Ludhiana: ਲੁਧਿਆਣਾ 'ਚ ਪੁਲਿਸ 'ਤੇ ਹਮਲਾ: ਨੌਜਵਾਨਾਂ ਨੇ ਪੁਲਿਸ ਮੁਲਾਜ਼ਮ 'ਤੇ ਚੜ੍ਹਾਈ ਮੋਟਰਸਾਈਕਲ, ਨਾਕਾਬੰਦੀ ਦੌਰਾਨ ਨਹੀਂ ਰੁੱਕੇ, ਜਾਣੋ ਪੂਰਾ ਮਾਮਲਾ!
ਲੁਧਿਆਣਾ ਦੇ ਪੋਸ਼ ਇਲਾਕੇ ਮਾਡਲ ਟਾਊਨ ਵਿੱਚ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਵੀਰਵਾਰ ਨੂੰ ਹਰਕ੍ਰਿਸ਼ਨ ਪਬਲਿਕ ਸਕੂਲ ਡੀ-ਬਲਾਕ ਦੇ ਨੇੜੇ ਨਾਕਾਬੰਦੀ ਦੌਰਾਨ ਦੋ ਬਾਈਕ ਸਵਾਰ ਨੌਜਵਾਨਾਂ ਨੇ ਡਿਊਟੀ ਕਰ ਰਹੇ ਪੁਲਿਸ..

ਲੁਧਿਆਣਾ ਦੇ ਪੋਸ਼ ਇਲਾਕੇ ਮਾਡਲ ਟਾਊਨ ਵਿੱਚ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਵੀਰਵਾਰ ਨੂੰ ਹਰਕ੍ਰਿਸ਼ਨ ਪਬਲਿਕ ਸਕੂਲ ਡੀ-ਬਲਾਕ ਦੇ ਨੇੜੇ ਨਾਕਾਬੰਦੀ ਦੌਰਾਨ ਦੋ ਬਾਈਕ ਸਵਾਰ ਨੌਜਵਾਨਾਂ ਨੇ ਡਿਊਟੀ ਕਰ ਰਹੇ ਪੁਲਿਸ ਕਰਮੀ ਉੱਤੇ ਤੇਜ਼ ਰਫ਼ਤਾਰ ਪਲਸਰ ਮੋਟਰਸਾਈਕਲ ਚੜ੍ਹਾ ਦਿੱਤੀ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਅੰਬਾ ਦੱਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਦੋਸ਼ੀਆਂ ਨੂੰ ਮੌਕੇ ਤੋਂ ਕਾਬੂ ਕਰ ਲਿਆ।
ਕੀ ਹੈ ਪੂਰਾ ਮਾਮਲਾ?
ਸ਼ਿਕਾਇਤਕਰਤਾ ਅੰਬਾ ਦੱਤ ਨੇ ਦੱਸਿਆ ਕਿ 12 ਫ਼ਰਵਰੀ ਨੂੰ ਉਹ ਆਪਣੇ ਸਾਥੀ ਕਰਮਚਾਰੀਆਂ ਨਾਲ ਗੋਲ ਚੌਕ ਮਾਡਲ ਟਾਊਨ ਦੇ ਨੇੜੇ ਨਾਕੇ ’ਤੇ ਤਾਇਨਾਤ ਸਨ। ਇਸ ਦੌਰਾਨ ਕਾਲੇ ਰੰਗ ਦੀ ਪਲਸਰ ਮੋਟਰਸਾਈਕਲ ’ਤੇ ਦੋ ਨੌਜਵਾਨ ਆਉਂਦੇ ਦਿੱਸੇ। ਸ਼ੱਕ ਹੋਣ ’ਤੇ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਬਾਈਕ ਰੋਕਣ ਦੀ ਬਜਾਏ ਰਫ਼ਤਾਰ ਵਧਾ ਲਈ ਅਤੇ ਲਾਪਰਵਾਹੀ ਨਾਲ ਸਿੱਧੀ ਡਿਊਟੀ ’ਤੇ ਤਾਇਨਾਤ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ
ਪੁਲਿਸ ਨੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦੀ ਪਹਿਚਾਣ ਜ਼ਾਹਿਰ ਕੀਤੀ ਹੈ। ਇੱਕ ਦੋਸ਼ੀ ਦੀ ਪਛਾਣ ਹਰਸ਼ਿਤ ਵਜੋਂ ਹੋਈ ਹੈ, ਜੋ ਗਲੀ ਨੰਬਰ 4, ਅੰਬੇਡਕਰ ਨਗਰ, ਮਾਡਲ ਟਾਊਨ ਦਾ ਰਹਿਣ ਵਾਲਾ ਹੈ। ਦੂਜੇ ਦੋਸ਼ੀ ਦੀ ਪਛਾਣ ਰੇਹਾਨ ਅਹਿਮਦ ਵਜੋਂ ਹੋਈ ਹੈ, ਜੋ ਪਿੰਡ ਗਿੱਲਾ, ਜਨਤਾ ਕਾਲੋਨੀ, ਲੁਧਿਆਣਾ ਦਾ ਰਹਿਣ ਵਾਲਾ ਹੈ।
ਪੁਲਿਸ ਦੀ ਕਾਰਵਾਈ:
ਪੁਲਿਸ ਨੇ ਦੋਵੇਂ ਦੋਸ਼ੀਆਂ ਖ਼ਿਲਾਫ਼ BNS ਦੀ ਧਾਰਾ 281 ਅਤੇ 125(A) ਤਹਿਤ ਮਾਮਲਾ ਦਰਜ ਕਰ ਲਿਆ ਹੈ। ਵਾਰਦਾਤ ਵਿੱਚ ਵਰਤੀ ਗਈ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਸ਼ੀ ਕਿਸੇ ਅਪਰਾਧਿਕ ਇਰਾਦੇ ਨਾਲ ਉੱਥੋਂ ਗੁਜ਼ਰ ਰਹੇ ਸਨ ਜਾਂ ਨਸ਼ੇ ਦੀ ਹਾਲਤ ਵਿੱਚ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























