Ludhiana News: ਲੁਧਿਆਣਾ 'ਚ 20 ਤੋਂ 30 ਫੀਸਦੀ ਸਾਹ ਦੇ ਮਰੀਜ਼ ਵਧੇ ਹਨ। ਸਿਵਲ ਹਸਪਤਾਲ ਦੇ ਮਾਹਿਰ ਡਾਕਟਰ ਨੇ ਕਿਹਾ ਹੈ ਪ੍ਰਦੂਸ਼ਣ ਵਧਣ ਨਾਲ ਵੱਧ ਮਰੀਜ਼ ਆਏ ਹਨ। ਦੀਵਾਲੀ ਦੇ ਦਿਨਾਂ ਵਿੱਚ ਚੱਲੇ ਪਟਾਕੇ ਤੇ ਪਰਾਲੀ ਜਲਾਉਣ ਦੇ ਨਾਲ ਵਧੇ ਪ੍ਰਦੂਸ਼ਣ ਕਾਰਨ ਸਾਹ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।


ਲੁਧਿਆਣਾ ਦੇ ਸਿਵਲ ਹਸਪਤਾਲ ਦੇ ਮਾਹਿਰ ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਜਿੱਥੇ ਪਹਿਲਾਂ ਨਾਲੋਂ ਹੁਣ ਵੀਹ ਤੋਂ ਤੀਹ ਫੀਸਦੀ ਕੇਸਾਂ ਵਿੱਚ ਵਾਧਾ ਹੋਇਆ ਹੈ ਤਾਂ ਉਥੇ ਹੀ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਲਈ ਪੁਖ਼ਤਾ ਇੰਤਜ਼ਾਮ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਨ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।



ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਵਲ ਹਸਪਤਾਲ ਦੀ ਮਾਹਿਰ ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਜਿੱਥੇ ਪਰਾਲੀ ਜਲਾਉਣ ਨਾਲ ਤੇ ਦੀਵਾਲੀ ਦੇ ਪਟਾਕਿਆਂ ਨਾਲ ਹੋਏ ਪ੍ਰਦੂਸ਼ਣ ਕਾਰਨ ਸਾਹ ਲੈਣਾ ਔਖਾ ਹੋਇਆ ਹੈ ਤਾਂ ਉੱਥੇ ਹੀ ਪ੍ਰਦੂਸ਼ਣ ਵਧਣ ਦੇ ਨਾਲ ਕੈਮੀਕਲ ਯੁਕਤ ਚੀਜ਼ਾਂ ਨੇ ਇਨਸਾਨੀ ਜੀਵਨ ਤੇ ਅਸਰ ਕੀਤਾ ਹੈ।


ਉਨ੍ਹਾਂ ਕਿਹਾ ਕਿ ਇਸ ਨਾਲ ਸਾਹ ਲੈਣ ਵਿੱਚ ਦਿੱਕਤ ਹੋ ਰਹੀ ਹੈ ਤੇ ਅੱਖਾਂ ਵਿੱਚ ਜਲਣ ਮਹਿਸੂਸ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਅਸਰ ਫੇਫੜਿਆਂ ਤੇ ਪੈਂਦਾ ਹੈ ਜਿਸ ਦੇ ਚੱਲਦਿਆਂ ਕੇਸਾਂ ਵਿੱਚ ਵੀਹ ਤੋਂ ਤੀਹ ਫੀਸਦੀ ਵਾਧਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਿਵਲ ਹਸਪਤਾਲ ਵਿੱਚ ਉਨ੍ਹਾਂ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਕਿ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: