Ludhiana News: ਜਗਰਾਉਂ ਸਕੂਲ ਬੱਸ ਹਾਦਸੇ ਬਾਰੇ ਪੰਜਾਬ ਸਰਕਾਰ ਨੇ ਐਕਸ਼ਨ ਲਿਆ ਹੈ। ਟਰਾਂਸਪੋਰਟ ਮੰਤਰੀ ਨੇ ਹਾਦਸੇ ਦੀ ਰਿਪੋਰਟ ਮੰਗ ਲਈ ਹੈ। ਟਰਾਂਸਪੋਰਟ ਮੰਤਰੀ ਨੇ ਸੈਕਟਰੀ ਤੋਂ ਦੋ ਦਿਨ ਦੇ ਅੰਦਰ ਸਕੂਲ ਵੈਨ ਹਾਦਸੇ ਦੀ ਡਿਟੇਲ ਰਿਪੋਰਟ ਮੰਗੀ ਹੈ। ਅੱਜ ਸਵੇਰੇ ਹੋਏ ਇਸ ਹਾਦਸੇ ਵਿੱਚ ਇੱਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। 


ਦੱਸ ਦਈਏ ਕਿ ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ 'ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇੱਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ, ਦਰੱਖਤ ਨਾਲ ਟਕਰਾ ਗਈ। ਇਸ ਕਾਰਨ ਇਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। 


ਹਾਸਲ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ 'ਤੇ ਪਿੰਡ ਅਖਾੜਾ ਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ ਚਕਨਾਚੂਰ ਹੋ ਗਈ। ਇਸ ਹਾਦਸੇ 'ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। 


ਹਾਦਸੇ ਤੋਂ ਬਾਅਦ ਵੈਨ 'ਚ ਸਵਾਰ ਬੱਚੇ ਬਹੁਤ ਡਰ ਗਏ ਤੇ ਰੋਣ ਲੱਗੇ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਬੱਚਿਆਂ ਦੇ ਪਰਿਵਾਰ ਵਾਲੇ ਮੌਕੇ 'ਤੇ ਪਹੁੰਚ ਗਏ ਤੇ ਬੱਚਿਆਂ ਨੂੰ ਚੁੱਕ ਕੇ ਲੈ ਗਏ। ਹਾਦਸੇ ਕਾਰਨ ਇੱਕ ਕਿਲੋਮੀਟਰ ਤੱਕ ਜਾਮ ਲੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਵੈਨ ਦਾ ਡਰਾਈਵਰ ਕਾਫੀ ਦੂਰੀ ਤੋਂ ਤੇਜ਼ ਰਫਤਾਰ ਨਾਲ ਜਾ ਰਿਹਾ ਸੀ।


ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਵਾਜਾਈ ਨੂੰ ਚਾਲੂ ਕਰਵਾਇਆ। ਬੱਚੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਿੰਡ ਅਖਾੜਾ ਦੇ ਲੋਕ ਮੌਕੇ 'ਤੇ ਪਹੁੰਚ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੇ ਸਿਰ ਦਾ ਇੱਕ ਹਿੱਸਾ ਵੱਖ ਹੋ ਗਿਆ। ਬੱਚੇ ਦੀ ਹਾਲਤ ਦੇਖ ਕੇ ਮਾਹੌਲ ਤਣਾਅਪੂਰਨ ਹੋ ਗਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।