮ ਲੋਕ ਪੁਲਿਸ ਦੀ ਮਦਦ ਕਰਦੇ ਹਨ ਜੇਕਰ ਇਸ ਸਬੰਧੀ ਜਾਣਕਾਰੀ ਦਿੱਤੀ ਜਾਵੇ ਤਾਂ ਪੁਲਿਸ ਵੀ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਵੀ ਉਪਰਾਲੇ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।