ਪੜਚੋਲ ਕਰੋ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

Khanna News : ਖੰਨਾ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਵਿਵਸਥਾ ਅਤੇ ਸਿਹਤ ਸਹੂਲਤਾਂ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਇੱਥੇ 7 ਮਹੀਨਿਆਂ ਦੀ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਮਾਹਿਰ ਡਾਕਟਰ ਦੀ ਸਹੂਲਤ ਨਹੀਂ ਮਿਲ

Khanna News : ਖੰਨਾ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਵਿਵਸਥਾ ਅਤੇ ਸਿਹਤ ਸਹੂਲਤਾਂ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਇੱਥੇ 7 ਮਹੀਨਿਆਂ ਦੀ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਮਾਹਿਰ ਡਾਕਟਰ ਦੀ ਸਹੂਲਤ ਨਹੀਂ ਮਿਲ ਸਕੀ। ਗੰਭੀਰ ਹਾਲਤ ਵਿੱਚ ਉਸ ਨੂੰ ਪਟਿਆਲਾ ਰੈਫਰ ਕੀਤਾ ਗਿਆ, ਪਰ ਉੱਥੇ ਪਹੁੰਚਣ ਤੱਕ ਮਹਿਲਾ ਅਤੇ ਉਸ ਦੇ ਗਰਭ ਵਿੱਚ ਪਲ ਰਹੇ ਬੱਚੇ ਦੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਮਿਲੀ ਜਾਣਕਾਰੀ ਅਨੁਸਾਰ, ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਦੀ ਰਹਿਣ ਵਾਲੀ 22 ਸਾਲਾ ਬੇਵੀ ਆਪਣੇ ਪਰਿਵਾਰ ਨਾਲ ਖੰਨਾ ਦੇ ਮਿਲਟਰੀ ਗਰਾਊਂਡ ਨੇੜੇ ਝੁੱਗੀਆਂ ਵਿੱਚ ਰਹਿੰਦੀ ਸੀ। ਸ਼ਨੀਵਾਰ ਦੇਰ ਰਾਤ ਉਸ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਲੈ ਗਏ। ਉਸ ਸਮੇਂ ਹਸਪਤਾਲ ਵਿੱਚ ਕੋਈ ਗਾਇਨੀਕੋਲੋਜਿਸਟ (Gynecologist) ਮੌਜੂਦ ਨਹੀਂ ਸੀ। ਜਦੋਂ ਤੱਕ ਡਾਕਟਰ ਦੇ ਪਹੁੰਚਣ ਦੀ ਗੱਲ ਸਾਹਮਣੇ ਆਈ, ਮਹਿਲਾ ਨੂੰ ਗੰਭੀਰ ਹਾਲਤ ਦੇ ਮੱਦੇਨਜ਼ਰ ਪਟਿਆਲਾ ਰੈਫਰ ਕਰ ਦਿੱਤਾ ਗਿਆ ਸੀ।

ਇਲਾਜ ਵਿੱਚ ਦੇਰੀ ਨੂੰ ਲੈ ਕੇ ਉੱਠੇ ਸਵਾਲ

ਪਟਿਆਲਾ ਲਿਜਾਂਦੇ ਸਮੇਂ ਜਾਂ ਉੱਥੇ ਪਹੁੰਚਣ ਤੱਕ ਮਹਿਲਾ ਦੀ ਮੌਤ ਹੋ ਗਈ। ਇਸ ਨਾਲ ਉਸ ਦੇ ਗਰਭ ਵਿੱਚ ਪਲ ਰਹੇ ਸੱਤ ਮਹੀਨਿਆਂ ਦੇ ਬੱਚੇ ਦੀ ਵੀ ਜਾਨ ਨਹੀਂ ਬਚ ਸਕੀ। ਘਟਨਾ ਤੋਂ ਬਾਅਦ ਸਵਾਲ ਉੱਠ ਰਹੇ ਹਨ ਕਿ ਕੀ ਖੰਨਾ ਵਿੱਚ ਸਮੇਂ ਸਿਰ ਮਾਹਿਰ ਇਲਾਜ ਮਿਲਣ ਨਾਲ ਮਾਂ ਅਤੇ ਬੱਚੇ ਦੀ ਜਾਨ ਬਚ ਸਕਦੀ ਸੀ? ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ ਅਤੇ ਮ੍ਰਿਤਕਾ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ ਗਿਆ।

ਅੰਤਿਮ ਸਸਕਾਰ ਲਈ ਵੀ ਨਹੀਂ ਸਨ ਪੈਸੇ

ਪਰਿਵਾਰ ਦੀ ਆਰਥਿਕ ਹਾਲਤ ਬੇਹੱਦ ਮਾੜੀ ਦੱਸੀ ਜਾ ਰਹੀ ਹੈ। ਮਹਿਲਾ ਦੀ ਮੌਤ ਤੋਂ ਬਾਅਦ ਪਰਿਵਾਰ ਕੋਲ ਅੰਤਿਮ ਸਸਕਾਰ ਦੇ ਪ੍ਰਬੰਧ ਲਈ ਵੀ ਪੈਸੇ ਨਹੀਂ ਸਨ। ਇਸ ਦੀ ਜਾਣਕਾਰੀ ਮਿਲਣ 'ਤੇ ਖੰਨਾ ਦੀਆਂ ਸਮਾਜਿਕ ਸੰਸਥਾਵਾਂ 'ਭਾਈ ਕਨ੍ਹੱਈਆ ਸੇਵਾ ਸੋਸਾਇਟੀ' ਅਤੇ 'ਨਰ ਸੇਵਾ ਨਾਰਾਇਣ ਸੇਵਾ' ਨੇ ਮਦਦ ਲਈ ਹੱਥ ਵਧਾਇਆ। ਸਮਾਜ ਸੇਵੀਆਂ ਦੇ ਸਹਿਯੋਗ ਨਾਲ ਐਤਵਾਰ ਸਵੇਰੇ ਖੰਨਾ ਦੇ ਸ਼ਮਸ਼ਾਨਘਾਟ ਵਿੱਚ ਮਹਿਲਾ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਹਸਪਤਾਲ ਪ੍ਰਸ਼ਾਸਨ ਨੇ ਕੀ ਕਿਹਾ?

ਖੰਨਾ ਦੇ ਐੱਸਐੱਮਓ ਡਾ. ਮਨਿੰਦਰ ਸਿੰਘ ਭਸੀਨ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ। ਦੂਜੇ ਪਾਸੇ, ਡਿਊਟੀ 'ਤੇ ਤਾਇਨਾਤ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਚਿਰਾਗ ਨੇ ਦੱਸਿਆ ਕਿ ਜਦੋਂ ਮਹਿਲਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਦਾ ਆਕਸੀਜਨ ਪੱਧਰ ਕਾਫ਼ੀ ਘੱਟ ਸੀ। ਉਸ ਨੂੰ ਮੁੱਢਲਾ ਇਲਾਜ ਦਿੱਤਾ ਗਿਆ ਅਤੇ ਐਂਬੂਲੈਂਸ ਦਾ ਪ੍ਰਬੰਧ ਕੀਤਾ ਗਿਆ। ਇਸ ਦੇ ਨਾਲ ਹੀ ਆਨ-ਕਾਲ ਗਾਇਨੀਕੋਲੋਜਿਸਟ ਨੂੰ ਸੂਚਿਤ ਕੀਤਾ ਗਿਆ ਸੀ।

ਡਾਕਟਰ ਅਨੁਸਾਰ, ਮਾਹਿਰ ਡਾਕਟਰ ਦੇ ਪਹੁੰਚਣ ਤੋਂ ਪਹਿਲਾਂ ਹੀ ਪਰਿਵਾਰਕ ਮੈਂਬਰ ਮਹਿਲਾ ਨੂੰ ਐਂਬੂਲੈਂਸ ਰਾਹੀਂ ਲੈ ਕੇ ਚਲੇ ਗਏ ਸਨ। ਉਨ੍ਹਾਂ ਨੇ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਹੋਣ ਦੇ ਦੋਸ਼ਾਂ ਨੂੰ ਨਕਾਰਿਆ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਦੌਰਾਨ ਮਾਹਿਰ ਡਾਕਟਰਾਂ ਦੀ ਉਪਲਬਧਤਾ ਅਤੇ ਗਰਭਵਤੀ ਮਹਿਲਾਵਾਂ ਨੂੰ ਸਮੇਂ ਸਿਰ ਇਲਾਜ ਮਿਲਣ ਦੇ ਪ੍ਰਬੰਧਾਂ ਬਾਰੇ ਚਰਚਾ ਛੇੜ ਦਿੱਤੀ ਹੈ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ
ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Embed widget