ਬੁੱਢੇ ਨਾਲੇ ਨੂੰ ਲੈ ਕੇ ਲੁਧਿਆਣਾ ਵਿੱਚ ਸ਼ੁਰੂ ਹੋਏ ਅੰਦੋਲਨ ਨੇ ਅੱਜ ਹਿੰਸਕ ਰੂਪ ਧਾਰਨ ਕਰ ਲਿਆ। ਲੱਖਾ ਸਿਧਾਣਾ ਦੇ ਸੱਦੇ 'ਤੇ ਹਜ਼ਾਰਾਂ ਲੋਕ ਬੁੱਢਾ ਨਾਲਾ ਬੰਦ ਕਰਵਾਉਣ ਪਹੁੰਚੇ। ਹਾਲਾਂਕਿ ਪ੍ਰਦਰਸ਼ਨਕਾਰੀਆਂ ਅਤੇ ਡਾਇੰਗ ਇੰਡਸਟਰੀਜ਼ ਦਰਮਿਆਨ ਕਿਸੇ ਕਿਸਮ ਦਾ ਕੋਈ ਝਗੜਾ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ।
ਅੱਜ ਬਾਅਦ ਦੁਪਹਿਰ ਬੁੱਢੇ ਨਾਲੇ ਵੱਲ ਵਧ ਰਹੇ ਲੋਕਾਂ ਨੂੰ ਫਿਰੋਜ਼ਪੁਰ ਹਾਈਵੇਅ ’ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬਾਹਰ ਰੋਕ ਲਿਆ ਗਿਆ। ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸਿਵਲ ਪ੍ਰਸ਼ਾਸਨ ਦੇ ਕਈ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ ਪਰ ਇਸ ਦੌਰਾਨ ਕੋਈ ਹੱਲ ਹਾਲ ਦੀ ਘੜੀ ਤੱਕ ਨਹੀਂ ਨਿਕਲ ਸਕਿਆ ਹੈ।