Ludhiana News: ਲੁਧਿਆਣਾ ਵਿੱਚ ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਦੇ ਮੱਥੇ 'ਤੇ ਗੋਲੀ ਲੱਗੀ ਸੀ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਕ੍ਰਿਸ਼ਨਾ ਨਗਰ ਇੱਕ ਪੀ.ਜੀ ਰਹਿੰਦੀ ਸੀ।
ਬੁੱਧਵਾਰ ਸ਼ਾਮ ਨੂੰ ਪੀਜੀ ਦੇ ਕਮਰੇ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਮ੍ਰਿਤਕ ਮੁਲਾਜ਼ਮ ਪੁਲਿਸ ਲਾਈਨਜ਼ ਵਿੱਚ ਕਿਊਆਰਟੀ ਟੀਮ ਵਿੱਚ ਤਾਇਨਾਤ ਸੀ।
ਮੋਗਾ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ
ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੋਗਾ ਦਾ ਰਹਿਣ ਵਾਲਾ ਮਨਪ੍ਰੀਤ 2016 ਵਿੱਚ ਪੁਲਿਸ ਵਿੱਚ ਭਰਤੀ ਹੋਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ