(Source: ECI/ABP News)
Ludhiana: ਪੰਜਾਬ ਪੁਲਿਸ ਨੇ ਤੜਕੇ-ਤੜਕੇ ਕੀਤਾ Encounter, ਗੋਲ਼ੀ ਲਗਦਿਆਂ ਹੀ ਮੁਆਫ਼ੀਆਂ ਮੰਗਣ ਲੱਗੇ ਬਦਮਾਸ਼ !
ਲੁਧਿਆਣਾ ਵਿੱਚ ਅੱਜ ਸਵੇਰੇ 3.30 ਵਜੇ ਦੇ ਕਰੀਬ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਅਪਰਾਧੀਆਂ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਦੋ ਬਦਮਾਸ਼ਾਂ ਦੀਆਂ ਲੱਤਾਂ 'ਚ ਗੋਲੀਆਂ ਲੱਗੀਆਂ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਹੈ।
![Ludhiana: ਪੰਜਾਬ ਪੁਲਿਸ ਨੇ ਤੜਕੇ-ਤੜਕੇ ਕੀਤਾ Encounter, ਗੋਲ਼ੀ ਲਗਦਿਆਂ ਹੀ ਮੁਆਫ਼ੀਆਂ ਮੰਗਣ ਲੱਗੇ ਬਦਮਾਸ਼ ! Police encounter in ludhiana in the early hours Ludhiana: ਪੰਜਾਬ ਪੁਲਿਸ ਨੇ ਤੜਕੇ-ਤੜਕੇ ਕੀਤਾ Encounter, ਗੋਲ਼ੀ ਲਗਦਿਆਂ ਹੀ ਮੁਆਫ਼ੀਆਂ ਮੰਗਣ ਲੱਗੇ ਬਦਮਾਸ਼ !](https://feeds.abplive.com/onecms/images/uploaded-images/2024/06/22/498515b53010b419d20888865a8ef3e81719040050677674_original.jpg?impolicy=abp_cdn&imwidth=1200&height=675)
Punjab Police: ਲੁਧਿਆਣਾ ਵਿੱਚ ਅੱਜ ਸਵੇਰੇ 3.30 ਵਜੇ ਦੇ ਕਰੀਬ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਅਪਰਾਧੀਆਂ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਦੋ ਬਦਮਾਸ਼ਾਂ ਦੀਆਂ ਲੱਤਾਂ 'ਚ ਗੋਲੀਆਂ ਲੱਗੀਆਂ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਹੈ। ਫਿਲਹਾਲ ਕਿਸੇ ਅਧਿਕਾਰੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਦੋਸ਼ੀਆਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਸੂਤਰਾਂ ਅਨੁਸਾਰ ਥਾਣਾ ਹੈਬੋਵਾਲ ਪੁਲਿਸ ਨੂੰ ਕਿਸੇ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮ ਰਾਮ ਐਨਕਲੇਵ ਵਿੱਚ ਲੁਕੇ ਹੋਏ ਹਨ। ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਪੁਲਿਸ ਨੂੰ ਦੇਖ ਕੇ ਅਪਰਾਧੀਆਂ ਨੇ ਆਪਣੇ ਟਿਕਾਣੇ ਬਦਲਣੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਅਪਰਾਧੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਨ੍ਹਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਇਸ ਦੌਰਾਨ ਪੁਲਿਸ ਦੀ ਗੋਲੀ ਰਵਿੰਦਰ ਤੇ ਉਸ ਦੇ ਸਾਥੀ ਸਤਿੰਦਰ ਦੀ ਖੱਬੀ ਲੱਤ ’ਚ ਲੱਗੀ। ਗੋਲੀ ਚਲਦੇ ਹੀ ਬਦਮਾਸ਼ ਰੌਲਾ ਪਾਉਣ ਲੱਗ ਗਏ, ਸਾਨੂੰ ਬਖ਼ਸ਼ ਦਿਓ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਦੋਵਾਂ ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਵਾਸੀ ਪ੍ਰਤਾਪਸਿੰਘਵਾਲਾ ਅਤੇ ਸਤਿੰਦਰ ਸਿੰਘ ਵਾਸੀ ਹੈਦਰ ਐਨਕਲੇਵ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਪਤਾ ਲੱਗਾ ਹੈ ਕਿ ਰਵਿੰਦਰ ਦੀ ਸੱਜੀ ਲੱਤ ਵਿੱਚ ਅਤੇ ਸਤਿੰਦਰ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਹੈਬੋਵਾਲ ਵਿੱਚ 18 ਜੂਨ 2024 ਨੂੰ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਪੁਲਸ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਰਾਮ ਇਨਕਲੇਵ ਗਈ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)