Call center: ਫਰਜ਼ੀ ਕਾਲ ਸੈਂਟਰ ਚਲਾ ਰਿਹਾ ਸੀ ਕਾਂਗਰਸ ਦਾ ਬਲਾਕ ਪ੍ਰਧਾਨ, ਗ੍ਰਿਫ਼ਤਾਰੀ ਤੋਂ ਬਾਅਦ ਹੋਣ ਲੱਗੇ ਵੱਡੇ ਖੁਲਾਸੇ, ਆਸ਼ੂ ਨਾਲ ਤਸਵੀਰਾਂ ਹੋਈਆਂ ਵਾਇਰਲ
Congress Block Pradhan Sahil Kapoor : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ 'ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਨੂੰ ਸਲਾਹ ਦਿੱਤੀ ਹੈ। ਵਿਧਾਇਕ ਗੋਗੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ
Call center: ਲੁਧਿਆਣਾ 'ਚ ਫਰਜ਼ੀ ਕਾਲ ਸੈਂਟਰ ਦੀ ਆੜ 'ਚ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਨਾਲ ਰੋਜ਼ਾਨਾ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਲੁਧਿਆਣਾ ਪੁਲੀਸ ਨੇ ਕਾਂਗਰਸੀ ਆਗੂ ਸਾਹਿਲ ਕਪੂਰ ਪੱਪਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਹਿਲ ਕਪੂਰ ਪੱਪਲ ਆਤਮ ਨਗਰ ਹਲਕੇ ਦਾ ਬਲਾਕ ਪ੍ਰਧਾਨ ਹੈ ਤੇ ਪਿਛਲੇ ਹਫ਼ਤੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਹਿਲ ਕਪੂਰ ਉਰਫ ਪੱਪਲ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਸੀ।
ਥਾਣਾ ਡਿਵੀਜ਼ਨ ਨੰਬਰ-8 ਦੇ ਐੱਸਐੱਚਓ ਸਬ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਸਾਹਿਲ ਕਪੂਰ ਪੱਪਲ ਫਰਜ਼ੀ ਕਾਲ ਸੈਂਟਰ 'ਤੇ ਮਾਰੇ ਛਾਪੇ ਵਾਲੇ ਦਿਨ ਤੋਂ ਹੀ ਫਰਾਰ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਵਿੱਚ ਸਾਹਿਲ ਕਪੂਰ ਦੀ ਸ਼ਮੂਲੀਅਤ ਸਾਹਮਣੇ ਆਈ ਸੀ। ਜਾਂਚ 'ਚ ਪਤਾ ਲੱਗਾ ਕਿ ਫਰਜ਼ੀ ਕਾਲ ਸੈਂਟਰ ਚਲਾਉਣ ਦੇ ਧੰਦੇ 'ਚ ਮੁਲਜ਼ਮ ਪੂਰੀ ਤਰ੍ਹਾਂ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ `ਚ ਪੇਸ਼ ਕਰਕੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ 'ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਨੂੰ ਸਲਾਹ ਦਿੱਤੀ ਹੈ। ਵਿਧਾਇਕ ਗੋਗੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਲੋਕਾਂ ਦੀ ਭਰਤੀ ਕਰਨ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਇੰਨੀ ਕਾਹਲੀ ਵਿੱਚ ਹਨ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗ ਰਿਹਾ ਕਿ ਕਿਸ ਵਿਅਕਤੀ ਨੂੰ ਕਿਹੜਾ ਅਹੁਦਾ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਅਕਸ ਕਿਹੋ ਜਿਹਾ ਹੈ। ਹਾਲ ਹੀ 'ਚ ਫਰਜ਼ੀ ਕਾਲ ਸੈਂਟਰ ਰੈਕੇਟ 'ਚ ਬਲਾਕ ਪ੍ਰਧਾਨ ਸਾਹਿਲ ਕਪੂਰ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਹੁਣ ਕਾਂਗਰਸੀ ਆਗੂ ਵੀ ਸ਼ੱਕ ਦੇ ਘੇਰੇ 'ਚ ਆ ਗਏ ਹਨ।
ਗੋਗੀ ਨੇ ਕਿਹਾ ਕਿ ਕੁੱਲ ਮਿਲਾ ਕੇ ਕਾਂਗਰਸ ਦੀ ਟੀਮ ਖਤਮ ਹੋ ਚੁੱਕੀ ਹੈ। ਅੱਜਕੱਲ੍ਹ ਦੇ ਆਗੂ ਬਿਨਾਂ ਕਿਸੇ ਜਾਂਚ-ਪੜਤਾਲ ਤੋਂ ਹੀ ਕਾਂਗਰਸ ਦੀ ਫਰੈਂਚਾਈਜ਼ੀ ਦੇ ਰਹੇ ਹਨ। ਹੁਣ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਂਚ ਤੋਂ ਬਾਅਦ ਕਈ ਅਹਿਮ ਖੁਲਾਸੇ ਹੋ ਸਕਦੇ ਹਨ ਕਿ ਕਿਸ ਸੀਨੀਅਰ ਆਗੂਆਂ ਦੇ ਇਸ਼ਾਰੇ 'ਤੇ ਕਾਂਗਰਸ ਬਲਾਕ ਪ੍ਰਧਾਨ ਸਾਹਿਲ ਕਪੂਰ ਨੇ ਇਸ ਧੋਖਾਧੜੀ ਨੂੰ ਅੰਜਾਮ ਦਿੱਤਾ ਹੈ ਅਤੇ ਇਸ ਪਿੱਛੇ ਹੋਰ ਕਿਸ ਦਾ ਹੱਥ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ