Ludhiana News: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਨਫ਼ਰਤੀ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਦਿੱਤੇ ਜਾ ਰਹੇ ਭਾਸ਼ਣਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਡੀਜੀਪੀ ਨੇ ਕਿਹਾ ਕਿ ਚਾਹੇ ਕੋਈ ਵੀ ਵਿਅਕਤੀ ਹੋਵੇ, ਪੰਜਾਬ ਦੇ ਹਾਲਾਤ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ, ਮੰਤਰੀ ਜੌੜਾਮਾਜਰਾ ਕੋਲ ਰੱਖੀ ਇਹ ਮੰਗ
ਡੀਜੀਪੀ ਅੱਜ ਸੂਬੇ ਭਰ ਵਿਚ ਚਲਾਈ ਜਾ ਰਹੀ ਨਸ਼ਾ ਤਸਕਰੀ ਮੁਹਿੰਮ ਦੇ ਸਿਲਸਿਲੇ ਵਿਚ ਲੁਧਿਆਣਾ ਪੁੱਜੇ ਸਨ। ਉਨ੍ਹਾਂ ਨਾਲ ਏਡੀਜੀਪੀ ਗੁਰਪ੍ਰੀਤ ਦਿਓ ਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਪੰਜਾਬ ਪੁਲਿਸ ਨੇ ਅੱਜ ਪੂਰੇ ਸੂਬੇ ਵਿੱਚ ਵੱਡਾ ਐਕਸ਼ਨ ਕੀਤਾ ਹੈ। ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਵੱਲੋਂ ਪੰਜਾਬ ਭਰ ਵਿੱਚ ਛਾਪੇਮਾਰੀ ਕੀਤੀ ਗਈ ਤੇ ਵੱਡੀ ਸੰਖਿਆ 'ਚ ਪੁਲਿਸ ਫੋਰਸ ਨੇ ਘਰੋ ਘਰੀ ਜਾ ਕੇ ਸਰਚ ਕੀਤੀ।
ਇਹ ਵੀ ਪੜ੍ਹੋ : Moga News : ਮੋਗਾ ਪੁਲਿਸ ਨੇ ਸ਼ਹਿਰ 'ਚ ਚਲਾਇਆ ਸਰਚ ਆਪ੍ਰੇਸ਼ਨ, ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਅੱਜ ਪੂਰੇ ਪੰਜਾਬ ‘ਚ ਪੰਜਾਬ ਪੁਲਿਸ ਵੱਲੋਂ ਸਪੈਸ਼ਲ ਸਰਚ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ। ਇਸ ਸਰਚ ਆਪ੍ਰੇਸ਼ਨ ‘ਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਰੇਡ ਕੀਤੀ ਜਾ ਰਹੀ ਹੈ। DGP ਗੌਰਵ ਯਾਦਵ ਖੁਦ ਸਰਚ ਆਪ੍ਰੇਸ਼ਨ ਅਗਵਾਈ ਕਰ ਰਹੇ ਹਨ।
ਮੋਗਾ ਦੀ ਸਾਧਾਰਨ ਬਸਤੀ ਅਤੇ ਇੰਦਰਾ ਕਾਲੋਨੀ 'ਚ ਮੋਗਾ ਪੁਲਿਸ ਨੇ ਕਰੀਬ 300 ਪੁਲਿਸ ਮੁਲਾਜ਼ਮਾਂ ਦੇ ਨਾਲ ਸ਼ੱਕੀ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਹੈ। ਮਾਨਸਾ ਵਿੱਚ ਪੁਲਿਸ ਦੀ ਤਰਫੋਂ ਨਸ਼ਿਆਂ ਅਤੇ ਗੈਂਗਸਟਰਾਂ ਖਿਲਾਫ ਚਾਰ ਥਾਵਾਂ ‘ਤੇ ਸਰਚ ਅਭਿਆਨ ਚਲਾਇਆ ਗਿਆ ਹੈ, ਜਿਸ ਵਿੱਚ ਆਈ.ਜੀ. ਬਠਿੰਡਾ ਰੇਂਜ ਐਸ.ਐਸ.ਪਰਮਾਰ ਅਤੇ ਮਾਨਸਾ ਦੇ ਐਸ.ਐਸ.ਪੀ ਨਾਨਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਬਲਾਂ ਨੇ ਕਈ ਥਾਵਾਂ ‘ਤੇ ਸਰਚ ਅਭਿਆਨ ਚਲਾਇਆ ਹੈ। ਇਸ ਤੋਂ ਇਲਾਵਾ ਮੋਹਾਲੀ ਪੁਲਿਸ (SAS Nagar Police) ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਜ਼ਿਲ੍ਹੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਡਰੱਗ ਹੌਟਸਪੌਟਸ ਦੇ ਟਿਕਾਣਿਆਂ ‘ਤੇ CASO (ਕੋਰਡਨ ਅਤੇ ਸਰਚ ਆਪਰੇਸ਼ਨ) ਚਲਾਇਆ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।