Ludhiana news: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਵਲੋਂ ਜੇਲ੍ਹ ਵਾਰਡਨ ਦੇ ਸਿਰ ‘ਤੇ ਕੁਰਸੀ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਵਾਰਡਨ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।  ਦੱਸ ਦਈਏ ਕਿ ਜੇਲ੍ਹ ਵਾਰਡਨ ਕੈਦੀਆਂ ਦੀ ਗਿਣਤੀ ਗਿਣ ਕੇ ਉਨ੍ਹਾਂ ਨੂੰ ਬੈਰਕ ਤੋਂ ਬਾਹਰ ਲਿਆ ਰਿਹਾ ਸੀ। ਇਸ ਦੌਰਾਨ ਅੰਡਰ ਟਰਾਇਲ ਮਨਦੀਪ ਸਿੰਘ ਉਰਫ ਦੀਪਾ ਅਤੇ ਉਸ ਦੇ ਕੁਝ ਸਾਥੀਆਂ ਨੇ ਬੈਰਕ ਤੋਂ ਬਾਹਰ ਆਉਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।  


ਇਹ ਵੀ ਪੜ੍ਹੋ: Sangrur news: ਰੇਲਵੇ ਟ੍ਰੈਕ 'ਤੇ ਕਿਸਾਨਾਂ ਦਾ ਪ੍ਰਦਰਸ਼ਨ, ਕੋਰੋਨਾ ਕਾਲ ਤੋਂ ਬਾਅਦ ਨਹੀਂ ਆਈ ਕੋਈ ਰੇਲ, ਕੀਤੀ ਇਹ ਮੰਗ


ਇਸ ਤੋਂ ਬਾਅਦ ਐਡੀਸ਼ਨਲ ਸੁਪਰਡੈਂਟ ਦੇ ਹੁਕਮਾਂ 'ਤੇ ਦੀਪਾ ਅਤੇ ਉਸ ਦੇ ਸਾਥੀਆਂ ਨੂੰ ਸੈੱਲ ਬਲਾਕ 'ਚ ਬੰਦ ਕਰ ਦਿੱਤਾ ਗਿਆ। ਕੁਝ ਸਮੇਂ ਬਾਅਦ ਦੀਪਾ ਨੇ ਵਾਰਡਨ ਅਮਨਦੀਪ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਬਹਿਸ ਬਹੁਤ ਜ਼ਿਆਦਾ ਵੱਧ ਗਈ। ਇਸ ਤੋਂ ਬਾਅਦ ਦੀਪਾ ਨੇ ਆਪਣੇ ਦੋਸਤਾਂ ਨੂੰ ਬੁਲਾ ਕੇ ਕੁਰਸੀ ਨਾਲ ਅਮਨਦੀਪ ਦੇ ਸਿਰ 'ਤੇ ਹਮਲਾ ਕਰ ਦਿੱਤਾ। ਕੁਰਸੀ ਲੱਗਣ ਕਰਕੇ ਅਮਨਦੀਪ ਦੀ ਪੱਗ ਲੱਥ ਗਈ।


ਇਸ ਤੋਂ ਬਾਅਦ ਦੀਪਾ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਾਮਲੇ 'ਚ ਸਹਾਇਕ ਸੁਪਰਡੈਂਟ ਗਗਨਦੀਪ ਸ਼ਰਮਾ ਦੀ ਸ਼ਿਕਾਇਤ 'ਤੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਮੁਲਜ਼ਮ ਗੁਰਮੁੱਖ ਸਿੰਘ ਉਰਫ਼ ਗੋਰਾ, ਗੌਰਵ ਕੁਮਾਰ, ਖੜਕ ਸਿੰਘ ਉਰਫ਼ ਜੱਗੂ, ਸਰਬਜੀਤ ਸਿੰਘ ਦੇ ਖ਼ਿਲਾਫ਼ ਆਈ.ਪੀ.ਸੀ 332, 353, 186 ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਰਫ ਸਾਬੀ, ਮਨਦੀਪ ਸਿੰਘ ਉਰਫ ਦੀਪਾ ਖਿਲਾਫ 506,149 ਅਤੇ 52-ਏ ਜੇਲ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: School of Eminence: ਪੰਜਾਬ ਨੂੰ ਮਿਲਿਆ ਪਹਿਲਾ 'ਸਕੂਲ ਆਫ ਐਮੀਨੈਂਸ', ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤਾ ਉਦਘਾਟਨ