Ludhian News: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਬਾਰੂਦੀ ਸੁਰੰਗ ਦੇ ਧਮਾਕੇ ਕਾਰਨ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਮਲੌਦ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਜਵਾਨ ਅਜੈ ਸਿੰਘ (23) ਸ਼ਹੀਦ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅਜੈ ਸਿੰਘ ਦਾ ਪੋਸਟ ਮਾਰਟਮ ਜੰਮੂ 'ਚ ਹੋ ਰਿਹਾ ਹੈ। ਲਾਸ਼ ਸ਼ੁੱਕਰਵਾਰ ਸ਼ਾਮ ਤੱਕ ਪੰਜਾਬ ਪਹੁੰਚ ਸਕਦੀ ਹੈ ਜਿਸ ਤੋਂ ਬਾਅਦ ਸ਼ਨੀਵਾਰ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ।


ਲੁਧਿਆਣਾ ਦੀ ਡੀਸੀ ਸੁਰਭੀ ਮਲਿਕ ਅਤੇ ਖੰਨਾ ਦੇ ਐਸਐਸਪੀ ਅਮਨੀਤ ਕੌਂਡਲ ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ ਪਰਿਵਾਰ ਨੂੰ ਮਿਲਣ ਆ ਰਹੇ ਹਨ। ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਲਈ ਪ੍ਰਸ਼ਾਸਨ ਨੇ ਵੀ ਆਪਣੇ ਪੱਧਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਿੰਡ ਦੇ ਲੋਕ ਵੀ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਆਪਣੇ ਪੱਧਰ ’ਤੇ ਤਿਆਰੀਆਂ ਕਰ ਰਹੇ ਹਨ।


6 ਭੈਣਾਂ ਦਾ ਇਕਲੌਤਾ ਭਰਾ ਸੀ ਅਜੈ ਸਿੰਘ


ਅਜੈ ਸਿੰਘ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਅੱਤ ਦੀ ਗਰੀਬੀ ਵਿੱਚ ਦਿਨ-ਰਾਤ ਮਿਹਨਤ ਕਰਨ ਤੋਂ ਬਾਅਦ ਫਰਵਰੀ 2022 ਵਿੱਚ ਅਗਨੀਵੀਰ ਭਰਤੀ ਹੋਇਆ ਸੀ । ਸਿਰਫ਼ 23 ਸਾਲ ਦੇ ਅਜੈ ਸਿੰਘ ਦੇ ਪਰਿਵਾਰ ਵਿੱਚ ਪਿਤਾ ਕਾਲਾ ਸਿੰਘ, ਮਾਂ ਲਕਸ਼ਮੀ ਤੋਂ ਇਲਾਵਾ 6 ਭੈਣਾਂ ਹਨ। ਉਹ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਸ਼ਹੀਦ ਅਜੇ ਸਿੰਘ ਦੀ ਮ੍ਰਿਤਕ ਦੇਹ ਨੂੰ ਫੌਜ ਸ਼ੁੱਕਰਵਾਰ ਸ਼ਾਮ ਤੱਕ ਪਿੰਡ ਲਿਆ ਸਕਦੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ