Ludhiana News: ਅੰਮ੍ਰਿਤਸਰ ਵਿੱਚ ਚੱਲ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਲੁਧਿਆਣਾ ਵਿੱਚ ਜ਼ਿਲ੍ਹਾ ਪੁਲਿਸ ਤੇ ਰੇਲਵੇ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਲੁਧਿਆਣਾ ਪੁਲਿਸ ਵੱਲੋਂ ਸ਼ਹਿਰ ਵਿੱਚ ਜਿੱਥੇ ਥਾਂ-ਥਾਂ ਨਾਕੇਬੰਦੀ ਕੀਤੀ ਗਈ ਹੈ, ਉੱਥੇ ਹੀ ਰੇਲਵੇ ਪੁਲਿਸ ਵੀ ਚੌਕਸ ਹੈ। ਰੇਲਵੇ ਪੁਲਿਸ ਵੱਲੋਂ ਸਟੇਸ਼ਨ ਦੇ ਪਲੇਟਫਾਰਮਾਂ ’ਤੇ ਚੈੱਕਿੰਗ ਕੀਤੀ ਜਾ ਰਹੀ ਹੈ।


ਲੁਧਿਆਣਾ ਪੁਲਿਸ ਵੱਲੋਂ ਸ਼ਹਿਰ ਵਿੱਚ ਕਈ ਦਿਨਾਂ ਪਹਿਲਾਂ ਤੋਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਮੁਲਾਜ਼ਮਾਂ ਦੇ ਨਾਲ ਪੈਰਾ ਮਿਲਟਰੀ ਦੇ ਜਵਾਨ ਵੀ ਸ਼ਹਿਰ ਵਿੱਚ ਗਸ਼ਤ ਕਰ ਰਹੇ ਹਨ। ਸ਼ਹਿਰ ਵਿੱਚ ਫਲੈਗ ਮਾਰਚ ਕੱਢਣ ਦੇ ਨਾਲ ਨਾਲ ਸ਼ਹਿਰ ਵਿੱਚ ਸਵੇਰੇ ਸ਼ਾਮ ਨਾਕੇਬੰਦੀ ਵੀ ਕੀਤੀ ਜਾ ਰਹੀ ਹੈ। ਜਿਥੇ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਐਂਟਰੀ ਪੁਆਇੰਟ ’ਤੇ ਨਾਕਾਬੰਦੀ ਕੀਤੀ ਗਈ ਹੈ। ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।


ਜੀ-20 ਸੰਮੇਲਨ ਕਰਕੇ ਕੋਈ ਮਾੜਾ ਅਨਸਰ ਰੇਲਵੇ ਸਟੇਸ਼ਨ ’ਤੇ ਸ਼ਰਾਰਤ ਨਾ ਕਰ ਜਾਵੇ। ਇਸ ਨੂੰ ਦੇਖਦਿਆਂ ਰੇਲਵੇ ਪੁਲਿਸ ਨੇ ਲੁਧਿਆਣਾ ਦੇ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਵਿੱਚ ਵਾਧਾ ਕੀਤਾ ਹੈ। ਰੇਲਵੇ ਪੁਲਿਸ ਦੇ ਜਵਾਨ ਲਗਾਤਾਰ ਰੇਲਵੇ ਸਟੇਸ਼ਨ ਦੇ ਪਲੇਟ ਫਾਰਮਾਂ ’ਤੇ ਆਉਣ ਜਾਣ ਵਾਲਿਆਂ ਦੀ ਚੈਕਿੰਗ ਕਰ ਰਹੇ ਹਨ। ਆਰਪੀਐਫ਼ ਦੇ ਜਵਾਨ ਰੇਲ ਗੱਡੀਆਂ ਦੀ ਵੀ ਲਗਾਤਾਰ ਚੈਕਿੰਗ ਕਰ ਰਹੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ