ਪੜਚੋਲ ਕਰੋ

ਜ਼ਰੂਰੀ ਖ਼ਬਰ ! 30 ਮਈ ਸ਼ਾਮ 6 ਵਜੇ ਤੋਂ ਪਹਿਲਾਂ ਬਾਹਰੀ ਵਿਅਕਤੀ ਛੱਡ ਜਾਣ ਲੁਧਿਆਣਾ, ਹੁਕਮ ਹੋਏ ਜਾਰੀ, ਜਾਣੋ ਕੀ ਹੈ ਵਜ੍ਹਾ

ਜ਼ਿਲ੍ਹੇ ਦੇ ਅੰਦਰ ਕਿਸੇ ਵੀ ਰਿਹਾਇਸ਼, ਜਿਵੇਂ ਕਿ ਹੋਟਲ, ਹੋਸਟਲ, ਗੈਸਟ ਹਾਊਸ, ਮੋਟਲ, ਇੰਨਸ, ਪੀ.ਜੀ. ਰਿਹਾਇਸ਼, ਜਾਂ ਇਸ ਤਰ੍ਹਾਂ ਦੇ ਅਦਾਰਿਆਂ ਵਿੱਚ ਅਜਿਹੇ ਵਿਅਕਤੀਆਂ ਨੂੰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੋ ਜ਼ਿਲ੍ਹੇ ਦੇ ਰਜਿਸਟਰਡ ਵੋਟਰ ਨਹੀਂ ਹਨ ਅਤੇ ਕਿਸੇ ਹੋਰ ਜ਼ਿਲ੍ਹੇ ਜਾਂ ਰਾਜ ਤੋਂ ਹਨ।

Ludhiana News: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਜਿਹੜੇ ਵਿਅਕਤੀ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟਰਡ ਵੋਟਰ ਨਹੀਂ ਹਨ, ਜਾਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਸ਼ਾਮਲ ਹਨ ਜਾਂ ਕਿਸੇ ਸਿਆਸੀ ਪਾਰਟੀ ਵਿੱਚ ਲੀਡਰਸ਼ਿਪ ਦੇ ਅਹੁਦੇ 'ਤੇ ਹਨ, ਉਨ੍ਹਾਂ ਨੂੰ 30 ਮਈ ਨੂੰ ਸ਼ਾਮ 6 ਵਜੇ ਤੋਂ ਬਾਅਦ ਜ਼ਿਲ੍ਹੇ ਦੇ ਅੰਦਰ ਰਹਿਣ ਦੀ ਮਨਾਹੀ ਹੈ।

ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਵਿੱਚ ਲੁਧਿਆਣਾ ਪੂਰਬੀ, ਲੁਧਿਆਣਾ ਉੱਤਰੀ, ਲੁਧਿਆਣਾ ਦੱਖਣੀ, ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਆਤਮ ਨਗਰ, ਗਿੱਲ, ਜਗਰਾਉਂ, ਦਾਖਾ (ਲੁਧਿਆਣਾ ਸੰਸਦੀ ਹਲਕੇ ਵਿੱਚ ਪੈਂਦੇ ਹਨ), ਨਾਲ ਹੀ ਖੰਨਾ, ਸਾਹਨੇਵਾਲ, ਸਮਰਾਲਾ, ਰਾਏਕੋਟ ਅਤੇ ਪਾਇਲ (ਫਤਹਿਗੜ੍ਹ ਸਾਹਿਬ ਸੰਸਦੀ ਹਲਕੇ ਵਿੱਚ ਪੈਂਦੇ ਹਨ) ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਰਿਹਾਇਸ਼, ਜਿਵੇਂ ਕਿ ਹੋਟਲ, ਹੋਸਟਲ, ਗੈਸਟ ਹਾਊਸ, ਮੋਟਲ, ਇੰਨਸ, ਪੀ.ਜੀ. ਰਿਹਾਇਸ਼, ਜਾਂ ਇਸ ਤਰ੍ਹਾਂ ਦੇ ਅਦਾਰਿਆਂ ਵਿੱਚ ਅਜਿਹੇ ਵਿਅਕਤੀਆਂ ਨੂੰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੋ ਜ਼ਿਲ੍ਹੇ ਦੇ ਰਜਿਸਟਰਡ ਵੋਟਰ ਨਹੀਂ ਹਨ ਅਤੇ ਕਿਸੇ ਹੋਰ ਜ਼ਿਲ੍ਹੇ ਜਾਂ ਰਾਜ ਤੋਂ ਹਨ। ਇਹ ਪਾਬੰਦੀਆਂ 30 ਮਈ ਨੂੰ ਸ਼ਾਮ 6 ਵਜੇ ਤੋਂ 1 ਜੂਨ ਤੱਕ ਵੋਟਾਂ ਪੈਣ ਤੱਕ ਲਾਗੂ ਰਹਿਣਗੀਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਪੁਲਿਸ ਕਮਿਸ਼ਨਰ, ਐਸ.ਐਸ.ਪੀਜ਼, ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਨੂੰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਹ ਇਹ ਯਕੀਨੀ ਬਣਾਉਣ ਲਈ ਜਿੰਮੇਵਾਰ ਹਨ ਕਿ ਜਿਲ੍ਹੇ ਅੰਦਰ ਬਾਹਰੀ ਲੋਕਾਂ ਦੀ ਕੋਈ ਰਿਹਾਇਸ਼ ਨਾ ਹੋਵੇ ਅਤੇ ਅਜਿਹੇ ਵਿਅਕਤੀਆਂ ਦੇ ਕਿਸੇ ਵੀ ਸੰਭਾਵੀ ਰਿਹਾਇਸ਼ ਲਈ ਕਲਿਆਣ ਮੰਡਪਾਂ/ਮੈਰਿਜ ਹਾਲਾਂ/ਕਮਿਊਨਿਟੀ ਹਾਲਾਂ ਦੀ ਨਿਗਰਾਨੀ ਕਰਨ। ਉਨ੍ਹਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰਿਹਾਇਸ਼ੀ ਵਿਅਕਤੀਆਂ ਨੂੰ ਟਰੈਕ ਕਰਨ ਲਈ ਲਾਜ/ਗੈਸਟ ਹਾਊਸਾਂ ਦੀ ਜਾਂਚ ਕਰਨ ਅਤੇ ਵਾਹਨਾਂ ਦੀ ਆਵਾਜਾਈ 'ਤੇ ਨਜ਼ਰ ਰੱਖਣ ਲਈ ਹਲਕਿਆਂ ਦੀਆਂ ਸਰਹੱਦਾਂ 'ਤੇ ਚੈਕ ਪੋਸਟਾਂ ਸਥਾਪਤ ਕਰਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਨ੍ਹਾਂ ਹੁਕਮਾਂ ਨੂੰ ਸਾਰੀਆਂ ਸਿਆਸੀ ਪਾਰਟੀਆਂ, ਉਮੀਦਵਾਰਾਂ ਅਤੇ ਏਜੰਟਾਂ ਦੇ ਧਿਆਨ ਵਿੱਚ ਲਿਆਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਲੋਕਾਂ ਨੂੰ ਬਿਨਾਂ ਕਿਸੇ ਪ੍ਰਭਾਵ ਦੇ ਆਜ਼ਾਦ ਢੰਗ ਨਾਲ ਵੋਟ ਪਾਉਣ ਦੀ ਅਪੀਲ ਕੀਤੀ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget