Ludhiana News : ਮਨਦੀਪ ਸਿੰਘ ਸਿੱਧੂ, ਆਈ.ਪੀ.ਐੱਸ, ਕਮਿਸ਼ਨਰ ਪੁਲਿਸ ਲੁਧਿਆਣਾ (Ludhiana police) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਮਾੜੇ ਅਨਸਰਾਂ ਵੱਲੋਂ ਲੋਕਾਂ ਵਿੱਚ ਦਹਿਸ਼ਤ ਫੈਲਾਉਣ, ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਹੋਈ ਹੈ |
ਹਰਮੀਤ ਸਿੰਘ ਹੁੰਦਲ, ਪੀ.ਪੀ.ਐਸ. ਡੀ.ਸੀ.ਪੀ, ਇੰਨਵੈਸਟੀਗੇਸ਼ਨ, ਸ੍ਰੀਮਤੀ ਰੁਪਿੰਦਰ ਕੌਰ ਸਰਾਂ, ਪੀ.ਪੀ.ਐਸ. ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਦੀ ਅਗਵਾਈ ਹੇਠ ਇੰਸਪੈਕਟਰ ਕੁਲਵੰਤ ਸਿੰਘ, ਇੰਚਾਰਜ ਸੀ.ਆਈ.ਏ-1, ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਮੁਲਜ਼ਮ ਕੁਨਾਲ ਸ਼ਰਮਾ ਉਰਫ ਕੈਂਬੀ ਜੋ ਬਦਮਾਸ਼ ਸੁਭਮ ਅਰੋੜਾ ਉਰਫ ਮੋਟਾ ਗੈਂਗ ਦਾ ਸਰਗਰਮ ਮੈਂਬਰ ਹੈ, ਉਸਨੂੰ ਸ਼ਮਸ਼ਾਨਘਾਟ ਚੌਕ, ਨੇੜੇ ਕੇ.ਵੀ.ਐਮ ਸਕੂਲ, ਲੁਧਿਆਣਾ ਤੋਂ ਕਾਬੂ ਕੀਤਾ ਗਿਆ ਹੈ |
ਪੁਲਿਸ ਨੇ ਉਕਤ ਵਿਅਕਤੀ ਕੋਲੋਂ 02 ਪਿਸਟਲ (01 ਪਿਸਟਲ 32 ਬੋਰ ਅਤੇ 01 ਦੇਸੀ ਕੱਟਾ 315 ਬੋਰ ਸਮੇਤ 05 ਰੋਂਦ) ਬਰਾਮਦ ਕੀਤਾ ਹੈ । ਜਿਸ ਸਬੰਧੀ ਮੁਕੱਦਮਾ ਨੰਬਰ 151 ਮਿਤੀ 04-08-2023 ਅ/ਧ 25/54/59 ਅਸਲਾ ਐਕਟ ਥਾਣਾ ਡਿਵੀਜਨ ਨੰਬਰ-8, ਲੁਧਿਆਣਾ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਮਨਦੀਪ ਸਿੰਘ ਸਿੱਧੂ, ਆਈ.ਪੀ.ਐੱਸ, ਕਮਿਸ਼ਨਰ ਪੁਲਿਸ ਲੁਧਿਆਣਾ (Ludhiana police) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਮਾੜੇ ਅਨਸਰਾਂ ਵੱਲੋਂ ਲੋਕਾਂ ਵਿੱਚ ਦਹਿਸ਼ਤ ਫੈਲਾਉਣ, ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਹੋਈ ਹੈ |
ਇਹ ਵੀ ਪੜ੍ਹੋ : 1984 ਸਿੱਖ ਦੰਗਿਆਂ ਦੇ ਮਾਮਲੇ 'ਚ ਜਗਦੀਸ਼ ਟਾਈਟਲਰ 'ਤੇ CBI ਨੇ ਲਗਾਇਆ ਹੱਤਿਆ ਦਾ ਆਰੋਪ , ਜਾਣੋ ਚਾਰਜਸ਼ੀਟ 'ਚ ਕਿੰਨਾ ਗੱਲਾਂ ਦਾ ਕੀਤਾ ਜ਼ਿਕਰ ?
ਇਹ ਵੀ ਪੜ੍ਹੋ : 6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ : ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ 'ਚੋਂ 4 ਕਿੱਲੋ ਹੋਰ ਹੈਰੋਇਨ ਕੀਤੀ ਬਰਾਮਦ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ