ਮਜੀਠੀਆ ਨੂੰ ਮਿਲਣ ਜਾ ਰਹੇ ਅਕਾਲੀ ਆਗੂ ਨੂੰ ਪੁਲਿਸ ਨੇ ਰੋਕਿਆ, ਵਿਰੋਧ ਕੀਤਾ ਤਾਂ ਕਰ ਲਿਆ ਡਿਟੇਨ
Ludhiana News: ਜਗਰਾਉਂ ਵਿੱਚ ਸਾਬਕਾ ਵਿਧਾਇਕ ਅਤੇ ਕੋਰ ਕਮੇਟੀ ਮੈਂਬਰ ਐਸਆਰ ਕਲੇਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਮਿਲਣ ਜਾ ਰਹੇ ਸੀ, ਉਨ੍ਹਾਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਲਿਆ।

Ludhiana News: ਜਗਰਾਉਂ ਵਿੱਚ ਸਾਬਕਾ ਵਿਧਾਇਕ ਅਤੇ ਕੋਰ ਕਮੇਟੀ ਮੈਂਬਰ ਐਸਆਰ ਕਲੇਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਮਿਲਣ ਜਾ ਰਹੇ ਸੀ, ਉਨ੍ਹਾਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਲਿਆ। ਇਸ ਤੋਂ ਬਾਅਦ ਅਕਾਲੀ ਵਰਕਰਾਂ ਅਤੇ ਪੁਲਿਸ ਵਿਚਾਲੇ ਕਾਫੀ ਬਹਿਸ ਹੋਈ।
ਪੁਲਿਸ ਨੇ ਬੱਦੋਵਾਲ ਕੋਲ ਸਾਬਕਾ ਵਿਧਾਇਕ ਨੂੰ ਰੋਕਿਆ, ਦੋਹਾਂ ਵਿਚਾਲੇ ਤਿੱਖੀ ਬਹਿਸ ਹੋਈ ਪਰ ਪੁਲਿਸ ਫਿਰ ਵੀ ਨਹੀਂ ਮੰਨੀ। ਦੱਸ ਦਈਏ ਕਿ ਪੁਲਿਸ ਨੇ ਅਕਾਲੀ ਆਗੂਆਂ ਨੂੰ ਰੋਕਣ ਲਈ ਕੋਈ ਚੈੱਕ ਪੋਸਟ ਨਹੀਂ ਸੀ। ਅਜਿਹਾ ਲੱਗਦਾ ਸੀ ਕਿ ਪੁਲਿਸ ਨੂੰ ਖਾਸ ਤੌਰ 'ਤੇ ਅਕਾਲੀ ਆਗੂਆਂ ਨੂੰ ਰੋਕਣ ਲਈ ਤਾਇਨਾਤ ਕੀਤਾ ਗਿਆ ਸੀ। ਇਸ ਤੋਂ ਨਾਰਾਜ਼ ਅਕਾਲੀ ਆਗੂਆਂ ਨੇ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਧਰਨਾ ਦਿੱਤਾ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਦੱਸ ਦਈਏ ਕਿ ਜਿੱਥੇ ਪੁਲਿਸ ਅਕਾਲੀ ਆਗੂ ਨੂੰ ਰੋਕਿਆ ਉੱਥੇ ਕੋਈ ਨਾਕਾ ਨਹੀਂ ਸੀ। ਇਦਾਂ ਲੱਗ ਰਿਹਾ ਸੀ ਕਿ ਜਿਵੇਂ ਸਪੈਸ਼ਲ ਪੁਲਿਸ ਨੂੰ ਅਕਾਲੀਆਂ ਨੂੰ ਰੋਕਣ ਲਈ ਖੜ੍ਹਾ ਕੀਤਾ ਹੋਇਆ ਸੀ। ਇਸ ਤੋਂ ਨਾਰਾਜ਼ ਹੋ ਕੇ ਅਕਾਲੀ ਆਗੂਆਂ ਨੇ ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਧਰਨਾ ਦਿੱਤਾ ਅਤੇ ਸਰਕਾਰ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ।
ਧਰਨੇ ਕਾਰਨ ਹਾਈਵੇਅ 'ਤੇ ਆਵਾਜਾਈ ਠੱਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਸਾਬਕਾ ਵਿਧਾਇਕ ਸਮੇਤ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਦਾਖਾ ਥਾਣੇ ਲੈ ਗਈ। ਸਾਬਕਾ ਵਿਧਾਇਕ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਕਾਲੀ ਆਗੂਆਂ ਤੋਂ ਡਰਦੇ ਹਨ, ਇਸ ਲਈ ਉਨ੍ਹਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ ਜਾ ਰਹੀ ਹੈ। ਉਨ੍ਹਾਂ ਸਰਕਾਰ ਨੂੰ 2027 ਵਿੱਚ ਹੋਣ ਵਾਲੀਆਂ ਚੋਣਾਂ ਦੀ ਯਾਦ ਦਿਵਾਉਂਦੇ ਹੋਏ ਕਿਹਾ ਕਿ ਝਾੜੂ ਲੋਕ ਉਲਟਾ ਕਰ ਦੇਣਗੇ।
ਜ਼ਿਕਰ ਕਰ ਦਈਏ ਕਿ ਬਿਕਰਮ ਮਜੀਠੀਆ ਨੂੰ ਡਰੱਗਸ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ, ਜਿੱਥੇ 7 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਇਸ ਤੋਂ ਪਹਿਲਾਂ ਮੁਹਾਲੀ ਵਿੱਚ ਵੀ ਸੁਖਬੀਰ ਬਾਦਲ ਸਣੇ ਅਕਾਲੀ ਵਰਕਰਾਂ ਨੇ ਧਰਨਾ ਦਿੱਤਾ ਤੇ ਪੁਲਿਸ ਨੇ ਉਨ੍ਹਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਅਤੇ ਹੁਣ ਲੁਧਿਆਣਾ ਤੋਂ ਮਜੀਠੀਆ ਨੂੰ ਮਿਲਣ ਜਾ ਰਹੇ ਅਕਾਲੀ ਆਗੂ ਨੂੰ ਪੁਲਿਸ ਨੇ ਰਸਤੇ ਵਿੱਚ ਰੋਕ ਲਿਆ ਅਤੇ ਜਦੋਂ ਉਨ੍ਹਾਂ ਨੇ ਧਰਨਾ ਦੇ ਕੇ ਵਿਰੋਧ ਕੀਤਾ, ਤਾਂ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਗਈ।






















