ਲੁਧਿਆਣਾ ਦੇ ਕਈ ਹੋਟਲਾਂ 'ਚ ਪੁਲਿਸ ਦੀ ਰੇਡ: ਕਈ ਜੋੜੇ ਹਿਰਾਸਤ 'ਚ, ਇਲਾਕੇ 'ਚ ਮੱਚੀ ਹਾਹਾਕਾਰ
ਲੁਧਿਆਣਾ ਸ਼ਹਿਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਹੋਟਲਾਂ ਦੇ ਵਿੱਚ ਗਲਤ ਕੰਮ ਚੱਲ ਰਹੇ ਸਨ। ਪੁਲਿਸ ਵੱਲੋਂ ਰੇਡ ਮਾਰ ਕੇ ਕਈ ਸ਼ੱਕੀ ਜੋੜਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਹ ਕਾਰਵਾਈ ਇਲਾਕੇ ਦੇ ਲੋਕਾਂ ਵੱਲੋਂ ਲਗਾਤਾਰ...

Police Raid: ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਗੈਰਕਾਨੂੰਨੀ ਦੇਹ ਵਪਾਰ ਖਿਲਾਫ ਮੰਗਲਵਾਰ ਨੂੰ ਸਿਟੀ ਪੁਲਿਸ ਵੱਲੋਂ ਵੱਖ-ਵੱਖ ਹੋਟਲਾਂ 'ਚ ਇਕੱਠਿਆਂ ਛਾਪੇਮਾਰੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਕਈ ਸ਼ੱਕੀ ਜੋੜਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਹ ਕਾਰਵਾਈ ਇਲਾਕੇ ਦੇ ਲੋਕਾਂ ਵੱਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੀਤੀ ਗਈ। ਜਿਸ ਕਰਕੇ ਕਈ ਹੋਟਲਾਂ ਦੇ ਵਿੱਚ ਹੜਕੰਪ ਮੱਚ ਗਿਆ।
ਹੋਟਲਾਂ 'ਚ ਚੱਲ ਰਹੀਆਂ ਸਨ ਗੈਰਕਾਨੂੰਨੀ ਗਤੀਵਿਧੀਆਂ
ਖਾਸ ਕਰਕੇ ਮਿਨੀ ਰੋਜ਼ ਗਾਰਡਨ ਦੇ ਨੇੜਲੇ ਥਾਣਾ ਡਿਵੀਜ਼ਨ ਨੰਬਰ-3 ਦੇ ਅਧੀਨ ਆਉਂਦੇ ਇਲਾਕੇ ਦੇ ਇੱਕ ਹੋਟਲ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੇ ਕਥਿਤ ਤੌਰ 'ਤੇ ਗੈਰਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਸਨ। ਪੁਲਿਸ ਨੇ ਹੋਟਲ ਦੇ ਕਮਰਿਆਂ 'ਚੋਂ ਫੜੇ ਗਏ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕੀਤੀ ਅਤੇ ਹੋਟਲ ਪ੍ਰਬੰਧਨ ਕੋਲੋਂ ਵੀ ਇਸ ਸਬੰਧੀ ਜਵਾਬ ਤਲਬ ਕੀਤਾ ਗਿਆ।
ਕਈ ਜੋੜਿਆਂ ਨੂੰ ਪੁਲਿਸ ਵੱਲੋਂ ਲਿਆ ਗਿਆ ਹਿਰਾਸਤ 'ਚ
ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਥਾਂ ਬਾਰੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਅੱਜ ਛਾਪਾ ਮਾਰਿਆ ਗਿਆ। ਮੌਕੇ ਤੋਂ ਕੁਝ ਜੋੜਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਜਿਨ੍ਹਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਜਲਦੀ ਹੀ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕੀਤੀ ਜਾਵੇਗੀ, ਜਿਸ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।
ਸੂਤਰਾਂ ਦੇ ਅਨੁਸਾਰ ਜ਼ਿਲ੍ਹੇ ਵਿੱਚ ਪੁਲਿਸ ਦੀਆਂ ਕਈ ਟੀਮਾਂ ਵੱਖ-ਵੱਖ ਹੋਟਲਾਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ, ਤਾਂ ਜੋ ਗੈਰਕਾਨੂੰਨੀ ਗਤੀਵਿਧੀਆਂ 'ਤੇ ਰੋਕ ਲਾਈ ਜਾ ਸਕੇ। ਇਹ ਕਾਰਵਾਈ ਇਲਾਕਾ ਵਾਸੀਆਂ ਵਿੱਚ ਪੁਲਿਸ ਪ੍ਰਤੀ ਭਰੋਸੇ ਨੂੰ ਵਧਾਉਣ ਵਾਲੀ ਸਾਬਤ ਹੋਈ ਹੈ ਅਤੇ ਆਲੇ-ਦੁਆਲੇ ਦੇ ਹੋਰ ਹੋਟਲ ਚਲਾਣ ਵਾਲਿਆਂ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















