Punjab News: ਰੁੱਖਾਂ ਦੀ ਛਾਂ ਹੇਠ ਬੈਠ ਪਿੰਡ ਦੇ ਲੋਕਾਂ ਨੂੰ ਮਿਲੇ CM ਮਾਨ, ਖੇਤਾਂ 'ਚ ਨਹਿਰੀ ਪਾਣੀ ਤੋਂ ਲੈ ਕੇ ਬਿਜਲੀ ਸਪਲਾਈ ਤੱਕ ਦਾ ਲਿਆ ਜਾਇਜ਼
27 ਜੁਲਾਈ ਨੂੰ ਪਿਛਲੇ 70 ਸਾਲਾਂ ਵਿੱਚ ਕਿਸਾਨਾਂ ਨੇ ਪਹਿਲੀ ਵਾਰ ਇਤਿਹਾਸਕ ਪਲ ਨੂੰ ਦੇਖਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਖੁਦ ਪਿੰਡਾਂ ਦੇ ਵਿੱਚ ਆਏ ਹੋਣ ਅਤੇ ਪਿੰਡਾਂ ਦੇ ਕਿਸਾਨਾਂ ਦੇ ਨਾਲ ਬੈਠ ਕੇ ਗੱਲ ਬਾਤ ਕੀਤੀ ਅਤੇ ਨਹਿਰੀ ਪਾਣੀ ਤੋਂ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 27 ਜੁਲਾਈ ਦਿਨ ਐਤਵਾਰ ਨੂੰ ਜਦੋਂ ਪੰਜਾਬ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਤਾਂ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ, ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਉਨ੍ਹਾਂ ਨੇ ਪਹਿਲੀ ਵਾਰ ਇਸ ਇਤਿਹਾਸਕ ਪਲ ਨੂੰ ਦੇਖਿਆ ਹੈ ਜਦੋਂ ਸੂਬੇ ਦਾ ਮੁੱਖੀ ਪ੍ਰਮੁੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਉਨ੍ਹਾਂ ਕੋਲ ਖੁਦ ਚੱਲ ਕੇ ਆਏ ਹਨ। ਇਸ ਨਾਲ ਸੰਬੰਧੀ ਕੁੱਝ ਤਸਵੀਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਵੀ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਦੇ ਵਿੱਚ ਉਨ੍ਹਾਂ ਨੇ ਦੱਸਿਆ ਕਿ ਖੇਤਾਂ ਵਿੱਚ ਨਹਿਰੀ ਪਾਣੀ ਆਉਣਾ ਕਿਸਾਨਾਂ ਲਈ ਸੁਪਨਾ ਬਣ ਕੇ ਰਹਿ ਗਿਆ ਸੀ। ਅਸੀਂ ਨਹਿਰੀ ਸਿਸਟਮ ਠੀਕ ਕਰਕੇ ਮੋਘਿਆਂ ਰਾਹੀਂ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਰਹੇ ਹਾਂ। ਅਸੀਂ ਕੋਈ ਵੀ ਖੇਤ ਨਹਿਰੀ ਪਾਣੀ ਬਿਨਾਂ ਸੱਖਣਾ ਨਹੀਂ ਰਹਿਣ ਦੇਣਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਅਸੀਂ ਇਹਨਾਂ ਨੂੰ ਕੰਮ ਕਰਨ ਲਈ ਸਹੂਲਤਾਂ ਅਤੇ ਵਧੀਆ ਮਾਹੌਲ ਦੇਣ ਲਈ ਵਚਨਬੱਧ ਹਾਂ।
ਖੇਤਾਂ ਵਿੱਚ ਨਹਿਰੀ ਪਾਣੀ ਆਉਣਾ ਕਿਸਾਨਾਂ ਲਈ ਸੁਪਨਾ ਬਣ ਕੇ ਰਹਿ ਗਿਆ ਸੀ। ਅਸੀਂ ਨਹਿਰੀ ਸਿਸਟਮ ਠੀਕ ਕਰਕੇ ਮੋਘਿਆਂ ਰਾਹੀਂ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਰਹੇ ਹਾਂ। ਅਸੀਂ ਕੋਈ ਵੀ ਖੇਤ ਨਹਿਰੀ ਪਾਣੀ ਬਿਨਾਂ ਸੱਖਣਾ ਨਹੀਂ ਰਹਿਣ ਦੇਣਾ। pic.twitter.com/YrSEcpiywz
— Bhagwant Mann (@BhagwantMann) July 27, 2025
ਸਾਡੀ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਅਸੀਂ ਇਹਨਾਂ ਨੂੰ ਕੰਮ ਕਰਨ ਲਈ ਸਹੂਲਤਾਂ ਅਤੇ ਵਧੀਆ ਮਾਹੌਲ ਦੇਣ ਲਈ ਵਚਨਬੱਧ ਹਾਂ।
— Bhagwant Mann (@BhagwantMann) July 27, 2025
----
हमारी सरकार किसानों और आढ़तियों के साथ कंधे से कंधा जोड़कर खड़ी है। हम इन्हें काम करने के लिए सुविधाएं और बेहतर माहौल देने के लिए वचनबद्ध… pic.twitter.com/mBbsu1EM4X
ਪਹਿਲੀ ਵਾਰ ਹੋਇਆ ਜਦੋਂ ਕਿਸਾਨ ਕੋਲ ਖੁਦ ਸੀਐਮ ਚੱਲ ਕੇ ਆਇਆ ਹੋਵੇ
ਉੱਧਰ ਕਿਸਾਨਾਂ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਉਨ੍ਹਾਂ ਕੋਲ ਆਇਆ ਹੈ, ਉਨ੍ਹਾਂ ਦੇ ਖੇਤਾਂ ਵਿੱਚ ਮੰਜੇ 'ਤੇ ਬੈਠਾ ਅਤੇ ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਦਾ ਖੇਤਾਂ ਨੂੰ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਪਿੰਡਾਂ ਵਿੱਚ ਅਜਿਹਾ ਅਲੋਕਾਰੀ ਵਰਤਾਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਯਤਨਾਂ ਸਦਕਾ ਨਹਿਰੀ ਪਾਣੀ ਨਾਲ ਝੋਨੇ ਦੀ ਖੇਤੀ ਹੋਈ ਹੈ ਅਤੇ ਬਿਜਲੀ ਦੀ ਨਿਯਮਤ ਸਪਲਾਈ ਨਾਲ ਇਹ ਯਕੀਨੀ ਬਣਾਇਆ ਹੈ ਕਿ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ।
ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ
ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਾਣੀ ਕੱਢਣ ਲਈ ਵਰਤੇ ਜਾਂਦੇ ਆਪਣੇ ਜਨਰੇਟਰ ਪਹਿਲਾਂ ਹੀ ਵੇਚ ਦਿੱਤੇ ਹਨ ਕਿਉਂਕਿ ਨਹਿਰੀ ਪਾਣੀ ਦੀ ਸਪਲਾਈ ਕਾਰਨ ਉਨ੍ਹਾਂ ਦੀ ਹੁਣ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਕਿਸੇ ਨੇ ਵੀ ਅਜਿਹਾ ਨਹੀਂ ਕੀਤਾ। ਕਿਸਾਨਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਕਈ ਮਹੱਤਵਪੂਰਨ ਪਹਿਲਕਦਮੀਆਂ ਕਰਕੇ ਇਤਿਹਾਸ ਰਚਿਆ ਹੈ। ਉਨ੍ਹਾਂ ਨੇ ਨਸ਼ਿਆਂ ਦੀ ਮਹਾਂਮਾਰੀ ਨੂੰ ਸਖ਼ਤੀ ਨਾਲ ਰੋਕਣ ਅਤੇ ਰਸੂਖਵਾਨ ਆਗੂਆਂ ਨੂੰ ਸਲਾਖਾਂ ਪਿੱਛੇ ਪਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਵੀ ਕੀਤੀ।
#Punjab CM @BhagwantMann met farmers of Otalan and Libda villages in #Ludhiana district. He reviewed the electricity supply and canal water outlets.
— ANation News (@ANation_News) July 28, 2025
(Source: TimesNow) pic.twitter.com/XzmMcBrSFS





















