Ludhiana News: ਪ੍ਰਾਪਰਟੀ ਟੈਕਸ ਡਿਫਾਲਟਰ ਖਿਲਾਫ਼ ਕਾਰਵਾਈ ਦੀ ਤਿਆਰੀ ਹੋ ਰਹੀ ਹੈ। ਲੁਧਿਆਣਾ ਵਿੱਚ 30 ਹਜ਼ਾਰ ਪ੍ਰਾਪਰਟੀ ਮਾਲਕਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਇਹ ਕਾਰਵਾਈ ਨਗਰ ਨਿਗਮ ਲੁਧਿਆਣਾ ਵੱਲੋਂ ਕੀਤੀ ਜਾ ਰਹੀ ਹੈ। ਨਗਰ ਨਿਗਮ ਸਾਲ 2022-23 ਲਈ 120 ਕਰੋੜ ਰੁਪਏ ਆਮਦਨ ਦਾ ਟੀਚਾ ਹਰ ਹਾਲ ਵਿੱਚ ਪੂਰਾ ਕਰਨਾ ਚਾਹੁੰਦਾ ਹੈ। 


ਹਾਸਲ ਜਾਣਕਾਰੀ ਮੁਤਾਬਕ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਪ੍ਰਾਪਰਟੀ ਟੈਕਸ ਡਿਫਾਲਟਰ ਤੇ ਗ਼ਲਤ ਰਿਟਰਨ ਭਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਨਗਰ ਨਿਗਮ ਲੁਧਿਆਣਾ ਨੇ ਤਿਆਰੀ ਵਿੱਢ ਲਈ ਹੈ। ਨਗਰ ਨਿਗਮ ਨੇ ਸ਼ਹਿਰ ਦੇ 30 ਹਜ਼ਾਰ ਪ੍ਰਾਪਰਟੀ ਮਾਲਕਾਂ ਲਈ ਨੋਟਿਸ ਤਿਆਰ ਕੀਤੇ ਹਨ, ਜਿਨ੍ਹਾਂ ਨੂੰ ਛੇਤੀ ਹੀ ਜ਼ੋਨਲ ਕਮਿਸ਼ਨਰਾਂ ਰਾਹੀਂ ਭੇਜਿਆ ਜਾਵੇਗਾ। ਇਹ ਨੋਟਿਸ ਨਗਰ ਨਿਗਮ ਦੇ ਚਾਰੋਂ ਜ਼ੋਨਲ ਕਮਿਸ਼ਨਰ ਦਫ਼ਤਰਾਂ ਵਿੱਚ ਭੇਜ ਦਿੱਤੇ ਗਏ ਹਨ। 


ਇਸ ਸਬੰਧੀ ਨਿਗਮ ਅਧਿਕਾਰੀਆਂ ਨੇ ਕਿਹਾ ਕਿ ਨਗਰ ਨਿਗਮ ਦਾ ਖਜ਼ਾਨਾ ਖਾਲੀ ਹੈ ਤੇ ਮੁਲਾਜ਼ਮਾਂ ਦੀ ਤਨਖਾਹ ਵੀ ਜੀਐਸਟੀ ਦੀ ਆਉਣ ਵਾਲੀ ਕਿਸ਼ਤ ਰਾਹੀਂ ਜਾਂਦੀ ਹੈ। ਜੇਕਰ ਸਰਕਾਰ ਵੱਲੋਂ ਨਗਰ ਨਿਗਮ ਨੂੰ ਜੀਐਸਟੀ ਦੀ ਕਿਸ਼ਤ ਦੇਰੀ ਨਾਲ ਜਾਰੀ ਕੀਤੀ ਜਾਵੇ ਤਾਂ ਮੁਲਾਜ਼ਮਾਂ ਨੂੰ ਤਨਖਾਹ ਵੀ ਨਹੀਂ ਮਿਲਦੀ। ਅਜਿਹੇ ਹਾਲਾਤਾਂ ਵਿੱਚ ਨਗਰ ਨਿਗਮ ਦੀ ਆਮਦਨ ਦਾ ਸਭ ਤੋਂ ਵੱਡਾ ਰਾਹ ਪ੍ਰਾਪਰਟੀ ਟੈਕਸ ਹੈ ਤੇ ਲੋਕ ਪ੍ਰਾਪਰਟੀ ਟੈਕਸ ਨਹੀਂ ਭਰ ਰਹੇ। 


ਇਸ ਕਰਕੇ ਨਿਗਮ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਕਾਰਵਾਈ ਦੀ ਤਿਆਰੀ ਖਿੱਚੀ ਹੈ। ਨਗਰ ਨਿਗਮ ਨੇ ਸਾਲ 2022-23 ਲਈ 120 ਕਰੋੜ ਰੁਪਏ ਆਮਦਨ ਦਾ ਟੀਚਾ ਰੱਖਿਆ ਹੈ। ਇਸ ਵਿੱਚੋਂ ਹੁਣ ਤੱਕ 85 ਕਰੋੜ ਰੁਪਏ ਤੋਂ ਵੱਧ ਪੈਸੇ ਆ ਚੁੱਕੇ ਹਨ ਤੇ ਬਾਕੀ ਦੇ ਪੈਸੇ ਵਸੂਲਣ ਲਈ ਤਿਆਰੀ ਕੀਤੀ ਜਾ ਰਹੀ ਹੈ।


ਨਗਰ ਨਿਗਮ ਦੇ ਵਧੀਕ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰ ਤੇ ਗਲਤ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ ਜਾਰੀ ਕਰਨ ਲਈ 30 ਹਜ਼ਾਰ ਨੋਟਿਸ ਤਿਆਰ ਕੀਤੇ ਗਏ ਹਨ।


ਦੂਜੇ ਪਾਸੇ ਨਗਰ ਨਿਗਮ ਦੀ ਕਾਰਵਾਈ ਨੇ ਨਿਗਮ ਚੋਣਾਂ ਲੜਨ ਵਾਲੇ ਸਿਆਸੀ ਆਗੂਆਂ ਦੀ ਪ੍ਰੇਸ਼ਾਨੀ ਵਧਾ ਦਿੱਤੀ ਹੈ। ਕੁਝ ਮਹੀਨੇ ਬਾਅਦ ਨਗਰ ਨਿਗਮ ਦੀਆਂ ਚੋਣਾਂ ਹਨ, ਅਜਿਹੇ ਵਿੱਚ ਜੇਕਰ ਲੋਕਾਂ ਨੂੰ ਨੋਟਿਸ ਜਾਂਦੇ ਹਨ ਤਾਂ ਉਹ ਸਿੱਧਾ ਸਿਆਸੀ ਆਗੂਆਂ ਵੱਲ ਦਾ ਆਉਣਗੇ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: